ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ 19 ਦਸੰਬਰ ਨੂੰ ਖਰਚਾ ਰਜਿਸਟਰ ਟਰੇਨਿੰਗ ਪ੍ਰੋਗਰਾਮ ਦਾ ਮਿਲਾਨ ਕੀਤਾ ਜਾਵੇਗਾ- ਏ.ਡੀ.ਸੀ

ਗੁਰਦਾਸਪੁਰ


ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਖਰਚਾ, ਗੁਰਦਾਸਪੁਰ ਨੇ ਜਾਣਕਾਰੀ ਦਿਆ ਦਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ ਫੈਸਿਲੀਟੇਸ਼ਨ ਟਰੇਨਿੰਗ ਪ੍ਰੋਗਰਾਮ ਅਤੇ ਖਰਚਾ ਰਜਿਸਟਰ ਚੈੱਕ ਕਰਨ ਸਬੰਧੀ ਮੀਟਿੰਗ ਹੋਵੇਗੀ।
ਉਨ੍ਹਾਂ ਦੱਸਿਆ ਕਿ 13 ਦਸੰਬਰ 2024 ਨੂੰ ਸਵੇਰੇ 10 ਵਜ਼ੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਇੱਕ ਦਿਨ ਦੀ ਫੈਸਿਲੀਟੇਸ਼ਨ ਟਰੇਨਿੰਗ ਪ੍ਰੋਗਰਾਮ ਹੋਵੇਗਾ ਅਤੇ 19 ਦਸੰਬਰ 2024 ਨੂੰ ਸਵੇਰੇ 10 ਵਜ਼ੇ, ਪੰਚਾਇਤ ਭਵਨ ਗੁਰਦਾਸਪੁਰ ਵਿਖੇ ਅਕਾਉਟਿੰਗ ਰੀਕਨਸਾਈਲ( ਖਰਚਾ ਰਜਿਸਟਰ) ਚੈੱਕ ਕਰਨ ਸਬੰਧੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪ ਜ਼ਾਂ ਆਪਣੇ ਇਲੈਕਸ਼ਨ ਏਜੰਟ ਨੂੰ ਉਪਰੋਕਤ ਮਿਤੀਆਂ ‘ਤੇ ਪਹੁੰਚਣ ਨੂੰ ਯਕੀਨੀ ਬਣਾਉਣ।

Leave a Reply

Your email address will not be published. Required fields are marked *