ਪੱਟੀ, ਗੁਰਦਾਸਪੁਰ, 28 ਨਵੰਬਰ ( ਸਰਬਜੀਤ ਸਿੰਘ)– ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜੇ ਪੰਜ ਦਸੰਬਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਜਿੱਥੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ, ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਨਗਰ ਕੀਰਤਨ ਸਜਾਏ ਜਾ ਰਹੇ ਹਨ, ਇਸੇ ਤਰ੍ਹਾਂ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪੱਟੀ ਸ਼ਹਿਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਸਥਾਨਕ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਮੁੱਖ ਸੇਵਾਦਾਰ ਭਾਈ ਨਿਰਭੈ ਸਿੰਘ ਜੀ ਦੇ ਨਾਲ ਨਾਲ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਸ਼ਰਧਾ ਦੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਨਗਰ ਕੀਰਤਨ ਸਜਾਏ ਗਏ,ਧਾਰਮਿਕ ਦੀਵਾਨ ਸਜਾਏ ਗਏ,ਦੋ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਰੰਘਰੇਟਾ ਸਿੱਖ ਕੌਮ ਦੇ ਮਾਰਸ਼ਲ ਤੇ ਬਹਾਦਰ ਚੀਫ਼ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ, ਮੰਤਰੀ ਲਾਲ ਜੀਤ ਸਿੰਘ ਭੁੱਲਰ ਦੇ ਪੀ ਏ ਸ੍ਰ ਦਿਲਬਾਗ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਸੰਤ ਗਿਆਨ ਸਿੰਘ ਮਨਿਹਾਲੇ ਵਾਲੇ ,ਸੰਤ ਬਾਬਾ ਵਿਸਾਖਾ ਤੋਂ ਇਲਾਵਾ ਕਈ ਸੰਤਾਂ ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ, ਧਾਰਮਿਕ, ਸਿਆਸੀ ਅਤੇ ਸਮਾਜਿਕ ਆਗੂਆਂ ਨੇ ਹਾਜ਼ਰੀ ਲਵਾਈ, ਮੁੱਖ ਪ੍ਰਬੰਧਕ ਭਾਈ ਨਿਰਭੈ ਸਿੰਘ ਤੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦੀਆਂ ਤਰਾਂ ਇਸ ਵਾਰ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਦਿਲਬਾਗ ਸਿੰਘ, ਕਵੀਸ਼ਰ ਜਥਾ ਭਾਈ ਜੱਸਾ ਸਿੰਘ ਮਨੀ ਹਾਲੇ ਵਾਲੇ, ਬੀਬੀ ਅਵਤਾਰ ਕੌਰ ਦੇ ਜਥੇ ਸਮੇਤ ਸੰਤ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਤੇ ਸਾਰੇ ਇਤਿਹਾਸ ਤੋਂ ਜਾਣੂ ਕਰਵਾਇਆ ਕਿ ਕੇਵੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਹੋਈ ਅਤੇ ਕੇਵੇ ਉਹਨਾਂ ਦਾ ਪਾਵਨ ਪਵਿੱਤਰ ਸ਼ਹਾਦਤੀ ਸੀਸ ਦਿੱਲੀ ਤੋਂ ਪੈਦਲ ਚੱਲ ਗੁਰੂ ਗੋਬਿੰਦ ਸਿੰਘ ਜੀ ਨੂੰ ਆਨੰਦਪੁਰ ਸਾਹਿਬ ਵਿਖੇ ਭੇਂਟ ਕੀਤਾ ,ਭਾਈ ਖਾਲਸਾ ਨੇ ਦੱਸਿਆ ਇਸ ਮਹਾਨ ਕੁਰਬਾਨੀ ਤੋਂ ਪ੍ਰਸੰਨ ਹੋ ਕੇ ਕਲਗੀਆਂ ਵਾਲੇ ਪਾਤਸ਼ਾਹ ਚੌਜੀ ਪ੍ਰੀਤਮ ਨੇ ਭਾਈ ਜੈਤਾ ਜੀ ਨੂੰ ਛਾਤੀ ਨਾਲ ਲਾ ਕੇ ਰੰਘਰੇਟੇ ਗੁਰ ਬੇਟੇ ਦਾ ਵਰਦਾਨ ਬਖਸ਼ਿਸ਼ ਕੀਤਾ ,ਅਜਿਹੇ ਸਾਰੇ ਭਾਈ ਜੈਤਾ ਜੀ ਦੇ ਗੁਰੂ ਇਤਿਹਾਸ ਸਬੰਧੀ ਜਾਗਰੂਕ ਕੀਤਾ, ਇਸ ਮੌਕੇ ਤੇ ਬੋਲਦਿਆਂ ਰੰਘਰੇਟਾ ਕੌਮ ਦੀ ਅਵਾਜ਼ ਤੇ ਮਾਰਸ਼ਲ ਕੌਮੀ ਬਹਾਦਰ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਨਕਾਣਾ ਸਾਹਿਬ ਵਾਲਿਆਂ ਨੇ ਐਲਾਨ ਕੀਤਾ ਕਿ ਹਰ ਸਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਤੋਂ ਸਿੱਖ ਜਗਤ ਨੂੰ ਜਾਗਰੂਕ ਕਰਨ ਸਬੰਧੀ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ 6 ਤੋਂ 10 ਦਸੰਬਰ ਤੱਕ ਵਾਲੇ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ’ਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਲਈ ਖੁੱਲਾ ਸੱਦਾ, ਭਾਈ ਖਾਲਸਾ ਨੇ ਦੱਸਿਆ ਸਮਰਪਤੀ ਤੋਂ ਕੁਸ਼ਤੀ ਮੁਕਾਬਲੇ ਵੀ ਕਰਵਾਏ ਗਏ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸੰਤ ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ,ਸੰਤ ਬਾਬਾ ਸ਼ਵਿੰਦਰ ਸਿੰਘ ਪ੍ਰਿਗੜੀਵਾਲੇ, ਭਾਈ ਨਿਰਭੈ ਸਿੰਘ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਆਗੂਆ ਨੇ ਵੀ ਹਾਜ਼ਰੀ ਲਵਾਈ
।



