ਚਮਕੌਰ ਸਾਹਿਬ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)–ਅੱਜ ਦੇ ਦਿਨ 8 ਪੋਹ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਲ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਖ ਜਰਨੈਲ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਜੀ ਅਤੇ ਹੋਰ ਸਿੰਘ ਸ਼ਹੀਦ ਹੋ ਗਏ, ਇਸ ਕੱਚੀ ਗੜ੍ਹੀ ਚਮਕੌਰ ਸਾਹਿਬ ਵਿਖੇ ਜਿਥੇ ਵੱਡੇ ਸਾਹਿਬਜ਼ਾਦੇ ਦੇ ਸ਼ਹੀਦੀ ਦਿਹਾੜੇ ਸਬੰਧੀ ਵੱਡੇ ਧਾਰਮਿਕ ਦੀਵਾਨ ਲਗਾਏ ਗਏ ਉਥੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸਲਾਨਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਵਾਲੇ, ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਸਿੰਘ ਤੋਂ ਇਲਾਵਾ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਨੰਦਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਤੀਰਥ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੇ ਪ੍ਰਬੰਧਕ ਆਦਿ ਆਗੂ ਹਾਜ਼ਰ ਹੋਏ ਅਤੇ ਵੱਡਾ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਸ਼ਹਾਦਤ ਸਬੰਧੀ ਵਿਸਥਾਰ ਨਾਲ ਸੰਗਤਾਂ ਨੂੰ ਚਾਨਣਾ ਪਾਇਆ, ਸਨਮਾਨ ਯੋਗ ਹਸਤੀਆਂ ਦਾ ਪ੍ਰਬੰਧਕਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਜੀਵਨ ਇਤਿਹਾਸ ਤੇ ਸ਼ਹਾਦਤ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਲ ਨਾਲ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਸਮਾਗਮ ਵਿੱਚ ਪ੍ਰਵਾਰਾਂ ਸਮੇਤ ਫਤਿਹ ਗੜ ਸਾਹਿਬ ਵਿਖੇ ਪਹੁੰਚ ਕੇ ਆਪਣਾ ਮਨੁੱਖੀ ਜੀਵਨ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ਦੀ ਬੇਨਤੀ ਕੀਤੀ । ਸਮੂਹ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।।


