ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ ਹਰਿਆਣਾ ਬਾਰਡਰ ਤੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਖ਼ਾਤਰ ਬੈਠੇ ਕਿਸਾਨਾਂ ਵੱਲੋਂ ਅੱਜ ਸ਼ੰਭੂ ਬਾਰਡਰ ਤੋਂ ਦਿੱਲੀ ਨੂੰ ਪੈਦਲ ਮਾਰਚ ਸ਼ੁਰੂ ਕਰ ਦਿੱਤਾ ਗਿਆ,ਪਹਿਲੇ ਮਰਜੀਵਦੇ ਜੱਥੇ ਵਿਚ ਟੋਟਲ 101 ਕਿਸਾਨਾਂ ਦੇ ਜਥੇ ਨੇ ਜਦੋਂ ਸ਼ੰਭੂ ਬਾਰਡਰ ਤੋਂ ਅੱਗੇ ਵਧਣਾ ਸ਼ੁਰੂ ਕੀਤਾ, ਤਾਂ ਹਰਿਆਣਾ ਪੁਲਸ ਪ੍ਰਸ਼ਾਸਨ ਵਲੋਂ ਇੰਨਾ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਈ ਬੈਰੀਕੇਟ ਬਣਾ ਰੱਖੇ ਸਨ, ਜਦੋਂ ਕਿਸਾਨਾਂ ਦੇ ਪਹਿਲੇ ਤੇ ਪਲੇਠੇ ਮਰਜੀਵੜੇ ਜਥੇ ਨੇ ਪੁਲਸ ਵੱਲੋਂ ਬਣਾਏ ਦੋ ਬੇਰੀ ਕੇਟ ਪਾਰ ਕਰਕੇ ਅੱਗੇ ਵਧਣਾ ਸ਼ੁਰੂ ਕੀਤਾ, ਤਾਂ ਹਰਿਆਣਾ ਪੁਲੀਸ ਜੋਂ ਪਹਿਲਾਂ ਤੋਂ ਹੀ ਤਿਆਰੀ ਵਿਚ ਸੀ,ਨੇ ਬੇਰਹਿਮੀ ਨਾਲ਼ ਅਥਰੂ ਗੈਸ ਦੇ ਕਈ ਗੋਲ਼ੇ ਕਿਸਾਨਾਂ ਤੇ ਸਿੱਧੇ ਦਾਗਣੇ ਸ਼ੁਰੂ ਕਰ ਦਿੱਤੇ ਜਿਸ ਨਾਲ ਤਿੰਨ ਕਿਸਾਨਾਂ ਦੀ ਹਾਲਤ ਬਹੁਤ ਜ਼ਿਆਦਾ ਵਿਗੜ ਚੁੱਕੀ ਹੈ ਅਤੇ ਬਹੁਤ ਸਾਰਿਆਂ ਦੀਆਂ ਅੱਖਾਂ’ਚ ਮਿਰਚਾਂ ਵਾਲੀ ਸਪਰੇਅ ਦਾਗਣ ਨਾਲ ਅੱਖਾਂ ਦਾ ਬੁਰਾ ਹਾਲ ਹੋਇਆ ਪਿਆ ਹੈ , ਕਿਸਾਨ ਆਗੂ ਹਰ ਹਾਲਤ ਵਿੱਚ ਦਿੱਲੀ ਜਾਣ ਲਈ ਬਜ਼ਿੱਦ ਹਨ ਅਤੇ ਕੇਂਦਰ ਸਰਕਾਰ ਸਰਕਾਰ ਹਰਿਆਣਾ ਪੁਲਿਸ ਪ੍ਰਸ਼ਾਸਨ ਰਾਹੀਂ ਕਿਸਾਨਾਂ ਨੂੰ ਹਰ ਹੀਲੇ ਦਿੱਲੀ ਆਉਣ ਤੋਂ ਰੋਕਣਾ ਚਾਹੁੰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਰਾਹੀਂ ਇੱਕ ਲਿਖਤੀ ਪ੍ਰੈਸ ਰਾਹੀਂ ਕੀਤਾ।
ਸੰਤ ਆਲੋਵਾਲ ਸੀਨੀਅਰ ਕਿਸਾਨ ਆਗੂ ਨੇ ਕਿਹਾ ਦਿੱਲੀ ਸ਼ਾਂਤਮਈ ਢੰਗ ਨਾਲ ਜਾਣਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ ਅਤੇ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਨਾ ਵੀ ਦੇਸ਼ ਦੇ ਹਰ ਨਾਗਰਿਕ ਦਾ ਸੰਵਿਧਾਨ ਹੱਕ ਹੈ, ਉਹਨਾਂ ਕਿਹਾ ਕਿਸਾਨ ਸੰਘਰਸ਼ੀ ਮਰਜੀਵੜਿਆਂ ਦਾ ਇਹ ਪਹਿਲਾ 101 ਮੈਂਬਰੀ ਜਥਾ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸੀ ,ਪਰ ਸਰਕਾਰ ਨੇ ਨਿਹੱਥੇ ਅਤੇ ਬੇਦੋਸ ਕਿਸਾਨਾਂ ਨਾਲ ਬਹੁਤ ਜਾਇਦਾ ਧੱਕੇਸਾਹੀ ਅਤੇ ਜ਼ੁਲਮ ਕੀਤਾ ਹੈ, ਸੰਤ ਆਲੋਵਾਲ ਨੇ ਜ਼ੋਰ ਦੇ ਕੇ ਕਿਹਾ ਜ਼ਾਲਮ ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਬਹੁਤ ਨਿੰਦਣਯੋਗ ਕਿਸਾਨ ਵਿਰੋਧੀ ਨੀਤੀ ਦਾ ਇਸਤੇਮਾਲ ਕੀਤਾ ਹੈ, ਸੰਤ ਆਲੋਵਾਲ ਨੇ ਕਿਹਾ ਮਰਜੀਵੜੇ ਜਥੇ ਨੂੰ ਜ਼ਾਲਮਾਨਾ ਢੰਗ ਨਾਲ ਦਿੱਲੀ ਜਾਣ ਤੋਂ ਰੋਕ ਕੇ ਸੰਘਰਸ਼ ਨੂੰ ਫੇਲ੍ਹ ਕਰਨ ਦਾ ਯਤਨ ਕੀਤਾ ਗਿਆ ਹੈ ਉਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਪੁਲਸ ਪ੍ਰਸ਼ਾਸਨ ਵਲੋਂ ਵਰਤੀ ਨੀਤੀ ਸਬੰਧੀ ਐਲਾਨ ਕੀਤਾ ਕਿ ਅੱਜ ਹਰਿਆਣਾ ਪੁਲੀਸ ਵੱਲੋਂ ਕੀਤੇ ਤਸ਼ੱਦਦ ਤੇ ਕਿਸਾਨਾ ਨੂੰ ਰੋਕਣ ਸਬੰਧੀ ਰਾਤ ਨੂੰ ਮੋਰਚਾ ਹੈਂਡ ਕੁਵਾਟਰ ਸ਼ੰਭੂ ਬਾਰਡਰ ਤੇ ਸਾਰੇ ਕਿਸਾਨ ਆਗੂ ਮਿਲ ਬੈਠ ਕੇ ਅਗਲੀ ਰਣਨੀਤੀ ਤੈਅ ਕਰਨਗੇ, ਉਨ੍ਹਾਂ ਕਿਹਾ ਕਿਸਾਨ ਆਗੂ ਅੱਗੇ ਜੋਂ ਵੀ ਪ੍ਰੋਗਰਾਮ ਦੇਣਗੇ ਅਸੀਂ ਪੂਰੀ ਤਰ੍ਹਾਂ ਫੁੱਲ ਚੜਾਵਾਗੇ ਕੇਂਦਰੀ ਕੋਰ ਕਮੇਟੀ ਮੈਂਬਰ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਇੱਕ ਧਾਰਮਿਕ ਸਮਾਗਮ’ਚ ਬੋਲਦਿਆਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸੰਤ ਬਾਬਾ ਸੁਖਵਿੰਦਰ ਜੀ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲੱਗੇ ਧਾਰਮਿਕ ਦੀਵਾਨ’ਚ ਬੋਲ ਰਹੇ ਸਨ, ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਉਹਨ੍ਹਾਂ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ,ਸੰਤ ਆਲੋਵਾਲ ਨੇ ਦਰਬਾਰ ਸਾਹਿਬ ਵਿਖੇ ਸ੍ਰ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਦੀ ਵੀ ਨਿੰਦਾ ਕੀਤੀ, ਆਲੋਵਾਲ ਨੇ ਕਿਹਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਖ਼ਾਤਰ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਤੋਂ ਰੋਕਣਾ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਹੈ, ਉਨ੍ਹਾਂ ਕਿਹਾ ਇਸ ਨਾਲ ਹਰਿਆਣਾ ਪੁਲੀਸ ਪ੍ਰਸ਼ਾਸਨ ਦਾ ਕਿਸਾਨਾਂ ਪ੍ਰਤੀ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਇਆ ਹੈ, ਬਾਬਾ ਆਲੋਵਾਲ ਨੇ ਕਿਹਾ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ਤੇ ਅਥਰੂ ਗੈਸ ਦੇ ਗੋਲੇ ਸੁੱਟਣੇ ਤੇ ਕਈਆਂ ਨੂੰ ਜ਼ਖ਼ਮੀ ਕਰਨਾ ਹਰਿਆਣਾ ਪੁਲੀਸ ਪ੍ਰਸ਼ਾਸਨ ਦਾ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਇਸ ਕਰਕੇ ਅਸੀਂ ਸਰਕਾਰ ਦੇ ਇਸ ਵਰਤਾਰੇ ਦੀ ਘੋਰ ਨਿੰਦਾ ਕਰਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕਿਸਾਨਾਂ ਨੂੰ ਸ਼ਾਂਤ ਮਈ ਢੰਗ ਨਾਲ ਦਿੱਲੀ ਵੱਲ ਕੂਚ ਕਰਨ ਦੀ ਆਗਿਆ ਦਿੱਤੀ ਜਾਵੇ ਤੇ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ।।