ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)- ਥਾਣਾ ਘੁੰਮਣ ਕਲਾਂ ਦੀ ਪੁਲਸ ਵੱਲੋਂ ਘਰ ਵਿੱਚ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਪਿ੍ਰਥੀਪਾਲ ਸਿੰਘ ਪੱੁਤਰ ਕਸਮੀਰ ਸਿੰਘ ਵਾਸੀ ਬਾਂਗੋਵਾਣੀ ਨੇ ਦੱਸਿਆ ਕਿ 23 ਸਤੰਬਰ ਨੂੰ ਉਹ ਆਪਣੇ ਘਰ ਨੂੰ ਤਾਲੇ ਲਗਾ ਕੇ ਆਪਣੇ ਪਿੰਡ ਬਾਂਗੋਵਾਣੀ ਵਿੱਚ ਧਾਰਮਿਕ ਪ੍ਰੋਗਰਾਮ ਅਟੈਂਡ ਕਰਨ ਲਈ ਪਰਿਵਾਰ ਸਮੇਤ ਗਿਆ ਹੋਇਆ ਸੀ। ਜਦੋਂ ਉਹ ਘਰ ਵਾਪਿਸ ਆਏ ਤਾਂ ਵੇਖਿਆ ਕਿ ਕਿਸੇ ਨਾਮਲੂਮ ਵਿਅਕਤੀ ਘਰ ਦੀ ਕੰਧ ਟੱਪ ਕੇ ਅੰਦਰ ਦਾਖਲ ਹੋ ਕੇ ਕਮਰੇ ਵਿੱਚ ਪਈ ਅਲਮਾਰੀ ਦਾ ਲਾਕਰ ਤੋੜ ਕੇ ਉਸ ਵਿਚੋ 08 ਤੋਲੇ ਸੋਨਾ ਅਤੇ 5000/-ਰਪਏ ਨਗਦੀ ਚੋਰੀ ਕਰਕੇ ਲੈ ਗਿਆ ਹੈ।


