ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲਾਡਲੇ ਛੋਟੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਦੀ ਮਹਾਨ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਜਾ ਰਹੇ ਹਨ। ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਤੇ ਲਗਾਤਾਰ ਫਤਿਹ ਸਾਹਿਬ ਜੀ ਦੀ ਪਵਿੱਤਰ ਧਰਤੀ ਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਲਾ ਕੇ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਗੁਰੂ ਸਾਹਿਬ ਜੀ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ ਦੀ ਲੋੜ ਵੱਲ ਵਧੀਆਂ ਜਾ ਰਿਹਾ ਹੈ ਅਤੇ ਇਸੇ ਹੀ ਕੜੀ ਤਹਿਤ ਦਸਮੇਸ਼ ਤਰਨਾਦਲ ਵੱਲੋਂ ਫਤਿਹਗੜ ਸਾਹਿਬ ਵਿਖੇ 27,28,29 ਦਸੰਬਰ ਨੂੰ ਭਾਰੀ ਦਿਵਾਨ ਸਜਾਏ ਜਾ ਰਹੇ ਹਨ ਅਤੇ ਇਸ ਸਬੰਧ ਵਿੱਚ 26 ਦਸੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 28 ਦਸੰਬਰ ਨੂੰ ਭੋਗ ਧਾਰਮਿਕ ਦੀਵਾਨ ਤੋਂ ਉਪਰੰਤ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਭਾਈ ਖਾਲਸਾ ਨੇ ਸਪੱਸ਼ਟ ਕੀਤਾ ਜਦੋਂ ਤੂੰ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਬਣੇ ਹਨ ਤੇ ਰੰਘਰੇਟਾ ਕੌਮ ਦੀ ਬਾਂਹ ਫੜੀ ਹੈ,ਉਦੋਂ ਤੋਂ ਜਿਥੇ ਦੇਸ਼ਾਂ ਵਿਦੇਸ਼ਾਂ ਦੇ ਨਾਲ ਨਾਲ ਭਾਰਤ ਦੇ ਸਮੂਹ ਸੂਬਿਆਂ ਵਿਚ ਦਸ਼ਮੇਸ਼ ਤਰਨਦਲ ਦੀਆਂ ਧਾਰਮਿਕ ਸਰਗਰਮੀਆਂ ਬੁਲੰਦੀਆਂ ਛੂਹ ਰਹੀਆਂ ਹਨ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਵਾਰਸ (ਰੰਘਰੇਟਾ ਗੁਰ ਕੇ ਬੇਟੇ) ਮਜ਼ਬੀ ਸਿੱਖਾਂ ਵਿੱਚ ਧਾਰਮਿਕ ਪ੍ਰਚਾਰ ਦੀ ਪ੍ਰਚੰਡ ਲਹਿਰ ਰਾਹੀਂ ਇੱਕ ਨਵੀਂ ਤੇ ਪੰਥ ਵਾਰਸ ਹੋਣ ਵਾਲੀ ਵੱਡਮੁੱਲੀ ਤੇ ਧਰਮੀ ਰੂਹ ਫੂਕ ਦਿੱਤੀ ਹੈ ਅਤੇ ਇਸੇ ਬਹਾਦਰੀ ਵਾਲੀ ਅਗਵਾਈ ਕਰਕੇ ਦੇਸ਼ ਦੇ ਕੋਣੇ ਕੋਣੇ ਵੱਸਦੀਆਂ ਗੁਰੂ ਕੀਆਂ ਰੰਘਰੇਟਾ ਫ਼ੌਜਾਂ ਉਹਨਾਂ ਦੀਆਂ ਦੁੱਖ ਸੁੱਖ ਵੇਲੇ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਉਨ੍ਹਾਂ ਵੱਲੋਂ ( ਜਥੇਦਾਰ ਬਾਬਾ ਮੇਜਰ ਸਿੰਘ) ਵੱਲੋਂ ਛੋਟੇ ਸਾਹਿਬਜ਼ਾਦੇ, ਗੁਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਯਾਦ’ਚ 25 ਦਸੰਬਰ ਨੂੰ ਮਹਾਨ ਨਗਰ ਕੀਰਤਨ,26 ਦਸੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ,27 ਨੂੰ ਮੱਦਭਾਗ ਦੀ ਅਰਦਾਸ ਤੇ 28 ਦਸੰਬਰ ਨੂੰ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਅਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸਿੰਘ ਸਾਹਿਬਾਨ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲਾ ਖੇਡਿਆ ਜਾ ਰਿਹਾ ਹੈ ,ਇਨ੍ਹਾਂ ਸਾਰੇ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਇਸ ਮੌਕੇ ਦਲਪੰਧ ਦੇ ਮੀਤ ਜਥੇਦਾਰ ਬਾਬਾ ਸਨੀ ਸਿੰਘ ਯੂ ਕੇ, ਜਥੇਦਾਰ ਬਾਬਾ ਰਣਜੀਤ ਸਿੰਘ ਲੰਗਰਾਂ ਵਾਲੇ, ਬਾਬਾ ਗੁਰਪ੍ਰੀਤ ਸਿੰਘ ਜੀ ਕੈਲੋਫੋਰਨੀਆਂ ਤੋਂ ਇਲਾਵਾ ਹਜ਼ਾਰਾਂ ਜਥੇਦਾਰ ਤੇ ਲਾਡਲੀਆਂ ਫੌਜਾਂ ਹਾਜਰ ਹੋ ਰਹੀਆਂ ਹਨ, ਬਾਬਾ ਜੀ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਾਹਿਬ ਜ਼ਾਦਿਆਂ ਦੀ ਪਵਿੱਤਰ ਧਰਤੀ ਫਤਿਹਗੜ੍ਹ ਤੇ ਸਮੂਹ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ।।