ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੇ ਹੀ ਇਹ ਮੰਗ ਕੇਂਦਰ ਸਰਕਾਰ ਕੋਲੋਂ ਰੱਖੀ ਸੀ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਤਬਦੀਲ ਕਰਕੇ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ। ਇਸ ਸਬੰਧੀ ਵੱਖ-ਵੱਖ ਰਾਜਸੀ ਆਗੂਆ ਨੇ ਕਈ ਸਲਾਹਾ ਦਿੱਤੀਆ ਕਿ ਇਸ ਏਅਰਪੋਰਟ ਦਾ ਨਾਮ ਹੋਰ ਰੱਖਿਆ ਜਾਵੇ। ਪਰ ਭਗਵੰਤ ਸਿੰਘ ਮਾਨ ਦੀ ਇਹ ਸੋਚ ਸੀ ਕਿ ਦੇਸ਼ ਕੌਮ ਵਾਸਤੇ ਸ਼ਹੀਦ ਹੋਣ ਵਾਲੇ ਅਤੇ ਨਵੀਂ ਸੋਚ ਨੂੰ ਪਹਿਰਾ ਦੇਣ ਵਾਲੇ ਸੱਚੇ ਅਤੇ ਆਜਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਨੇ ਜੋ ਸਾਡੇ ਲਈ ਕੀਤਾ ਹੈ, ਉਹ ਅਭੁੱਲ ਹੈ। ਇਸ ਮਨੋਰਥ ਨੂੰ ਮੱਦੇਨਜਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਕੇਂਦਰ ਦੇ ਸੈਰ ਸਪਾਟਾ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਪੰਜਾਬ ਦੇ ਮੋਹਾਲੀ ਦੇ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਰੱਖਿਆ ਜਾਵੇ। ਇਸ ਸਬੰਧੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 28 ਸਤੰਬਰ ਨੂੰ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਸਮਰਪਿਤ ਕੀਤਾ ਜਾਵੇਗਾ।