ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਅਸਫਲ ਕਾਤਲਾਨਾ ਹਮਲਾ ਕਰਨ ਦੀ ਸਖਤ ਨਿੰਦਾ ਕੀਤੀ

ਗੁਰਦਾਸਪੁਰ


ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਲਿਬਰੇਸ਼ਨ ਸਮਝਦੀ ਹੈ ਕਿ ਬਾਦਲ ਪਰਿਵਾਰ ਦੀ ਅਗਵਾਈ ਵਿੱਚ ਤਤਕਾਲੀ‌‌ ਅਕਾਲੀ ਸਰਕਾਰ ਨੇ ਨਾਂ ਬਖਸ਼ਣ ਯੋਗ ਪੰਜਾਬ ਅਤੇ ਸਿੱਖਾਂ ਵਿਰੋਧੀ ਗੰਭੀਰ ਗਲਤੀਆਂ ਕੀਤੀਆਂ ਸਨ ਜਿਸ ਦਾ ਖਮਿਆਜਾ ਪਿਛਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਭੁਗਤਣਾ ਪਿਆ ਹੈ। ਹੁਣ ਵੀ ਅਕਾਲੀ ਆਗੂਆਂ ਨੂੰ ਲਾਈ ਗਈ ਧਾਰਮਿਕ ਅਤੇ ਰਾਜਨੀਤਿਕ ਸਜ਼ਾ ਦੇ ਬਾਵਜੂਦ ਪੰਜਾਬ ਦੀ ਜਨਤਾ ਛੇਤੀ ਕੀਤੇ ਬਾਦਲਕਿਆਂ ਨੂੰ ਮੁਆਫੀ ਦੇਣ ਵਾਲੀ ਨਹੀਂ ਹੈ। ਪਰ ਉਹਨਾਂ ਕਿਹਾ ਕਿ ਬਾਦਲ ਪਰਿਵਾਰ ਵਿਰੁੱਧ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ, ਸੁਖਬੀਰ ਸਿੰਘ ਬਾਦਲ ਉਪਰ ਕੀਤੇ ਗਏ ਸਰੀਰਕ ਹਮਲੇ ਨੂੰ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਅੱਤਵਾਦੀ ਹਮਲੇ ਕਰਨ ਵਾਲੀਆਂ ਧਿਰਾਂ ਨੂੰ ਇਹ ਭਲੀਭਾਂਤ ਸਮਝ ਲੈਣਾ ਚਾਹੀਦਾ ਹੈ ਬੀਤੇ ਸਮੇਂ ਵਿੱਚ ਹਜ਼ਾਰਾਂ ਜਾਨਾ ਜਾਣ ਦੇ ਬਾਵਜੂਦ ਵੀ ਰਾਜਨੀਤਿਕ ਤੌਰ ਤੇ ਉਹਨਾਂ ਦੇ ਪੱਲੇ ਕੁਝ ਨਹੀਂ ਪਿਆ। ਬੱਖਤਪੁਰਾ ਨੇ ਕਿਹਾ‌ ਕਿ ਅਸਲ ਵਿੱਚ ਪੰਜਾਬ ਸਰਕਾਰ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ਤੋਂ ਪੂਰੀ ਤਰ੍ਹਾਂ ਅਸਫਲ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਕਰਨ ਦੀ ਬਜਾਏ ਆਪਸੀ ਰਾਜਨੀਤਿਕ ਝਮੇਲਿਆਂ ਵਿੱਚ ਫਸੀ ਹੋਈ ਹੈ।

Leave a Reply

Your email address will not be published. Required fields are marked *