ਦਿੱਲੀ ਤੋਂ ਆਨੰਦਪੁਰ ਸਾਹਿਬ ਪਹੁੰਚੇ ਸ਼ੀਸ਼ ਭੇਂਟ ਨਗਰ ਕੀਰਤਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰਾ ਮਾਣ ਸਨਮਾਨ ਦਿੱਤਾ, ਧਾਰਮਿਕ ਦੀਵਾਨ ਸਜਾਏ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਮਾਲਵਾ


ਆਨੰਦਪੁਰ ਸਾਹਿਬ , ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਪਾਵਨ ਪਵਿੱਤਰ ਸ਼ਹੀਦੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ( ਰੰਘਰੇਟਾ ਗੁਰ ਕਾ ਬੇਟਾ ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ 6 ਦਸੰਬਰ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਰਵਾਨਾ ਹੋਇਆ ਸੀ ਅਤੇ ਜਿੰਨਾ ਰਸਤਿਆਂ ਰਾਹੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਲੈ ਕੇ ਭਾਈ ਜੈਤਾ ਜੀ ਆਏ ਸਨ ਉਹਨਾਂ ਸਾਰਿਆਂ ਪੜਾਵਾਂ ਤੋਂ ਹੁੰਦਾ ਹੋਇਆ ਇਹ ਸ਼ੀਸ਼ ਭੇਟ ਨਗਰ ਅੱਜ ਪੰਜਵੇਂ ਦਿਨ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚਿਆਂ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਤੋਂ ਧਾਰਮਿਕ ਦੀਵਾਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ, ਨਗਰ ਕੀਰਤਨ ਦਾ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਸਾਹਿਬ ਜੀ ਰੁਮਾਲੇ ਸਾਹਿਬ ਤੇ ਪੰਜ ਪਿਆਰਿਆਂ ਦੇ ਨਾਲ ਨਾਲ ਪ੍ਰਬੰਧਕੀ ਜਥੇਦਾਰ ਸਾਹਿਬਾਨਾ ਦਾ ਸਰੋਪਾ ਪਾ ਕੇ ਸਨਮਾਨ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਤੇ ਨਗਰ ਕੀਰਤਨ ਦੇ ਮੀਡੀਆ ਇੰਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਹ ਸਲਾਨਾ ਸੀਸ ਭੇਂਟ ਨਗਰ ਕੀਰਤਨ 6 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਅਨੰਦਪੁਰ ਸਾਹਿਬ ਨੂੰ ਰਵਾਨਾ ਪੰਜ ਪਿਆਰਿਆਂ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਹੋਇਆ, ਜਿਸ ਦਾ ਪਹਿਲਾਂ ਪੜਾਅ ਗੁਰਦੁਆਰਾ ਤਰਾਵੜੀ ਸਾਹਿਬ,7 ਦਸੰਬਰ ਨੂੰ ਦੂਜਾ ਪੜਾਅ ਗੁਰਦੁਆਰਾ ਨਾਭਾ ਸਾਹਿਬ ਚੰਡੀਗੜ੍ਹ, ਤੀਜਾ ਪੜਾਅ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੇ ਚੌਥਾ ਪੜਾਅ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਅੱਜ ਸਵੇਰੇ 9 ਵਜੇ ਗੁਰਦੁਆਰਾ ਬੇਬਾਣ ਸਾਹਿਬ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਾਤਨ ਮਰਿਯਾਦਾ ਅਨੁਸਾਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉੱਚ ਕੋਟੀ ਦੇ ਵਿਦਵਾਨ ਤੇ ਪ੍ਰਚਾਰਕਾਂ ਨੇ ਹਾਜ਼ਰੀ ਲਵਾ ਕੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹੀਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਮਹਾਨ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੀਸ ਭੇਂਟ ਨਗਰ ਕੀਰਤਨ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਜੀ, ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਦਲ ਤੇ ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਲ 45 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਦਾ ਵੀ ਸਨਮਾਨ ਕੀਤਾ ਗਿਆ, ਇਸ ਮੌਕੇ ਤੇ ਸ਼ੀਸ਼ ਭੇਂਟ ਨਗਰ ਕੀਰਤਨ ਦੇ ਪ੍ਰਬੰਧਕੀ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਬੋਲਦਿਆਂ ਜਿਥੇ ਨਗਰ ਕੀਰਤਨ’ਚ ਸ਼ਾਮਲ ਜਥੇਦਾਰ ਸਾਹਿਬਾਨ ਤੇ ਹੋਰ ਸੰਗਤਾਂ ਦਾ ਧੰਨਵਾਦ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੁਲਿਸ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੋਂ ਪਹਿਲਾਂ ਆਗਰੇ ਵਿਖੇ ਉਨ੍ਹਾਂ ਨੇ ਜ਼ਾਲਮ ਸਰਕਾਰ ਨੂੰ ਗ੍ਰਿਫਤਾਰੀ ਦਿੱਤੀ ਸੀ, ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੂੰ ਆਗਿਆ ਦੇਵੇ ਤਾਂ ਕਿ ਆਗਰੇ ਤੋਂ ਦਿੱਲੀ ਤੱਕ ਨਗਰ ਕੀਰਤਨ ਸਜ਼ਾ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਤੋਂ ਪਹਿਲਾਂ ਦਿੱਤੀ ਗਈ ਗਿਰਫ਼ਤਾਰ ਵਾਲੇ ਪਵਿੱਤਰ ਇਤਿਹਾਸ ਨੂੰ ਸੰਗਤਾਂ ਦੇ ਰੁਬਰੂ ਕੀਤਾ ਜਾ ਸਕੇ, ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਤੇ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰਾਂ ਨੇ ਆਪਣੇ ਆਪਣੇ ਵਿਚਾਰਾ ਰਾਹੀਂ ਭਾਈ ਜੈਤਾ ਜੀ ਦੀ ਕੁਰਬਾਨੀ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਬੰਧੀ ਚਾਨਣਾ ਪਾਇਆ, ਇਸ ਮੌਕੇ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ, ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਰਾਜਾ ਰਾਜ ਸਿੰਘ ਤੇ ਸੈਂਕੜੇ ਜਥੇਦਾਰ ਸਾਹਿਬਾਨਾ ਸਮੇਤ ਹਜ਼ਾਰਾਂ ਲਾਡਲੀਆਂ ਨਿਹੰਗ ਸਿੰਘ ਰੰਘਰੇਟਾ ਫ਼ੌਜਾਂ ਦੇ ਨਾਲ ਨਾਲ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰਾ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਗੁਰਮੇਜ ਸਿੰਘ ਜਥੇਦਾਰ ਸ਼ਮਸ਼ੇਰ ਸਿੰਘ, ਜਥੇਦਾਰ ਬਾਬਾ ਦਲਬੀਰ ਸਿੰਘ, ਜਥੇਦਾਰ ਲਵਪ੍ਰੀਤ ਸਿੰਘ ਜੀ, ਜਥੇਦਾਰ ਬਲਬੀਰ ਸਿੰਘ, ਜਥੇਦਾਰ ਜਸਪਾਲ ਸਿੰਘ ਸੁਲਤਾਨਵਿੰਡ, ਜਥੇਦਾਰ ਤਰਸੇਮ ਸਿੰਘ ਰੰਘੜਨੰਗਲ, ਬਾਬਾ ਰਾਜਾ ਸਿੰਘ ਵੱਲਾ, ਬਾਬਾ ਨਰਿੰਦਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਅਕਾਲੀ ਨੇਤਾਵਾਂ ਨੇ ਵੀ ਹਾਜ਼ਰੀ ਲਵਾਈ ਨਗਰ ਕੀਰਤਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ,ਇਸ ਵੇਲੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *