ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਦਰਬਾਰ ਸਾਹਿਬ ਅੰਮ੍ਰਿਤਸਰ ਦੀ ਘੰਟਾ ਘਰ ਡਿਉੜੀ ਦੇ ਸਾਹਮਣੇ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਸੇਵਾ ਹੱਥ ਬਰਛਾ, ਨੀਲਾ ਚੋਲ਼ਾ ਪਹਿਨ ਵੀਲਚੇਅਰ ਤੇ ਬੈਠੇ ਸੁਖਬੀਰ ਸਿੰਘ ਬਾਦਲ ਤੇ ਦਲ ਖਾਲਸਾ ਦੇ ਨਰਾਇਣ ਸਿੰਘ ਚੌੜਾ ਵੱਲੋਂ ਪਿਸਤੌਲ ਦੀ ਗੋਲੀ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਸੁਖਬੀਰ ਬਾਦਲ ਦੀ ਸੁਰੱਖਿਆ’ਚ ਲੰਮੇ ਸਮੇਂ ਤੋਂ ਤਾਇਨਾਤ ਏ ਐਸ ਆਈ ਜਸਬੀਰ ਸਿੰਘ ਨੇ ਬਹਾਦਰੀ ਨਾਲ ਨਕਾਰ ਦਿੱਤਾ। ਪੁਲਸ ਨੇ ਦੋਸ਼ੀ ਚੋੜਾ ਨੂੰ ਆਪਣੀ ਰਿਆਸਤ’ਚ ਲੈ ਲਿਆ ਚਲਾਉਣੀ ਵੱਡੀ ਕਾਇਰਤਾ ਤੇ ਪਵਿੱਤਰ ਦਰਬਾਰ ਸਾਹਿਬ ਦੀ ਮਹਾਨਤਾ ਦੀ ਬੇਅਬਦੀ ਕੀਤੀ ਗਈ, ਜੋਂ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਕਿਉਂਕਿ ਜਦੋਂ ਸਰਕਾਰ ਦਰਬਾਰ ਸਾਹਿਬ ਤੇ ਹਮਲਾ ਕਰਦੀ ਹੈ ਤਾਂ ਸਮੂਹ ਸਿੱਖ ਕੌਮ ਦੇ ਲੋਕਾਂ ਵੱਲੋਂ ਇਸ ਨੂੰ ਗ਼ਲਤ ਦੱਸਿਆ ਜਾਂਦਾ ਤੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ,ਪਰ ਦੂਜੇ ਪਾਸੇ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੇ ਅਖੌਤੀ ਖਾੜਕੂ ਅਜਿਹਾ ਕਰਕੇ ਬਹੁਤ ਹੀ ਨਿੰਦਣਯੋਗ ਘਟਨਾ ਵਾਲਾ ਵਰਤਾਰਾ ਕਰ ਰਹੇ ਹਨ, ਭਾਵੇਂ ਕਿ ਇਸ ਹਮਲੇ, ਜਿਸ ਨੂੰ ਏ ਐਸ ਆਈ ਜਸਬੀਰ ਸਿੰਘ ਪੰਜਾਬ ਪੁਲਿਸ ਦੇ ਅਧਿਕਾਰੀ ਨੇ ਬਹਾਦਰੀ ਨਾਲ ਫ਼ੜ ਕੇ ਨਿਕਾਰਾ ਕਰ ਦਿੱਤਾ ਹੈ, ਨਹੀਂ ਤਾਂ ਬਹੁਤ ਵੱਡਾ ਭਾਣਾ ਵਰਤ ਸਕਦਾ ਸੀ,ਕਾਂਗਰਸ ਦੇ ਸੀਨੀਅਰ ਆਗੂ ਰੰਧਾਵਾ ਦੇ ਹਮਲੇ ਦੇ ਦੋਸ਼ੀ ਚੋੜਾ ਨਾਲ ਸਬੰਧਾ ਦੇ ਦੋਸ਼ ਲਾਏ ਜਾ ਰਹੇ ਹਨ ਭਾਵੇਂ ਕਿ ਉਹ ਵੀ ਇਸ ਸਬੰਧੀ ਸਪੱਸ਼ਟੀਕਰਨ ਦੇ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਆਗੂ ਸੁਨੀਲ ਜਾਖੜ, ਰਾਜ ਮੰਤਰੀ ਰਵਨੀਤ ਬਿੱਟੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਮੇਤ ਧਾਰਮਿਕ, ਸਿਆਸੀ ਸਮਾਜਿਕ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਦੋਸ਼ੀ ਹਮਲਾਵਰ ਨਰਾਇਣ ਸਿੰਘ ਚੌੜਾ ਦੀ ਧਰਮ ਪਤਨੀ ਵੱਲੋਂ ਵੀ ਇਸ ਹਮਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ ਜਾ ਰਹੀ ਹੈ, ਅਤੇ ਸਮੂਹ ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ,ਕਿਉਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ਤੇ ਨਹੀਂ ਹੋਇਆਂ, ਸਗੋਂ ਗੁਰੂ ਰਾਮਦਾਸ ਜੀ ਦੇ ਪਵਿੱਤਰ ਗੁਰੂ ਘਰ ਅਤੇ ਵਿਸ਼ਵ ਪ੍ਰਸਿੱਧ ਦਰਬਾਰ ਸਾਹਿਬ ਤੇ ਕੀਤਾ ਗਿਆ ਹੈ, ਜਿਸ ਨੂੰ ਸੱਚਾ ਸੁੱਚਾ ਕੋਈ ਵੀ ਸਿੱਖ ਸਹੀ ਤੇ ਬਰਦਾਸ਼ਤ ਨਹੀਂ ਕਰ ਸਕਦਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ ਤੇ ਦਰਬਾਰ ਸਾਹਿਬ ਵਿਖੇ ਸਾਡੇ ਨੌ ਵਜੇ ਦਲ ਖਾਲਸਾ ਦੇ ਨਰਾਇਣ ਸਿੰਘ ਚੌੜਾ ਵੱਲੋਂ ਕੀਤੇ ਹਮਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਨਰਾਇਣ ਸਿੰਘ ਚੌੜਾ ਨੇ ਵੱਡੀ ਕਾਇਰਤਾ ਤੇ ਪਵਿੱਤਰ ਦਰਬਾਰ ਸਾਹਿਬ ਦੀ ਮਹਾਨਤਾ ਨੂੰ ਵੱਡੀ ਢਾਹ ਲਾਉਣ ਵਾਲਾ ਨਿੰਦਣਯੋਗ ਵਰਤਾਰਾ ਕੀਤਾ ਹੈ ,ਜਿਸ ਦੀ ਦਰਬਾਰ ਸਾਹਿਬ ਦੀ ਮਹਾਨਤਾ , ਪਵਿੱਤਰਤਾਂ ਤੇ ਸ਼ਰਧਾ ਰੱਖਣ ਵਾਲੇ ਹਰ ਸਿੱਖ ਨੂੰ ਨਿੰਦਾ ਕਰਨੀ ਚਾਹੀਦੀ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਰਬਾਰ ਸਾਹਿਬ ਦੀ ਘੰਟਾ ਘਰ ਡਿਊਟੀ ਦੇ ਸਹਾਮਣੇ ਬਾਦਲ ਤੇ ਹਮਲੇ ਕਰਨ ਦੀ ਨਿੰਦਾ, ਹਮਲੇ ਨੂੰ ਨਕਾਰਾ ਕਰਨ ਵਾਲੇ ਏ ਐਸ ਆਈ ਸ੍ਰ ਜਸਬੀਰ ਸਿੰਘ ਪੰਜਾਬ ਪੁਲਿਸ ਦੀ ਬਹਾਦਰੀ ਲਈ ਸ਼ਾਬਾਸ਼ ਤੇ ਸਾਰੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।