ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ। ਇਸ ਲੋਕ ਮਿਲਣੀ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀਆਂ ਮੁਸ਼ਕਲਾਂ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਜਾਣੂ ਕਰਵਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਅੱਜ ਦੀ ਲੋਕ ਮਿਲਣੀ ਦੌਰਾਨ ਲੋਕਾਂ ਨੇ ਜਿੱਥੇ ਆਪਣੀਆਂ ਨਿੱਜੀ ਸਮੱਸਿਆਵਾਂ/ਕੰਮ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੂੰ ਦੱਸੇ ਓਥੇ ਹਲਕੇ ਦੇ ਲੋਕਾਂ ਨੇ ਆਪਣੇ ਪਿੰਡਾਂ ਦੇ ਵਿਕਾਸ ਸਬੰਧੀ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਗੁਰਦੀਪ ਸਿੰਘ ਰੰਧਾਵਾ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਇੱਕ-ਇੱਕ ਕਰਕੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤੋਂ ਸੂਬਾ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ।