ਹਿੰਦ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ

ਗੁਰਦਾਸਪੁਰ, 23 ਸਤੰਬਰ ( ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਹੈ। ਮਨਾਹੀ ਦਾ ਇਹ ਹੁਕਮ ਮਿਤੀ 22 ਸਤੰਬਰ 2022 ਤੋਂ 20 ਨਵੰਬਰ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *