ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਨੂੰ ਸਾਹ ਲੈਣ ਤੋਂ ਇਲਾਵਾ ਸੈਂਕੜੇ ਬੀਮਾਰੀਆਂ ਨੂੰ ਦਿੰਦੀ ਹੈ ਸੱਦਾ-ਰਮਨ ਬਹਿਲ

ਗੁਰਦਾਸਪੁਰ

ਵਾਤਾਵਰਣ ਨੂੰ ਬਚਾਉਣਾ ਵੀ ਇਕ ਸੱਚੀ ਭਗਤੀ-ਚੇਅਰਮੈਨ
ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ) – ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਲਗਾਈ ਜਾਣ ਵਾਲੀ ਅੱਗ ਨੂੰ ਰੋਕਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦੇ ਦਫ਼ਤਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੰਵਲਪ੍ਰੀਤ ਸਿੰਘ, ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਸਮੇਤ ਹੋਰ ਖੇਤੀ ਅਧਿਕਾਰੀ ਮੌਜੂਦ ਸਨ।
ਚੇਅਰਮੈਨ ਰਮਨ ਬਹਿਲ ਨੇ ਵੈਨਾਂ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤਾਂ ਵਿਚ ਲਗਾਈ ਅੱਗ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ ਹੈ ਕਿਉਂਕਿ ਇਸ ਅੱਗ ਨਾਲ ਜਿੱਥੇ ਮਿੱਟੀ, ਹਵਾ ਤੇ ਪਾਣੀ ਵਰਗੀਆਂ ਕੁਦਰਤੀ ਦਾਤਾਂ ਦੂਸ਼ਿਤ ਹੁੰਦੀਆਂ ਹਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਨੂੰ ਸਾਹ ਲੈਣ ਤੋਂ ਇਲਾਵਾ ਸੈਂਕੜੇ ਬੀਮਾਰੀਆਂ ਨੂੰ ਸੱਦਾ ਦਿੰਦੀ ਹੈ। ਬਹਿਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਵੀ ਇਕ ਸੱਚੀ ਭਗਤੀ ਹੈ ਇਸ ਲਈ ਅੱਜ ਹਰੇਕ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਮਝੇ ਅਤੇ ਕਿਸੇ ਵੀ ਕੀਮਤ ’ਤੇ ਖੇਤਾਂ ਵਿਚ ਅੱਗ ਨਾ ਲਗਾਏ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮਸੀਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸਾਨ ਇਸ ਮਸੀਨਰੀ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਹੀ ਅਸਾਨੀ ਨਾਲ ਇਸ ਦਾ ਨਿਪਟਾਰਾ ਕਰ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਖੁਸਹਾਲੀ ਲਈ ਵਚਨਬੱਧ ਹੈ ਜਿਸ ਤਹਿਤ ਸਰਕਾਰ ਨੇ ਕਣਕ ਦੀ ਖਰੀਦ ਮੌਕੇ ਵੀ ਕਿਸੇ ਕਿਸਾਨ ਨੂੰ ਕੋਈ ਮੁਸਕਿਲ ਪੇਸ ਨਹੀਂ ਆਉਣ ਦਿੱਤੀ ਸੀ ਅਤੇ ਹੁਣ ਝੋਨੇ ਦੀ ਖਰੀਦ ਵੀ ਪੂਰੇ ਪਾਰਦਰਸੀ ਢੰਗ ਨਾਲ ਸਹੀ ਸਮੇਂ ’ਤੇ ਅਤੇ ਪੂਰੇ ਰੇਟ ’ਤੇ ਹੋਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਤਹਿਤ ਪਿੰਡਾਂ ਵਿਚ ਕੈਂਪ ਲਗਾਉਣ ਸਮੇਤ ਹਰੇਕ ਸੰਭਵ ਢੰਗ ਵਰਤਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਵਿਭਾਗ ਦਾ ਹਰੇਕ ਅਧਿਕਾਰੀ ਤੇ ਕਰਮਚਾਰੀ ਕੋਈ ਵੀ ਛੁੱਟੀ ਕੀਤੇ ਬਗੈਰ ਕੰਮ ਕਰ ਰਿਹਾ ਹੈ ਤਾਂ ਜੋ ਇਸ ਅਹਿਮ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਸੁੱਚਾ ਸਿੰਘ ਮੁਲਤਾਨੀ, ਭਾਰਤ ਭੂਸਣ ਸਰਮਾ, ਕੇਸਵ ਬਹਿਲ ਸਮੇਤ ਹੋਰ ਮੋਹਤਬਰ ਅਤੇ ਵਿਭਾਗ ਦੇ ਅਧਿਕਾਰੀ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *