ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਨੂੰ ਸ਼ੱੁਧ ਅਤੇ ਤਰੁੱਟੀ ਰਹਿਤ ਤਿਆਰ ਕਰਨ ਸਬੰਧੀ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਬਤੌਰ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਗਰੁੜਾ ਐਪ ਵਿਧੀ ਰਾਹੀਂ ਆਨ-ਲਾਈਨ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਸਤੰਬਰ ਦਿਨ ਸ਼ੁਕਰਵਾਰ ਅਤੇ 24 ਸਤੰਬਰ 2022 ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਦੇ ਬੀ.ਐੱਲ.ਓਜ਼ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਈ.ਆਰ.ਓਜ਼, ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ 23 ਅਤੇ 24 ਸਤੰਬਰ ਨੂੰ ਇਹ ਯਕੀਨੀ ਬਣਾਉਣਗੇ ਕਿ ਬੀ.ਐੱਲ.ਓਜ਼ ਵੱਲੋਂ ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਧਾਰ ਕਾਰਡ ਲਿੰਕ ਕਰਵਾਉਣ ਵਿੱਚ ਸਹਿਯੋਗ ਕਰਨ।