ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਵਿਖੇ 16 ਲੱਖ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੁਰਦਾਸਪੁਰ

ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ- ਅੰਮ੍ਰਿਤ ਕਲਸੀ

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ- ਡੀ.ਈ.ਓ. ਪਰਮਜੀਤ

ਬਟਾਲਾ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਮੇਂ-ਸਮੇਂ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਬਲਾਕ ਬਟਾਲਾ 1 ਨੂੰ ਲਗਪਗ 16 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਇਸ ਦੌਰਾਨ ਅੱਜ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵੱਲੋਂ ਸਕੂਲ ਪਹੁੰਚ ਕੇ ਵਿਦਿਆਰਥੀਆਂ ਨੂੰ ਸ਼ੁੱਭਇੱਛਾਵਾਂ ਦਿੰਦੇ ਹੋਏ ਸਕੂਲ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਗੁਣਾਤਮਕ ਲਈ ਵਚਨਬੱਧ ਹੈ। ਇਸ ਦੇ ਤਹਿਤ ਸਮੇਂ-ਸਮੇਂ ਤੇ ਵਿਭਾਗ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਸਕੂਲਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਡੀ.ਈ.ਓ. ਸ਼੍ਰੀਮਤੀ ਪਰਮਜੀਤ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਤਜਰਬੇਕਾਰ ਤੇ ਉੱਚ ਸਿੱਖਿਆ ਪ੍ਰਾਪਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਇਨ੍ਹਾਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਂਦੇ ਹੋਏ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰੋ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ. ਜਸਵਿੰਦਰ ਸਿੰਘ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਦੀ ਵਚਨਬੱਧਤਾ ਪ੍ਰਗਟਾਈ। ਨਵਦੀਪ ਸਿੰਘ , ਬਲਜੀਤ ਸਿੰਘ ਨਿੱਕੂ ਪੀ.ਏ. , ਮਾਨਿਕ ਮਹਿਤਾ ਪੀ.ਏ.,ਬਲਬੀਰ ਸਿੰਘ ਬਿੱਟੂ, ਤੇਜਿੰਦਰ ਸਿੰਘ, ਬੰਟੀ ਟਰੈਡਜ, ਹੈੱਡ ਟੀਚਰ ਜਸਪਾਲ ਸਿੰਘ ਕਾਹਲੋਂ, ਡੀ.ਈ.ਓ. ਦਫ਼ਤਰ ਤੋਂ ਅਨੂੰ ਅਰੋੜਾ, ਰਣਜੀਤ ਸਿੰਘ, ਸੈਂਟਰ ਮੁੱਖ ਅਧਿਆਪਕ ਸਿਮਰਨਪਾਲ ਸਿੰਘ, ਰਾਮ ਸਿੰਘ ਬੀ.ਆਰ.ਸੀ. ,ਹੈੱਡ ਟੀਚਰ ਰਵਿੰਦਰ ਸਿੰਘ, ਪਰਮਜੀਤ ਕੌਰ, ਮੈਡਮ ਮਨਮਿੰਦਰ ਕੌਰ, ਮੈਡਮ ਪਲਵਿੰਦਰ ਕੌਰ, ਕਮਲਜੀਤ ਕੌਰ, ਆਗਣਵਾੜੀ ਵਰਕਰ ਨਵਜੋਤ ਕੌਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *