ਬਟਾਲਾ, ਗੁਰਦਾਸਪੁਰ 30 ਦਸੰਬਰ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਥਾਨਕ ਸਮਾਧ ਰੋਡ ਵਿਖੇ ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਚਾਹ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਦੇ ਮੈਂਬਰਾਂ ਵੱਲੋਂ ਚੱਲ ਰਹੇ ਸ਼ਹੀਦੀ ਜੋੜ ਮੇਲ ਦੇ ਚੱਲਦਿਆਂ ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਚਾਹ, ਮੱਠੀਆਂ ਤੇ ਰਸਾ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਐਮ.ਐੱਲ.ਏ. ਬਟਾਲਾ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੇ ਛੋਟੇ ਭਰਾ ਅੰਮ੍ਰਿਤ ਕਲਸੀ ਵੱਲੋਂ ਸ਼ਿਰਕਤ ਕਰਕੇ ਸੇਵਾ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਖਾਤਰ ਆਪਣਾ ਪਰਿਵਾਰ ਵਾਰ ਦਿੱਤਾ। ਅਜਿਹੀ ਮਿਸਾਲ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਬੇਨਤੀ ਕੀਤੀ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਲਾਇਨ ਬਰਿੰਦਰ ਸਿੰਘ ਅਠਵਾਲ, ਲਾਇਨ ਪ੍ਰਦੀਪ ਸਿੰਘ ਚੀਮਾ , ਲਾਇਨ ਭਾਰਤ ਭੂਸ਼ਨ, ਲਾਇਨ ਪਰਵਿੰਦਰ ਸਿੰਘ ਗੋਰਾਇਆ, ਲਾਇਨ ਸਰਬਜੀਤ ਸਿੰਘ, ਲਾਇਨ ਅਨੂਪ ਸਿੰਘ , ਲਾਇਨ ਦਵਿੰਦਰ ਸਿੰਘ ਕਾਹਲੋਂ, ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਗੁਰਸ਼ਰਨ ਸਿੰਘ ਸਰਾਂ , ਲਾਇਨ ਪਰਦੀਪ ਸਿੰਘ , ਲਾਇਨ ਬਲਕਾਰ ਸਿੰਘ , ਲਾਇਨ ਗੋਬਿੰਦ ਸੈਣੀ , ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਡਾ. ਹਰਦੀਪ ਸਿੰਘ , ਅਜੈਬੀਰ ਸਿੰਘ ਅਠਵਾਲ ਆਦਿ ਹਾਜ਼ਰ ਸਨ।
