ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਪੰਜ ਪਿਆਰਿਆਂ ਤੋਂ ਬੀਬੀ ਜਗੀਰ ਕੌਰ ਮਾਮਲੇ ਵਿੱਚ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਇੱਕ ਇੱਕ ਘੰਟਾ ਭਾਂਡੇ ਮਾਂਜਣ, ਜੋੜੇ ਸਾਫ਼ ਕਰਨ ਤੇ ਪ੍ਰਕਰਮਾ ਵਿੱਚ ਬੈਠਕੇ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਦੀ ਸੇਵਾ ਲਾ ਦਿੱਤੀ ਗਈ ਹੈ ਅਤੇ ਇਹ ਸੇਵਾ ਸਮਾਪਤ ਹੋਣ ਤੋਂ ਉਪਰੰਤ ਉਨ੍ਹਾਂ ਨੂੰ 500 ਰੁਪਏ ਦੀ ਦੇਗ ਕਰਵਾਕੇ ਅਰਦਾਸ ਕਰਵਾਉਣੀ ਪਵੇਗੀ ਜਦੋਂ ਕਿ ਐਸ ਜੀ ਪੀ ਸੀ ਪ੍ਰਧਾਨ ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਿਲ਼ੀ ਸਜ਼ਾ ਖਿੜੇ ਮੱਥੇ ਪ੍ਰਵਾਨ ਕਰਦਿਆਂ ਅੱਜ ਜੋੜਾ ਘਰ, ਲੰਗਰ ਹਾਲ ਤੇ ਪ੍ਰਕਿਰਮਾ ਵਿੱਚ ਸੇਵਾ ਨਿਭਾਈ, ਲੋਕਾਂ ਵੱਲੋਂ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਨਿਮਰਤਾ ਅਤੇ ਭੁੱਲ ਬਖਸ਼ਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਵੈਸੇ ਭਾਈ ਧਾਮੀ ਸਾਹਿਬ ਨੇਕ ਤੇ ਧਰਮੀ ਪੁਰਸ਼ ਹਨ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਧਾਮੀ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੰਜ ਪਿਆਰਿਆਂ ਤੋਂ ਆਪਣੀ ਗਲਤੀ ਦੀ ਤਨਖ਼ਾਹ ਲਵਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ ਅਤੇ ਧਾਮੀ ਸਾਹਿਬ ਤੋਂ ਮੰਗ ਕਰਦੀ ਹੈ ਕਿ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਦ੍ਰਿੜਤਾ ਅਤੇ ਬਹਾਦਰੀ ਨਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਹੋਈ ਧੱਕੇਸਾਹੀ ਬੇਇਨਸਾਫ਼ੀ ਵਿਰੁੱਧ ਕੇ ਡੱੱਟ ਜਾਉਂ ਤੇ ਉਹਨਾਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ,ਤੁਹਾਡੀ ਇਤਿਹਾਸਕ ਜਿੱਤ ਹੋ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਕੇ ਪੰਜ ਪਿਆਰਿਆਂ ਤੋਂ ਤਨਖਾਹ ਲਵਾਉਣ ਵਾਲੀ ਨੀਤੀ ਦੀ ਸ਼ਲਾਘਾ ਤੇ 30 ਨੂੰ ਦਸੰਬਰ ਵਾਲੀ ਮੀਟਿੰਗ ਵਿੱਚ ਦ੍ਰਿੜਤਾ ਤੇ ਬਹਾਦਰੀ ਨਾਲ ਫੈਸਲਾ ਲੈਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਨੌਕਰੀ ਬਹਾਲ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਕਿਹਾ ਧਾਮੀ ਸਾਹਿਬ ਨੇ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾ ਲਿਆ ਹੈ ਅਤੇ ਇਸ ਦੀ ਹਰ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਮੰਨਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਮਾਮਲੇ ਵਿੱਚ ਆਪਣੇ ਆਪ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਕੇ ਪੰਜ ਪਿਆਰਿਆਂ ਤੋਂ ਤਨਖਾਹ ਲਵਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ 30 ਦਸੰਬਰ ਨੂੰ ਐਸ ਜੀ ਪੀ ਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸਮੇਂ ਦਿਰੜਤਾ ਅਤੇ ਬਹਾਦਰੀ ਨਾਲ ਪਹਿਰਾ ਦੇਂਦਿਆਂ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੀਆਂ ਤਖ਼ਤ ਸੇਵਾਵਾਂ ਬਹਾਲ ਕੀਤੀਆਂ ਜਾਣ ਤੁਹਾਡੀ ਇਤਿਹਾਸਕ ਜਿੱਤ ਹੋ ਜਾਵੇਗੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਮੇਸ਼ਾ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹੇਗੀ।


