ਕਿਸਾਨ ਆਗੂ ਡੱਲੇਵਾਲ ਆਪਣੇ ਮਰਨ ਵਰਤ ਤੇ ਮੁੜ ਵਿਚਾਰ ਕਰਨ, ਦਰਸ਼ਨ ਸਿੰਘ ਫੇਰੂਮਾਨ 90 ਦਿਨ ਦੇ ਮਰਨ ਵਰਤ ਤੋਂ ਬਾਅਦ ਸ਼ਹੀਦ ਹੋ ਗਏ ਪਰ ਚੰਡੀਗੜ੍ਹ ਪੰਜਾਬ ਨੂੰ ਨਹੀਂ ਮਿਲਿਆ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ ਮਹਿਨਾ ਬੀਤਣ ਵਾਲਾ ਹੈ ਪਰ ਕੇਂਦਰ ਸਰਕਾਰ ਦੀ ਇਸ ਸਬੰਧੀ ਕਿਸਾਨਾ ਨਾਲ ਗੱਲਬਾਤ ਰਾਹੀ ਮਸਲਾ ਹੱਲ ਕਰਨ ਦੀ ਕੋਈ ਦਿਲਚਸਪੀ ਨਹੀਂ ਲੱਗ ਰਹੀ, ਜਦੋਂ ਕਿ ਸੁਪਰੀਮ ਕੋਰਟ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੇ ਹੁਕਮ ਦੇ ਚੁੱਕੀ ਹੈ ਪਰ ਸਰਕਾਰ ਡੱਲੇਵਾਲ ਨੂੰ ਚੁੱਕਣ ਦੀ ਜੁਰਅਤ ਨਹੀਂ ਰੱਖਦੀ ,ਦੂਜੇ ਪਾਸੇ ਸੁਪਰੀਮ ਕੋਰਟ ਕਿਸਾਨਾ ਨੂੰ ਗੱਲਬਾਤ ਲਈ ਸੱਦ ਰਹੀ ਹੈ ਜਦੋ ਕਿ ਕਿਸਾਨ ਸੰਯੁਕਤ ਮੋਰਚਾ ਰਾਜਨੀਤਕ ਦੇ ਆਗੂ ਕਿਸਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਕੋਰਾ ਜੁਆਬ ਦੇ ਰਹੇ ਹਨ, ਉਹਨਾਂ ਦਾ ਕਹਿਣਾ ਹੈ ਕਿ ਉਹ ਡੱਲੇਵਾਲ ਦੇ ਰੱਖੇਂ ਮਰਨ ਵਾਲੇ ਮਸਲੇ ਵਿੱਚ ਸ਼ਾਮਲ ਹੀ ਨਹੀਂ ਇਸ ਕਰਕੇ ਇਸ ਮਸਲੇ ਤੇ ਸੁਪਰੀਮ ਕੋਰਟ ਨਾਲ ਗੱਲਬਾਤ ਕਰਨ ਦੀ ਕੋਈ ਤੁਕ ਹੀ ਨਹੀਂ ਬਣਦੀ, ਇਸ ਸਥਿਤੀ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬੇਨਤੀ ਕਰਦੀ ਹੈ ਕਿ ਉਹ ਆਪਣੇ ਮਰਨ ਵਰਤ ਤੇ ਫਿਰ ਤੋਂ ਵਿਚਾਰ ਕਰਨ,ਕਿਉਂਕਿ ਮਰਨ ਵਰਤ ਜਿਥੇ ਸਿੱਖਾਂ ਸਿਧਾਂਤਾਂ ਦੇ ਅਨੁਕੂਲ ਨਹੀਂ, ਉਥੇ ਮਰਨ ਵਰਤ ਨਾਲ ਕੋਈ ਮਸਲੇ ਹੱਲ ਨਹੀਂ ਹੁੰਦੇ, ਕਿਉਂਕਿ ਕਿ 90 ਦਿੱਨਾਂ ਮਰਨ ਵਰਤ ਤੋਂ ਬਾਅਦ ਕਾਂਗਰਸ ਦੇ ਆਗੂ ਤੇ ਮਾਝੇ ਜਰਨੈਲ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਨੇ ਮਰਨ ਤੋਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਨਹੀਂ ਸੀ ਮਿਲਿਆ, ਦੂਜੇ ਪਾਸੇ ਬੱਦੀ ਸਿੰਘਾਂ ਦੀ ਰਿਹਾਈ ਲਈ ਮਰਨ ਵਰਤ ਤੇ ਬੈਠੇ ਬਾਪੂ ਸੂਰਤ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਲਿਆ ਸੀ, ਇਸ ਕਰਕੇ ਆਪਣੀਆਂ ਸੰਯੋਗੀ ਜਥੇਬੰਦੀਆਂ ਤੇ ਲੋਕਾਂ ਦੇ ਕਹਿਣ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਛੱਡ ਦੇਣਾਂ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਨੇਕ ਤੇ ਧਰਮੀ ਅਗਵਾਈ ਦੀ ਅਜੇ ਲੋੜ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਪਰੀਮ ਕੋਰਟ ਨੇ ਐਸ ਕੇ ਐਮ ਵਲੋਂ ਡੱਲੇਵਾਲ ਨੂੰ ਮਰਨ ਛੱਡਣ ਦੀ ਅਪੀਲ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੇ ਮੰਗਾਂ ਲਈ ਸੰਘਰਸ਼ ਕਰਨ ਦੀ ਪੂਰੀ ਹਮਾਇਤ ਕਰਦੀ ਹੈ ਪਰ ਮਰਨ ਵਰਤ ਦੇ ਹੱਕ ਵਿੱਚ ਨਹੀਂ ਕਿਉਂਕਿ ਇਹ ਸਿੱਖਾਂ ਸਿਧਾਂਤਾਂ ਦੇ ਉਲਟ ਹੈ ਅਤੇ ਫੈਡਰੇਸ਼ਨ ਸਿੱਖੀ ਸਿਧਾਂਤਾਂ ਤੇ ਪਹਿਰਾ ਦੇਂਦੀ ਹੈ, ਭਾਈ ਖਾਲਸਾ ਨੇ ਆਖਿਆ ਕਈ ਲੋਕ ਗੀਤ ਕਾਰ ਦਿਲਜੀਤ ਦੋਸਾਂਝ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਨ ਤੇ ਟਿੱਪਣੀ ਕਰ ਰਹੇ ਹਨ ਕਿ ਪ੍ਰਧਾਨ ਮੰਤਰੀ ਨੂੰ ਦਿਲਜੀਤ ਦੋਸਾਂਝ ਨੂੰ ਮਿਲਨ ਦਾ ਸਮਾਂ ਹੈ ਪਰ ਬਾਰਡਰਾਂ ਤੇ ਬੈਠੇ ਕਿਸਾਨਾਂ ਨੂੰ ਮਿਲਨ ਦਾ ਨਹੀਂ? ਤੇ ਭਾਈ ਖਾਲਸਾ ਨੇ ਕਿਹਾ ਦਿਲਜੀਤ ਦੁਸਾਂਝ ਨੇ ਦੇਸ਼ਾਂ ਵਿਦੇਸ਼ਾਂ ਵਿਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਅਤੇ ਕਿਸਾਨਾਂ ਨੇ ਮੋਦੀ ਨੂੰ ਹਰਾਉਣ ਲਈ ਦੇਸ਼ ਦੇ ਕੋਨੇ ਕੋਨੇ ਤੇ ਜਾ ਪ੍ਰਚਾਰ ਕੀਤਾ, ਪਰ ਮੋਦੀ ਆਪਣੀ ਸਰਕਾਰ ਬਣਾਉਣ ਵਿਚ ਫਿਰ ਕਾਮਯਾਬ ਹੋ ਗਏ, ਭਾਈ ਖਾਲਸਾ ਨੇ ਦੱਸਿਆ ਜਦੋਂ ਤੁਸੀਂ ਪੜਦੇ ਪਿਛੇ ਇੱਕ ਪਾਰਟੀ ਨੂੰ ਪ੍ਰਮੋਟ ਕਰਨ ਰਹੇ ਹੋ ਤਾਂ ਇਹਨਾਂ ਹਲਾਤਾਂ ਵਿੱਚ ਮੋਦੀ ਸਰਕਾਰ ਤੁਹਾਡੇ ਨਾਲ ਕੇਵੇ ਗੱਲ ਕਰੇ, ਭਾਈ ਖਾਲਸਾ ਨੇ ਨਿੱਤ ਦਿਨ ਬੰਦ, ਰੇਲਾਂ ਰੋਕਣ, ਬੱਸਾਂ ਦੇ ਰੋਕਣ ਅਤੇ ਪੰਜਾਬ ਬੰਦ ਕਰਕੇ ਆਮ ਕਾਰੀ ਬਾਰੀ ਲੋਕਾਂ ਦੀਆਂ ਬੱਦਵਾਵਾ ਲੈਣ ਨਾਲ ਮਸਲੇ ਹੱਲ ਨਹੀਂ ਹੋ ਸਕਦੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਿਥੇ ਆਪਣੇ ਮਰਨ ਵਰਤ ਤੇ ਮੁੜ ਤੋਂ ਵਿਚਾਰ ਕਰਨ ਦੀ ਬੇਨਤੀ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨ ਆਗੂਆਂ ਨਾਲ ਦਿੱਲੀ ਮੋਰਚਾ ਸਮਾਪਤ ਕਰਨ ਸਮੇਂ ਮੰਗੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਬਾਰਡਰ ਤੇ ਬੈਠੇ ਸਾਰੇ ਕਿਸਾਨ ਆਗੂ ਆਪਣੇ ਘਰਾਂ ਨੂੰ ਪਰਤ ਸਕਣ।। ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *