ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਇਹ ਵਿਵਹਾਰਿਕ ਪ੍ਰੋਟੋਕੋਲ ਰਿਹਾ ਹੈ ਕਿ ਰਾਸ਼ਟਰਪਤੀ, ਉਪ ਰਾਸ਼ਟਰਪਤੀ ਪ੍ਰਧਾਨ ਮੰਤਰੀ , ਉਪ ਪ੍ਰਧਾਨ ਮੰਤਰੀ ਦੀ ਮੌਤ ਤੋਂ ਬਾਅਦ ਉਹਨਾਂ ਦਾ ਅੰਤਿਮ ਸਸਕਾਰ ਜਮੁਨਾ ਦੇ ਕਿਨਾਰੇ ਕੀਤਾ ਜਾਂਦਾ ਰਿਹਾ ਹੈ ਅਤੇ ਉੱਥੇ ਉਹਨਾਂ ਦੇ ਸਮਾਰਕ ਬਣਾਏ ਜਾਂਦੇ ਰਹੇ ਹਨ ।ਪਰ ਮੋਦੀ ਸਰਕਾਰ ਵੱਲੋਂ ਕਾਂਗਰਸ ਪ੍ਰਧਾਨ ਮਲਕਾ ਅਰਜਨ ਖੜਗੇ ਦੁਆਰਾ ਸਰਕਾਰ ਨੂੰ ਲਿਖੀ ਚਿੱਠੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨੂੰ ਟੈਲੀਫੋਨ ਤੇ ਕੀਤੀ ਅਪੀਲ ਕਿ ਡਾਕਟਰ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਲਈ ਜਮਨਾ ਕਿਨਾਰੇ
ਜਗਾ ਦਿੱਤੀ ਜਾਵੇ , ਇਹ ਅਪੀਲ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰ ਵੱਲੋਂ ਵੀ ਕੀਤੀ ਗਈ ਹੈ। ਪਰ ਫਿਰ ਵੀ ਮੋਦੀ ਸਰਕਾਰ ਪਰੋਟੋ ਕਾਲ ਦੇ ਵਿਰੁੱਧ ਬੇਤੁਕੀ ਦਲੀਲ ਦੇ ਰਹੀ ਹੈ ਕਿ ਕਾਂਗਰਸ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਿਰਸਮਾ ਰਾਓ ਦਾ ਇਸ ਜਗਹਾ ਅੰਤਿਮ ਸੰਸਕਾਰ ਨਹੀਂ ਸੀ ਹੋਣ ਦਿੱਤਾ, ਬੇਸ਼ੱਕ ਇਹ ਠੀਕ ਵੀ ਹੋਵੇ, ਪਰ ਮੋਦੀ ਸਰਕਾਰ ਨੂੰ ਕਾਂਗਰਸ ਵਰਗੀ ਗਲਤੀ ਨਹੀਂ ਦੁਹਰਾਉਣੀ ਚਾਹੀਦੀ ਹਾਲਾਂਕਿ ਕਾਂਗਰਸ ਦਾ ਕਹਿਣਾ ਹੈ ਕਿ ਨਰਸਮਾ ਰਾਓ ਦੇ
ਪਰਿਵਾਰ ਨੇ ਆਪਣੀ ਇੱਛਾ ਨਾਲ ਉਹਨਾਂ ਦਾ ਅੰਤਿਮ ਸੰਸਕਾਰ ਆਧਰਾ ਪ੍ਰਦੇਸ਼ ਵਿੱਚ ਉਨ੍ਹਾਂ ਦੇ ਜਨਮ ਸਥਾਨ ਤੇ ਕੀਤਾ ਸੀ। ਬੱਖਤਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣਾ ਸ਼ੁਰੂ ਕੀਤਾ ਹੋਇਆ ਹੈ ਉਸੇ ਤਰ੍ਹਾਂ ਉਹ ਜਮੁਨਾ ਦੇ ਕਿਨਾਰੇ ਨੂੰ ਵੀ ਆਪਣੇ ਹੁਕਮ ਅਨੁਸਾਰ ਵਰਤਣਾ ਚਾਹੁੰਦੀ ਹੈ ਅਤੇ ਕਹਿ ਰਹੀ ਹੈ ਹੈ ਕਿ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਆਮ ਸ਼ਮਸ਼ਾਨ ਘਾਟ ਨਿਗਮ ਬੋਧ ਵਿਖੇ ਕੀਤਾ ਜਾਵੇ। ਦਰਅਸਲ ਇਹ ਮੋਦੀ ਸਰਕਾਰ ਦੇ ਫਾਸੀ ਵਰਤਾਰੇ ਦਾ ਹੀ ਹਿੱਸਾ ਹੈ ਜਿਸ ਦਾ ਭਾਰਤ ਦੀਆਂ ਵਿਰੋਧੀ ਪਾਰਟੀਆਂ ਅਤੇ ਦੇਸ਼ ਦੇ ਬੁੱਧੀਜੀਵੀਆਂ ਨੂੰ ਖੁੱਲ ਕੇ ਵਿਰੋਧ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ ਸਮਝਦੀ ਹੈ ਕਿ ਡਾਕਟਰ ਮਨਮੋਹਨ ਸਿੰਘ ਭਾਰਤ ਦੇ ਸਮੁੱਚੇ ਲੋਕਾਂ ਦੇ ਪ੍ਰਧਾਨ ਮੰਤਰੀ ਸਨ। ਪਰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਇੱਕ ਸਿੱਖ ਹੋਣ ਦੇ ਨਾਤੇ ਸੰਸਾਰ ਭਰ ਦੇ ਸਿੱਖਾਂ ਨੂੰ ਲਾਜਮੀ ਇਹ ਕੌੜਾ ਮਹਿਸੂਸ ਹੋਵੇਗਾ ਕਿ ਸ਼ਾਇਦ ਡਾਕਟਰ ਮਨਮੋਹਨ ਸਿੰਘ ਨਾਲ ਇੱਕ ਸਿੱਖ ਹੋਣ ਦੇ ਨਾਤੇ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੇ ਵਿਰੋਧੀ ਪਾਰਟੀ ਕਾਂਗਰਸ ਨਾਲ ਸਿਆਸੀ ਲੜਾਈ ਲੜਨੀ ਚਾਹੀਦੀ ਪਰ ਡਾਕਟਰ ਮਨਮੋਹਨ ਸਿੰਘ ਦੇ ਸਸਕਾਰ ਦਾ ਮਸਲਾ ਕਾਂਗਰਸ ਦੇ ਵਿਰੋਧ ਦਾ ਨਹੀਂ , ਜਵਾਹਰ ਲਾਲ ਨਹਿਰੂ ਦੇ ਸਮੇਂ ਤੋਂ ਚੱਲ ਰਹੇ ਪ੍ਰੋਟੋਕਾਲ ਅਤੇ ਪਰੰਪਰਾਵਾਂ ਦੇ ਵਿਰੋਧ ਦਾ ਹੈ ।


