ਫਿਲੌਰ, ਗੁਰਦਾਸਪੁਰ, 22 ਅਕਤੂਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸਾਹਿਬ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸੰਧੂ, ਸ੍ਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਾਂਝੇ ਤੌਰ ਤੇ ਕੀਤਾ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਪ੍ਰੈਸ ਨੂੰ ਇਸ ਸਬੰਧੀ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਹਰ ਮਹੀਨੇ ਸ਼ਰਧਾਲੂਆਂ ਵੱਲੋਂ ਰਖਵਾਏ ਜਾਂਦੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਇਸ ਵਾਰ ਮਹਿਨਾਵਾਰੀ ਧਾਰਮਿਕ ਗੁਰਮਤਿ ਸਮਾਗਮ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ, ਭਾਈ ਖਾਲਸਾ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ 10 ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 13 ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ, ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਥਾ ਵਿਚਾਰ ਕਰਨ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਤੇ ਭਾਈ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਦੇ ਸ਼ਬਦ ਗੁਰਬਾਣੀ ਕੀਰਤਨ ਨਾਲ ਅਰੰਭ ਹੋਇਆ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਦੀਆਂ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾ ਵਾਚਕ ਨੇ ਹਾਜ਼ਰੀ ਲਵਾਈ ਅਤੇ ਆਈਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਨਾਲ ਨਾਲ ਇਸ ਹਫਤੇ ਦੇ ਸਮੂਹ ਸ਼ਹੀਦਾਂ ਦੇ ਜੀਵਨ ਇਤਿਹਾਸ ਤੇ ਸ਼ਹਾਦਤਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸੰਤ ਬਾਬਾ ਜਰਨੈਲ ਸਿੰਘ ਜੀ ਨੇ ਇਸ ਮੌਕੇ ਤੇ ਬੋਲਦਿਆਂ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਆਖਿਆ ਇਸ ਮਹੀਨੇ ਸ਼ਹਾਦਤੀ ਹਫਤੇ ਦੋਰਾਨ ਸੰਗਤਾਂ ਵੱਧ ਤੋਂ ਵੱਧ ਗੁਰਬਾਣੀ ਦੇ ਜਾਪ ਅਤੇ ਨਾਮ ਸਿਮਰਨ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਯਾਦ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਪ੍ਰਬੰਧਕਾ ਵੱਲੋਂ ਸਾਰੀਆਂ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ,ਇਸ ਮੌਕੇ ਸੰਤ ਸੁਖਵਿੰਦਰ ਸਿੰਘ ਜੀ, ਸੰਤ ਜਰਨੈਲ ਸਿੰਘ ਜੀ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਵਿਰਸਾ ਸਿੰਘ ਖਾਲਸਾ , ਗਰੇਵਾਲ ਲੁਧਿਆਣਾ,ਬਾਬਾ ਦਾਰਾ ਸਿੰਘ, ਭਾਈ ਹਰਜੀਤ ਸਿੰਘ, ਭਾਈ ਗੁਰਮੇਲ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਲੰਗਰ ਦੀ ਪੰਗਤ ਵਿੱਚ ਬੈਠਕੇ ਲੰਗਰ ਛਕਿਆ।



