ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ਼ ਪ੍ਰਦਰਸ਼ਨ

ਮਾਲਵਾ

ਬੁਢਲਾਡਾ, ਗੁਰਦਾਸਪੁਰ 7 ਦਸੰਬਰ (ਸਰਬਜੀਤ ਸਿੰਘ )-ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਦਸਤਖ਼ਤੀ ਮੁਹਿੰਮ ਚਲਾ ਕੇ 11ਦਸੰਬਰ ਨੂੰ ਬਾਲ ਭਵਨ ਮਾਨਸਾ ਵਿਖੇ ਪਾਠਕ ਪੰਚਾਇਤ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਤੇ ਸਥਾਨਿਕ ਇਕਾਈ ਦੇ ਆਗੂ ਸਤਿਨਾਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਜ਼ਿਲ੍ਹਾ ਲਾਇਬ੍ਰੇਰੀ ਚਲਾਉਣ ਤੋਂ ਭੱਜ ਰਹੀ ਹੈ ਅਤੇ ਉਸਦੇ ਸਟਰੱਕਚਰ ਨੂੰ ਰੈੱਡ ਕਰਾਸ ਦੇ ਹਵਾਲੇ ਕਰਕੇ ਪਾਠਕਾਂ ਦੀਆਂ ਜੇਬਾਂ ਤੇ ਭਾਰ ਪਾਉਣ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਬੇਹਤਰ ਸਿੱਖਿਆ ਦਾ ਨਾਅਰਾ ਲਾ ਕੇ ਸੱਤਾ ਵਿਚ ਆਈ ਸਰਕਾਰ ਲਾਇਬ੍ਰੇਰੀਆਂ ਦਾ ਭੋਗ ਪਾਉਣ ਵਾਲੇ ਪਾਸੇ ਵੱਧ ਰਹੀ ਹੈ। ਅਜਿਹੇ ਸਮੇਂ ਸਰਗਰਮ ਵਿਦਿਆਰਥੀ ਤਾਕਤ ਇਸਦਾ ਜੁਆਬ ਦੇਣ ਦੇ ਲਈ 11ਦਸੰਬਰ ਨੂੰ ਬਾਲ ਭਵਨ ਮਾਨਸਾ ਵਿਖੇ ਪੁਹੰਚਣ ਦੀ ਅਪੀਲ ਕੀਤੀ ਗਈ।ਇਸ ਮੌਕੇ ਬਲਕਰਨ ਸਿੰਘ,ਖੁਸ਼ਪ੍ਰੀਤ ਸਿੰਘ,ਗੁਰਮੀਤ ਕੌਰ,ਜਗਰਾਜ ਸਿੰਘ,ਅਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *