ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਨਗਰ ਕੀਰਤਨ ਸਜਾਇਆ- ਬਾਬਾ ਸੁਖਵਿੰਦਰ ਸਿੰਘ

ਦੋਆਬਾ

ਫਿਲੌਰ, ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ 6 ਦਸੰਬਰ ਨੂੰ ਆ ਰਿਹਾ ਹੈ ਅਤੇ ਇਸ ਸਬੰਧ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਗੁਰੂ ਸਾਹਿਬ ਜੀ ਖੁਸ਼ੀਆਂ ਪ੍ਰਾਪਤ ਕਰਨ ਲਈ ਭਰਪਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਸੁਖਮਣੀ ਸਾਹਿਬ ਦੇ ਪਾਠ ਕੀਤੇ ਜਾ ਰਹੇ ਹਨ ਅਤੇ ਨਗਰ ਕੀਰਤਨ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਗੁਰਬਾਣੀ ਤੇ ਸਿੱਖਿਆਵਾਂ ਨਾਲ ਜੋੜਨ ਦੀ ਲਹਿਰ ਚੱਲੀ ਹੋਈ ਹੈ ਅਤੇ ਇਸੇ ਕੜੀ ਤਹਿਤ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ, ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁਖੀ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਤੇ ਸਥਾਨਕ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ ਜੋਂ ਸ਼ਹਿਰ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਵਿਖੇ ਪਹੁੰਚਿਆ ਤੇ ਸਤਿਗੁਰਾਂ ਦੇ ਛੁਟਰਾਨੇ ਦੀ ਅਰਦਾਸ ਕੀਤੀ ਗਈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁਖੀ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾ ਹੇਠ ਚੱਲ ਰਹੇ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਉਂਣ ਸਬੰਧੀ ਚਲਾਈ ਮਰਯਾਦਾ ਤਹਿਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਹੈਂਡ ਗ੍ਰੰਥੀ, ਸਥਾਨਕ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਰਵਿੰਦਰ ਸਿੰਘ ਬੌਬੀ, ਸ਼ਮਸ਼ੇਰ ਸਿੰਘ ਸੰਧੂ ਤੇ ਭਾਈ ਬਲਦੇਵ ਸਿੰਘ ਦੇ ਨਾਲ ਨਾਲ ਸਥਾਨਕ ਸੰਗਤਾਂ ਦੀ ਦੇਖ ਰੇਖ ਹੇਠ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਗਿਆ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਅਰਦਾਸ ਕਰਨ ਤੋਂ ਉਪਰੰਤ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ, ਭਾਈ ਖਾਲਸਾ ਨੇ ਦੱਸਿਆ ਪੀਲੇ ਰੰਗ ਦੇ ਚੋਲਿਆਂ ਤੇ ਹੱਥ ਵਿੱਚ ਨੰਗੀਆਂ ਤਲਵਾਰਾਂ ਨਾਲ ਲੈਸ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ ਅਤੇ ਰਸਤੇ ਵਿੱਚ ਸ਼ਹਿਰ ਦੀਆਂ ਸ਼ਰਧਾ ਵਾਨ ਸੰਗਤਾਂ ਵੱਲੋਂ ਗੁਰੂ ਸਾਹਿਬ ਜੀ,ਪੰਜ ਪਿਆਰਿਆਂ ਤੇ ਸੰਗਤਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਗੁਰੂ ਸਾਹਿਬਾਨਾਂ ਨੂੰ ਰੁਮਾਲੇ ਸਾਹਿਬ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਤੋਂ ਇਲਾਵਾ ਨਗਰ ਕੀਰਤਨ ਦੇ ਪ੍ਰਬੰਧਕੀ ਮੈਂਬਰਾਂ ਦਾ ਸੀਰੋਪੋ ਬਖਸ਼ਿਸ਼ ਕਰਕੇ ਸਤਿਕਾਰ ਕੀਤਾ ਗਿਆ ਅਤੇ ਸੰਗਤਾਂ ਨੂੰ ਚਾਹ ਪਕੌੜੇ ਬਿਸਕੁਟ ਤੇ ਹੋਰ ਪਦਾਰਥਾਂ ਆਦਿ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ, ਭਾਈ ਖਾਲਸਾ ਨੇ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਵਿਖੇ ਪਹੁੰਚਿਆ ਤੇ ਸਤਿਗੁਰਾਂ ਜੀ ਦੇ ਸ਼ੁਕਰਾਨੇ ਦੀ ਹੈਂਡ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਾਰੇ ਸੇਵਾਦਾਰਾਂ ਨੂੰ ਸੀਰੋਪੋ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਬੋਲਦਿਆਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁਖੀ ਸੰਤ ਸੁਖਵਿੰਦਰ ਸਿੰਘ ਜੀ ਨੇ ਕਿਹਾ ਅਜਿਹੇ ਨਗਰ ਕੀਰਤਨਾਂ ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰ ਇਤਿਹਾਸ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬ ਜੀ ਦੇ ਫ਼ਲਸਫੇ ਨਾਲ ਜੋੜਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਪ੍ਰਬੰਧਕਾਂ ਵੱਲੋਂ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਦਾ ਵਿਸ਼ੇਸ ਸਨਮਾਨ ਕੀਤਾ ਗਿਆ ਅਤੇ ਉਹਨਾਂ ਦੀਆਂ ਧਾਰਮਿਕ ਸਰਗਰਮੀਆਂ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਗਈ।

Leave a Reply

Your email address will not be published. Required fields are marked *