ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਵਧੀਆ ਫੈਸਲਾ, ਭਾਈ ਜੈਤਾ ਜੀ ਦੀ ਯਾਦ ‘ਚ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਰੰਘਰੇਟੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਜਾਵੇਗਾ ਸ਼ੀਸ਼ ਭੇਂਟ ਨਗਰ ਕੀਰਤਨ- ਜਥੇ ਬਲਦੇਵ ਸਿੰਘ ਵੱਲਾ, ਭਾਈ ਖਾਲਸਾ

ਗੁਰਦਾਸਪੁਰ


ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਸਮੇਂ ਦੀ ਲੋੜ ਵਾਲਾਂ ਇਤਿਹਾਸਕ ਫੈਸਲਾ ਲਿਆ ਹੈ ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਜ਼ੋਰ ਦਾਰ ਸ਼ਬਦਾਂ’ਚ ਸਵਾਗਤ ਕਰਦੀ ਹੈ, ਕਿਉਂਕਿ ਇਸ ਦਿਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸ਼ਹੀਦੀ ਦਿਹਾੜਾ ਹੈ ਅਤੇ ਗੁਰੂ ਸਾਹਿਬਾਨਾਂ ਦਾ ਪਵਿੱਤਰ ਸ਼ਹਾਦਤੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਜੀ ਦੀ ਕੁਰਬਾਨੀ ਸਬੰਧੀ ਨਾਨਕ ਨਾਮ ਲੇਵਾ ਸੰਗਤਾ’ਚ ਜਾਗਰੂਕ ਕਰਨ ਹਿੱਤ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ 6 ਦਸੰਬਰ ਤੋਂ 10 ਦਸੰਬਰ ਤੱਕ ਇੱਕ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ 55 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਜਾਇਆ ਜਾ ਰਿਹਾ ਹੈ ਅਤੇ ਦਿੱਲੀ ਪੰਜਾਬ ਦੇ ਸਿੱਖਾਂ ਵੱਲੋਂ ਵੀ ਇਸ ਦਿੱਨ ਬਹੁਤ ਹੀ ਵੱਡੇ ਵੱਡੇ ਧਾਰਮਿਕ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾ ਕੇ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਇਤਿਹਾਸਕ ਕੁਰਬਾਨੀ ਸਬੰਧੀ ਦੇਸ਼ਾਂ ਵਿਦੇਸ਼ ਦੀਆਂ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ,ਇਸ ਕਰਕੇ ਪੰਜਾਬ ਸਰਕਾਰ ਨੇ 6 ਤਰੀਕ ਦੀ ਛੁੱਟੀ ਦਾ ਐਲਾਨ ਕਰਕੇ ਬਹੁਤ ਹੀ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦੇ ਕੀਤੇ ਐਲਾਨ ਦੀ ਪੂਰਨ ਹਿਮਾਇਤ ਤੇ 6 ਦਸੰਬਰ ਤੋਂ 10 ਦਸੰਬਰ ਤੱਕ ਸਜਾਏ ਜਾ ਰਹੇ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਨੂੰ ਪੁਲਿਸ ਪ੍ਰਸ਼ਾਸਨ ਦਾ ਸੰਯੋਗ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਭਾਈ ਖਾਲਸਾ ਨੇ ਕਿਹਾ ਇਸ ਛੁੱਟੀ ਨਾਲ ਲੱਖਾਂ ਸਰਕਾਰੀ ਨੌਕਰੀਆਂ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬਾ ਜੀ ਦੇ ਚੱਲ ਰਹੇ ਧਾਰਮਿਕ ਸਮਾਗਮਾ’ਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋ ਸਕਣਗੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੇ 6 ਦਸੰਬਰ ਨੂੰ ਛੁੱਟੀ ਵਾਲੇ ਕੀਤੇ ਫੈਸਲੇ ਦਾ ਜ਼ੋਰਦਾਰ ਸ਼ਬਦਾਂ’ਚ ਸਵਾਗਤ ਤੇ ਹਮਾਇਤ ਦੇ ਨਾਲ ਨਾਲ ਇਸ ਨੂੰ ਲੋਕਾਂ ਦੀਆਂ ਭਾਵਨਾਵਾਂ ਵਾਲਾ ਫੈਸਲਾ ਮੰਨਦੀ ਹੋਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੋਂ ਮੰਗ ਕਰਦੀ ਹੈ ਕਿ 6 ਦਸੰਬਰ ਨੂੰ 55 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਦੇ ਨਾਲ ਨਾਲ ਨਗਰ ਕੀਰਤਨ ਦੀ ਪਰਬੰਧਕ ਕਮੇਟੀ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਦਲ ਤੇ ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨਾ ਦੀ ਦੇਖ ਰੇਖ ਹੇਠ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸਜਾਏ ਜਾ ਰਹੇ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਨੂੰ ਪੂਰਾ ਪੂਰਾ ਸੰਯੋਗ ਦੇਣ ਦੀ ਲੋੜ ਤੇ ਜ਼ੋਰ ਦੇਣ, ਭਾਈ ਖਾਲਸਾ ਨੇ ਕਿਹਾ ਬੀਤੇਂ ਸਲਾਨਾ ਸੀਸ ਭੇਂਟ ਨਗਰ ਕੀਰਤਨ ਨੂੰ ਪੰਜਾਬ, ਹਰਿਆਣਾ ਤੇ ਦਿੱਲੀ ਪੁਲਿਸ ਪ੍ਰਸ਼ਾਸਨ ਦਾ ਪੂਰਾ ਪੂਰਾ ਜਿਥੇ ਸਹਿਯੋਗ ਰਿਹਾ ਸੀ ,ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰਾ ਪੂਰਾ ਸੰਯੋਗ ਦਿੱਤਾ ਸੀ, ਭਾਈ ਖਾਲਸਾ ਨੇ ਕਿਹਾ ਇਸ ਵਾਰ ਵੀ ਇਹਨਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਹਾਦਤੀ ਪਵਿੱਤਰ ਸੀਸ ਨੂੰ ਦਿੱਲੀ ਤੋਂ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਨ ਵਾਲੇ ਮਹਾਨ ਜਰਨੈਲ ਸਿੰਘ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ 6 ਦਸੰਬਰ ਤੋਂ 10 ਦਸੰਬਰ ਤੱਕ ਸਜਾਏ ਜਾ ਰਹੇ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਨੂੰ ਪੂਰਾ ਪੂਰਾ ਸੰਯੋਗ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਇਸ ਵਕਤ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਸਿੰਘ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *