ਗੁਰਦਾਸਪੁਰ, 16 ਅਕਤੂਬਰ ( ਸਰਬਜੀਤ ਸਿੰਘ)– ਬੀਤੇ ਦਿਨੀਂ ਇੱਕ ਕੋਟਕਪੁਰਾ ਦੇ ਵਿਦਵਾਨ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਪੁੱਛਿਆ ਕਿ ਬੀਬੀ ਜਗੀਰ ਕੌਰ ਸਾਬਕਾ ਐਸ ਜੀ ਪੀ ਪ੍ਰਧਾਨ ਨੇ ਕਿਹਾ ਹੈ ਕਿ ਧਾਮੀ ਸਾਹਿਬ ਇਕੱਲੇ ਗਏ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮਤਾ ਪਾਸ ਕਰਵਾ ਲੈ ਆਏ, ਜਦੋਂ ਕਿ ਇਹ ਪ੍ਰਥਾ ਪੰਜ ਪ੍ਰਧਾਨੀ ਹੈ ਦੇ ਜੁਆਬ ‘ਚ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਭੱਦੀ ਭਾਸ਼ਾ ਦਾ ਇਸਤੇਮਾਲ ਕਰਕੇ ਗਾਲ਼ ਕੱਢੀ ਜਿਸ ਨੂੰ ਨਾਰੀ ਜਾਤੀ ਦਾ ਅਪਮਾਨ ਸਮਝਿਆ ਗਿਆ ਅਤੇ ਇਹ ਘਟਨਾ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਅਸਤੀਫੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਗਈ, ਭਾਵੇਂ ਕਿ ਭਾਈ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਕੁਰਸੀ ਨੂੰ ਬਚਾਉਣ ਲਈ ਇਸ ਸਬੰਧੀ ਸਮੁੱਚੀ ਨਾਰੀ ਜਾਤੀ ਤੋਂ ਮੁਆਫੀ ਵੀ ਮੰਗ ਲਈ ਸੀ,ਪਰ ਹੁਣ ਪੰਜਾਬ ਮਹਿਲਾ ਕਮਿਸ਼ਨ ਨੇ ਇਸ ਘਟਨਾ ਵਿਰੁੱਧ ਸਖ਼ਤ ਸਟੈਂਡ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਹਰਜਿੰਦਰ ਸਿੰਘ ਧਾਮੀ ਵਿਰੁੱਧ ਸਖ਼ਤ ਐਕਸ਼ਨ ਲੈਣ ਲਈ ਇਕ ਮੋਟੋ ਸੋ ਕਾਜ ਨੋਟਿਸ ਭੇਜ ਕੇ ਪੰਜ ਦਿਨਾਂ ਦਾ ਸਮਾਂ ਦਿੱਤਾ ਹੈ ਤੇ ਸਿਫਾਰਸ਼ ਕੀਤੀ ਹੈ ਕਿ ਧਾਮੀ ਨੂੰ ਉਨ੍ਹਾਂ ਦੇ ਇਸ ਉੱਚ ਆਹੁਦੇ ਤੋਂ ਹਟਾਇਆ ਜਾਵੇ ਕਿਉਂਕਿ ਇਸ ਘਟਨਾ ਨੇ ਦੇਸ਼ ਵਿਦੇਸ਼ ਵੱਸਦੀ ਨਾਰੀ ਜਾਤੀ ਨੂੰ ਅਪਮਾਨਤ ਕੀਤਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਐਸ ਜੀ ਪੀ ਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਸਾਬਕਾ ਐਸ ਜੀ ਪੀ ਸੀ ਪ੍ਰਧਾਨ ਨੂੰ ਕੱਢੀ ਗਾਲ ਤੇ ਵਰਤੀ ਮੰਦੀ ਭਾਸ਼ਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਤੇ ਐਸ ਜੀ ਪੀ ਸੀ ਤੋਂ ਮੰਗ ਕਰਦੀ ਹੈ ਕਿ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਸਿੱਖਾ ਦੀ ਸਿਰਮੌਰ ਸੰਸਥਾ ਅਤੇ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਆਹੁਦੇ ਤੋਂ ਅਸਤੀਫ਼ਾ ਲਿਆ ਜਾਵੇ ਕਿਉਂਕਿ ਇਸ ਘਟਨਾ ਨੇ ਸਿੱਖਾ ਨੂੰ ਸ਼ਰਮਸ਼ਾਰ ਕੀਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਲਈ ਵਰਤੀ ਮੰਦੀ ਭਾਸ਼ਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਇਸ ਨੂੰ ਆਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਸਪੱਸ਼ਟ ਕੀਤਾ ਸਿੱਖ ਵਿਦਵਾਨ ਵੱਲੋਂ ਬੀਬੀ ਜਗੀਰ ਕੌਰ ਸਬੰਧੀ ਪੁੱਛੇ ਸਵਾਲ ਦੇ ਜਵਾਬ’ਚ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਬਹੁਤ ਹੀ ਮੰਦੀ ਭਾਸ਼ਾ ਦਾ ਇਸਤੇਮਾਲ ਕਰਕੇ ਗਾਲ਼ ਕੱਢੀ ਸੀ,ਜਿਸ ਦੇ ਬਦਲੇ ਧਾਮੀ ਨੂੰ ਹੁਣ ਸਿੱਖ ਕੌਮ ਦੀ ਮੰਨੀ ਜਾਂਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸਤੀਫਾ ਦੇਣਾ ਪੈ ਸਕਦਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇਸ਼ ਦੀ ਨਾਰੀ ਜਾਤੀ ਨੂੰ ਹਰ ਤਰਾਂ ਦੇ ਸਤਿਕਾਰ ਤੇ ਆਦਰ ਪਿਆਰ ਮਾਣ ਦੇਣ ਲਈ ਵਚਨਬੱਧ ਹੈ ਅਤੇ ਸਮੂਹ ਦੇਸ਼ ਦੇ ਵਾਸੀਆਂ ਨੂੰ ਅਪੀਲ ਕਰਦੀ ਹੈ ਕਿ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਪਵਿੱਤਰ ਗੁਰਬਾਣੀ ਵਿੱਚ ਫੁਰਮਾਣ ਕੀਤਾ ਹੈ “ਸੋ ਕਿਉ ਮੰਦਾ ਆਖੀਏ,ਜਿਤ ਜੰਮੇ ਰਾਜਾਨ” ਤੇ ਅਮਲ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਮਹਿਲਾ ਕਮਿਸ਼ਨ ਵੱਲੋਂ ਬੀਬੀ ਜਗੀਰ ਕੌਰ ਸਾਬਕਾ ਐਸ ਜੀ ਪੀ ਸੀ ਪ੍ਰਧਾਨ ਸਬੰਧੀ ਲੈ ਸਟੈਂਡ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਐਸ ਜੀ ਪੀ ਸੀ ਤੋਂ ਮੰਗ ਕਰਦੀ ਹੈ ਧਾਮੀ ਨੂੰ ਮਹਿਲਾ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਅਮਲ ਕਰਦਿਆਂ ਤੁਰੰਤ ਇਸ ਵਕਾਰੀ ਉੱਚ ਆਹੁਦੇ ਤੋਂ ਹਟਾਇਆ ਜਾਵੇ ਤਾਂ ਕਿ ਸਨਮਾਨ ਯੋਗ ਉੱਚ ਆਹੁਦੇ ਤੇ ਬੈਠ ਕੇ ਕੋਈ ਵੀ ਮਨੁੱਖ ਨਾਰੀ ਜਾਤੀ ਦਾ ਅਪਮਾਨ ਕਰਨ ਦੀ ਗੱਲ ਨਾ ਸੋਚ ਸਕੇ। ।


