ਨਸ਼ਾ ਤਸਕਰਾਂ ਨੂੰ ਬਚਾਉਣਾ ਬੰਦ ਕਰੇ ਪੁਲਿਸ ਅਤੇ ਮਾਨ ਸਰਕਾਰ-ਪਰਮਿੰਦਰ ਸਿੰਘ ਝੋਟਾ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਅੱਜ ਵੱਖ ਵੱਖ ਜਥੇਬੰਦੀਆਂ ਅਤੇ ਖੱਬੇਪੱਖੀ ਪਾਰਟੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ ਧਰਨੇ ਤੇ ਬੈਠੇ ਪ੍ਰਦਰਸ਼ਨਕਾਰੀਆਂ ਅਤੇ ਮ੍ਰਿਤਕ ਦੇ ਪਰਿਵਾਰ ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਮਾਨਸਾ ਦੇ ਸਿਵਿਲ ਹਸਪਤਾਲ ਵਿੱਚ ਮੁੜ ਧਰਨਾ ਸ਼ੁਰੂ ਕੀਤਾ।

ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਗਗਨ ਸਿਰਸੀਵਾਲਾ, ਪਰਮਿੰਦਰ ਸਿੰਘ ਝੋਟਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮ੍ਰਿਤਕ ਦੇ ਦੇਹ ਨੂੰ 4 ਦਿਨ ਹੋ ਗਏ ਹਨ ਪਰ ਪੁਲਿਸ ਪ੍ਰਸਾਸ਼ਨ ਨੇ ਕਿਸੇ ਨਸ਼ਾ ਤਸਕਰ ਨੂੰ ਗਿਰਫ਼ਤਾਰ ਨਹੀਂ ਕੀਤਾ ਜਿੰਨਾ ਦੁਆਰਾ ਦਿੱਤੇ ਨਸ਼ੇ ਦੀ ਓਵਰ ਡੋਜ ਪਿੰਡ ਜਵਾਹਰਕੇ ਦਾ 19 ਸਾਲਾਂ ਨੌਜਵਾਨ ਮੌਤ ਦੇ ਘਾਟ ਚੜ ਗਿਆ ਪਿੰਡ ਵਿੱਚ ਘਰ ਘਰ ਨਸ਼ਾ ਤਸਕਰਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੇ ਲਾ ਰੱਖਿਆ ਹੈ ਉਹ ਪਿੰਡ ਵਿੱਚ ਸ਼ਰ੍ਹੇਆਮ ਪਰਚੂਨ ਵਾਂਗ ਨਸ਼ਾ ਬੇਚ ਰਹੇ ਹਨ ਪਰ ਪੁਲਿਸ ਘੂਕ ਸੁੱਤੀ ਪਈ ਹੈ।ਧਰਨੇ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾ ਰਾਜਵਿੰਦਰ ਸਿੰਘ ਰਾਣਾ ਜਿਲ੍ਹਾ ਕਾਰਜਕਾਰੀ ਸਕੱਤਰ ਕਾਮਰੇਡ ਵਿਜੈ ਕੁਮਾਰ ਭੀਖੀ ਨੇ ਪੁਲਿਸ ਦੁਆਰਾ ਮ੍ਰਿਤਕ ਦੇ ਪਰਿਵਾਰ ਅਤੇ ਇਨਸਾਫ ਦੀ ਮੰਗ ਕਰ ਰਹੇ ਧਰਨਾਕਾਰੀਆਂ ਦੇ ਕੀਤੇ ਬਰਬਰ ਲਾਠੀਚਾਰਜ ਦੀ ਨਿੰਦਾ ਕੀਤੀ ਅਤੇ ਇਸ ਲਾਠੀਚਾਰਜ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਜਿਸ ਐਸ ਐਚ ਓ ਦੇ ਖ਼ੇਤਰ ਵਿੱਚ ਨਸ਼ਾ ਬਿਕਣ ਕਰਕੇ ਜਵਾਹਰਕੇ ਦੇ 19 ਸਾਲ ਦੇ ਨੌਜਵਾਨ ਦੀ ਮੌਤ ਹੋਈ ਹੈ ਉਸ ਐਸ ਐਚ ਓ ਨੂੰ ਬਰਖਾਸਤ ਕਰਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ।ਆਗੂਆਂ ਨੇ ਕਿਹਾ ਕਿ ਜਦ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਸਾਡਾ ਮੋਰਚਾ ਜਾਰੀ ਰਹੇਗਾ।ਸਾਡੀਆਂ ਮੰਗਾਂ 1. ਪਿੰਡ ਦੇ ਸਾਰੇ ਨਸ਼ਾ ਤਸਕਰਾਂ ਖਿਲਾਫ ਪਰਚਾ ਦਰਜ਼ ਕੀਤਾ ਜਾਵੇ।2. ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।3. ਮ੍ਰਿਤਕ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।4. ਇਨਸਾਫ਼ ਮੰਗਦੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।ਅੱਜ ਧਰਨੇ ਨੂੰ ਸੀਰਾ ਜੋਗਾ, ਮੱਖਣ ਸਿੰਘ, ਸੁਰਿੰਦਰਪਾਲ ਸ਼ਰਮਾ ਸ਼ਹਿਰੀ ਸਕੱਤਰ ਸੀ ਪੀ ਆਈ ਐਮ ਐਲ ਲਿਬਰੇਸ਼ਨ, ਜਸਵੰਤ ਸਿੰਘ ਬਹੁਜਨ ਮੁਕਤੀ ਮੋਰਚਾ, ਬਲਵਿੰਦਰ ਸਿੰਘ ਘਰਾਂਗਣਾ ਜਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ, ਸੁਖਵਿੰਦਰ ਸਿੰਘ ਕਲਕੱਤਾ ਸਾਬਕਾ ਸਰਪੰਚ ਸਹਿਣਾ, ਗੁਰਸੇਵਕ ਸਿੰਘ ਮਾਨ ਜਿਲ੍ਹਾ ਆਗੂ ਲਿਬਰੇਸ਼ਨ, ਹਰਮੀਤ ਸਿੰਘ ਜੇਈ, ਜਸਵੀਰ ਕੌਰ ਨੱਤ ਸੂਬਾ ਆਗੂ ਪ੍ਰਗਤੀਸ਼ੀਲ ਇਸਤਰੀ ਸਭਾ, ਭੀਮ ਸਿੰਘ ਫੌਜੀ, ਮੇਜ਼ਰ ਸਿੰਘ ਗਿੱਲ, ਰਾਜਿੰਦਰ ਸਿੰਘ ਜਵਾਹਰਕੇ ਸਾਬਕਾ ਸਰਪੰਚ ਆਦਿ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *