ਜਗਰਾਉਂ, ਗੁਰਦਾਸਪੁਰ, 26 ਦਸੰਬਰ ( ਸਰਬਜੀਤ ਸਿੰਘ)– ਜ਼ਾਲਮ ਹਕੂਮਤ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਫ਼ੜ ਕੇ ਠੰਡੇ ਬੁਰਜ ਵਿੱਚ ਕੈਦ ਕਰ ਦਿੱਤਾ ਜਿਥੇ ਠੰਡ ਦਾ ਕਹਿਰ ਵਰਤ ਰਿਹਾ ਸੀ ਅਤੇ ਜ਼ਾਲਮ ਹਕੂਮਤ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਮੋਤੀ ਮਹਿਰੇ ਨੇ ਗਰਮ ਗਰਮ ਦੁੱਧ ਪਿਲਾਉਣ ਦੀ ਸੇਵਾ ਕਰਕੇ ਆਪਣੇ ਸਾਰੇ ਪਰਿਵਾਰ ਸ਼ਹੀਦ ਕਰਵਾ ਲਿਆ, ਇਸ ਕਰਕੇ ਸਿੱਖ ਕੌਮ ਉਹਨਾਂ ਦੀ ਕੀਤੀ ਕੁਰਬਾਨੀ ਨੂੰ ਕਦੇ ਭੁਲਾ ਨਹੀਂ ਸਕਦੀ ਅਤੇ ਉਹਨਾਂ ਦੀ ਕੁਰਬਾਨੀ ਨੂੰ ਯਾਦ ਕਰਨ ਹਿੱਤ ਪਿੰਡਾਂ ਪਿੰਡਾਂ ਦੀਆਂ ਸਿੱਖ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਦੁੱਧ ਦੇ ਲੰਗਰ ਲਾ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਸ਼ਰਧਾ ਭਾਵਨਾਵਾਂ ਨਾਲ ਛਕਾਉਦੀਆਂ ਹਨ ਅਤੇ ਸੰਗਤਾਂ ਦੁੱਧ ਛੱਕ ਕੇ ਜਿਥੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀਆਂ ਹਨ ਉਥੇ ਭਾਈ ਮੋਤੀ ਰਾਮ ਮਹਿਰੇ ਵੱਲੋਂ ਦੁੱਧ ਪਿਲਾਉਣ ਦੀ ਕੀਤੀ ਸੇਵਾ ਨੂੰ ਯਾਦ ਕਰਦੀਆਂ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੋਤੀ ਰਾਮ ਮਹਿਰੋਂ ਦੀ ਕੁਰਬਾਨੀ ਨੂੰ ਸਲਾਮ ਕਰਦੀ ਹੈ ਉਥੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਆਪਣੇ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਉਣ ਵਾਲੇ ਮੋਤੀ ਮਹਿਰੇ ਦੀ ਕੀਤੀ ਸੇਵਾ ਸਬੰਧੀ ਜਾਗਰੂਕ ਕਰਨ ਦੀ ਲੋੜ ਤੇ ਜ਼ੋਰ ਦੇਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਸੀਨੀਅਰ ਆਗੂ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਵੱਲੋਂ ਕੁਝ ਸਕੂਲਾਂ ਤੇ ਕਈ ਪਿੰਡਾਂ ਦੇ ਸਹਿਯੋਗ ਨਾਲ ਦੁੱਧ ਦੀ ਸੇਵਾ ਕਰਨ ਵਾਲੇ ਮਹਾਨ ਕਾਰਜ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।ਭਾਈ ਖਾਲਸਾ ਨੇ ਦੱਸਿਆ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਐਮੀਨੈਸ ਜਗਰਾਉਂ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰਜੀਤ ਸਿੰਘ,ਵਾਇਸ ਪ੍ਰਿੰਸੀਪਲ ਗੁਰਵਿੰਦਰ ਕੌਰ ਗੁਨਸ ਕੈਂਪ ਕਮਾਂਡਰ, ਕੋਠੇ ਸ਼ੇਰ ਜੰਗ ਦੇ ਭਾਈ ਜਸਬੀਰ ਸਿੰਘ ਪਾਠੀ ਸਿੰਘ ਤੇ ਨਗਰ ਦੀਆਂ ਸੰਗਤਾਂ ਸਮੇਤ ਸੁਖਮਣੀ ਸਾਹਿਬ ਦੇ ਪਾਠ ਕਰਨ ਵਾਲੀਆਂ ਬੀਬੀਆਂ ਦੇ ਨਾਲ ਨਾਲ ਹੋਰ ਸ਼ਰਧਾਲੂਆਂ ਵੱਲੋਂ ਵੀ ਦੁੱਧ ਦੀ ਸੇਵਾ ਕੀਤੀ ਗਈ ,ਜਿਸ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਸੀਨੀਅਰ ਆਗੂ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਵੱਲੋਂ ਫਤਿਹਗੜ ਸਾਹਿਬ ਵਿਖੇ ਪਹੁੰਚਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਵੱਲੋਂ ਇਹ ਦੁੱਧ ਦੀ ਸੇਵਾ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਾਈ ਜਾਂਦੀ ਹੈ ਅਤੇ ਇਸੇ ਕੜੀ ਤਹਿਤ ਉਨ੍ਹਾਂ ਵੱਲੋਂ ਦੁੱਧ, ਖੰਡ, ਬਿਸਕੁਟ, ਮੱਠੀਆਂ ਤੇ ਬਦਾਮਾਂ ਦੀ ਸੇਵਾ ਅੱਜ਼ ਫਤਿਹ ਗੜ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁਚਾਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਲਾਮ ਕੀਤਾ ਗਿਆ ਅਤੇ ਮੋਤੀ ਮਹਿਰੇ ਵੱਲੋਂ ਸਾਹਿਬ ਜ਼ਾਦਿਆਂ ਨੂੰ ਗਰਮ ਗਰਮ ਦੁੱਧ ਪਿਲਾਉਣ ਵਾਲੀ ਕੀਤੀ ਮਹਾਨ ਸੇਵਾ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਦੁੱਧ ਦੀ ਸੇਵਾ ਕੀਤੀ ਗਈ, ਇਸ ਵਕਤ ਉਹਨਾਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਬਾਬਾ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ ।