ਕਾਮਰੇਡ ਬੱਖਤਪੁਰਾ ਵੱਲੋਂ ਖਨੌਰੀ ਬਾਰਡਰ ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ‌‌ ਰਹੀ ਸਿਹਤ ਤੇ ਗਹਿਰੀ ਚਿੰਤਾ ਜਾਹਿਰ ਕੀਤੀ

ਗੁਰਦਾਸਪੁਰ


ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਬਰੇਸ਼ਨ ਨੇ ਖਨੌਰੀ ਬਾਰਡਰ ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ‌‌ ਰਹੀ ਸਿਹਤ ਤੇ ਗਹਿਰੀ ਚਿੰਤਾ ਦਾ ਇਜ਼ਹਾਰ ਕਰਦਿਆਂ‌ ਇਸ ਦੇ ਨਿਕਲਣ ਵਾਲੇ ਸਿਟਿਆਂ ਲਈ ਕੇਂਦਰ ਸਰਕਾਰ ਦੋਸ਼ੀ ਹੋਵੇਗੀ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਪਿਛਲੇ ਦਸ ਮਹੀਨੇ ਤੋਂ ਹਰਿਆਣਾ ਬਾਰਡਰ ਉਪਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਲੀਡਰਸ਼ਿਪ ਨਾਲ ਕੇਂਦਰ ਸਰਕਾਰ ਵੱਲੋਂ ਕੋਈ ਗੱਲਬਾਤ ਨਾ ਕਰਨ ਦੇ ਨਤੀਜੇ ਕਾਰਨ ਜਗਜੀਤ ਸਿੰਘ ਡੱਲੇਵਾਲ ਨੂੰ‌ ਕਰੋਂ ਜਾਂ‌ ਮਰੋ ਦੀ ਦੇ ਨਾਅਰੇ ਤੋਂ ਪ੍ਰਭਾਵਿਤ ਹੋ ਕੇ ਮਰਨ ਵਰਤ ਤੇ ਬੈਠਣ ਦਾ ਫੈਸਲਾ ਲੈਣਾ ਪਿਆ ਹੈ। ਬੱਖਤਪੁਰਾ ਨੇ ਕਿਹਾ ਕਿ ਐਮਐਸਪੀ ਨੂੰ ਕਾਨੂੰਨੀ ਗਰੰਟੀ ਦੇਣ ਵਰਗੇ ਮੁੱਦਿਆਂ ਉੱਪਰ ਚੱਲ ਰਿਹਾ ਕਿਸਾਨੀ ਸੰਘਰਸ਼ ਮਰਨ ਵਰਤ ਰਾਹੀਂ ਜਾਨ ਦੇ ਕੇ ਹੱਲ ਹੋਣ ਵਾਲਾ ਨਹੀਂ ਹੈ ਬਲਕਿ ਇਹ ਮੁੱਦੇ ਕੋਮਾਂਤਰੀ ਪੱਧਰ ਤੇ ਸੰਸਾਰ ਵਪਾਰ ਸੰਘ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ ਵਰਗੀਆਂ ਕਾਰਪੋਰੇਟ ਹਿਤੂ ਸੰਸਥਾਵਾਂ ਨਾਲ ਜੁੜੇ ਹੋਏ ਹਨ ਜਿਨਾਂ ਸੰਸਥਾਵਾਂ ਵਿਰੁੱਧ ਕਿਸਾਨੀ ਮੁੱਦਿਆਂ ਤੇ ਲੜਨ ਲਈ ਵਿਸ਼ਾਲ ਅਤੇ ਲੰਬੇ ਸੰਘਰਸ਼ ਦੀ ਜਰੂਰਤ ਹੈ।ਇਸ ਸਥਿਤੀ ਵਿੱਚ ਹਰਿਆਣਾ ਬਾਰਡਰ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਲੀਡਰਸ਼ਿਪ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉਪਰ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਡੱਲੇਵਾਲ ਨੂੰ ਮਰਨ ਵਰਤ ਛੱਡਣ ਦੀ ਬੇਨਤੀ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨੀ ਦੇ ਇੱਕ ਵੱਡੇ ਲੀਡਰ ਦੀ ਜਾਨ ਨੂੰ ਬਚਾਇਆ ਜਾ ਸਕੇ।

Leave a Reply

Your email address will not be published. Required fields are marked *