ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਸ਼ਹੀਦੀ ਦਿਹਾੜਾ ਲੋਹਟਬੱਦੀ ਰਾਏਕੋਟ ਲੁਧਿਆਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ – ਭਾਈ ਖਾਲਸਾ

ਲੁਧਿਆਣਾ-ਖੰਨਾ

ਲੁਧਿਆਣਾ, ਗੁਰਦਾਸਪੁਰ 23 ਦਸੰਬਰ (ਸਰਬਜੀਤ ਸਿੰਘ)– ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸ਼ਹੀਦੀ ਹਫ਼ਤੇ ਦੌਰਾਨ ਜਿੱਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਵੱਡੇ ਵੱਡੇ ਨਗਰ ਕੀਰਤਨ, ਧਾਰਮਿਕ ਸਮਾਗਮ ਅਤੇ ਕਈ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਏ ਗੁਰੂ ਗੋਬਿੰਦ ਸਿੰਘ ਸਾਹਿਬ ਜੀ, ਛੋਟੇ ਤੇ ਵੱਡੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਜਾ ਰਿਹਾ ਹੈ ਅਤੇ ਆਪਣਾ ਸੰਸਾਰਕ ਜੀਵਨ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮੁੱਖ ਜਰਨੈਲ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਹਾਦਤੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ਸੰਗਤਾਂ ਵੱਲੋਂ ਮਨਾਕੇ ਗੁਰੂ ਸਾਹਿਬ ਜੀ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲਹਿਰ ਤਹਿਤ ਅੱਜ ਪਿੰਡ ਲੋਹਟਬੱਦੀ ਨੇੜੇ ਰਾਏਕੋਟ ਲੁਧਿਆਣਾ ਵਿਖੇ ਗੁਰੂਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਸ਼ਹੀਦੀ ਦਿਹਾੜਾ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਰਣਜੀਤ ਸਿੰਘ, ਭਾਈ ਬਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਬਿੱਲੂ ਤੇ ਭਾਈ ਪਾਲਾ ਤੋਂ ਇਲਾਵਾ ਸੈਂਕੜੇ ਪਤਵੰਤਿਆਂ ਦੀ ਦੇਖ ਰੇਖ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠ ਸਾਹਿਬ ਆਰੰਭ ਕਰਵਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦੱਸਿਆ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਲੋਹਟਬੱਦੀ ਰਾਏਕੋਟ ਲੁਧਿਆਣਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਧਾਰਮਿਕ ਸਮਾਗਮ ਦੀ ਅਰੰਭਤਾ ਹੋਈ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੇ ਜੀਵਨ ਇਤਿਹਾਸ ਤੇ ਸ਼ਹਾਦਤ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਜਥੇਦਾਰ ਬਾਬਾ ਰਣਜੀਤ ਸਿੰਘ ਜੀ ਨੇ ਸਮੂਹ ਪੰਥਕ ਬੁਲਾਰਿਆਂ ਨੂੰ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦੇਸ਼ ਕੌਮ ਲਈ ਕੀਤੀ ਕੁਰਬਾਨੀ ਨੂੰ ਸਦਾ ਹੀ ਯਾਦ ਰੱਖਿਆ ਜਾਵੇਗਾ ਉਹਨਾਂ ਭਾਈ ਖਾਲਸਾ ਨੇ ਕਿਹਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਦੇਸ਼ ਕੌਮ ਲਈ ਕੀਤੀ ਕੁਰਬਾਨੀ ਦਾ ਕਰਜ਼ਾ ਅਸੀਂ ਸੌਂ ਜਨਮ ਲੈ ਕੇ ਵੀ ਮੋੜ ਨਹੀਂ ਸਕਦੇ ਪਰ ਜੇ ਅਸੀਂ ਪੋਹ ਦੇ ਸ਼ਹਾਦਤੀ ਹਫਤੇ ਆਪਣੇ ਪ੍ਰਵਾਰਾਂ ਸਮੇਤ ਅੰਮ੍ਰਿਤ ਵੇਲੇ ਉੱਠ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਸ਼ਹਾਦਤਾਂ ਨੂੰ ਯਾਦ ਕਰਾਂਗੇ ਤਾਂ ਸਾਡਾ ਸੰਸਾਰ ਤੇ ਆਉਣਾ ਸਫ਼ਲ ਹੋ ਸਕਦਾ ਹੈ, ਇਸ ਮੌਕੇ ਤੇ ਪਿੰਡ ਦੇ ਕਈ ਮੋਹਤਬਰ ਪਤਵੰਤੇ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਆਗੂਆ ਨੇ ਵੀ ਸ਼ਰਧਾ ਨਾਲ ਹਾਜ਼ਰੀ ਲਵਾਈ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *