ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ 11 ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਮਾਲਵਾ

ਫਿਲੌਰ, ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 11 ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ। ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਆਗੂਆ ਦਾ ਸਨਮਾਨ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆ ਦੇਸ਼ਾਂ ਵਿਦੇਸ਼ਾਂ ਦੀਆਂ ਸ਼ਰਧਾਵਾਨ ਸੰਗਤਾਂ ਵੱਲੋਂ ਸਮੂਹ ਗੁਰਦੁਆਰਿਆਂ ਤੇ ਹੋਰ ਧਾਰਮਿਕ ਅਸਥਾਨਾਂ ਤੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਅਤੇ ਇਸ ਸਬੰਧੀ 4 ਜਨਵਰੀ ਤੋਂ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ 6 ਤਰੀਕ ਨੂੰ ਸੰਪੂਰਨ ਭੋਗ ਅਰਦਾਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ। ਭਾਈ ਖਾਲਸਾ ਨੇ ਦੱਸਿਆ ਇਸੇ ਕੜੀ ਤਹਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਰਸੋਂ ਤੋਂ ਰੱਖੇਂ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਦੀਵਾਨ ਦੀ ਅਰੰਭਤਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੇ ਗੁਰਬਾਣੀ ਸ਼ਬਦ ਵਿਚਾਰ ਦੀ ਕਥਾ ਕਰਨ ਤੋਂ ਬਾਅਦ ਹੋਈ ਜਿਸ ਵਿੱਚ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਕਈ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਹਾਜ਼ਰੀ ਲਵਾਈ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਚਾਨਣਾ ਪਾਇਆ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਜਿਥੇ ਸਮੂਹ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਉਥੇ ਅਪੀਲ ਕੀਤੀ ਕਿ ਸਾਨੂੰ ਸਭਨਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਰਹਿਤ ਮਰਯਾਦਾ ਦੀ ਚੱਲਣ ਦੀ ਲੋੜ ਹੈ ਇਸ ਕਰਕੇ ਹਰ ਪ੍ਰਾਣੀ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ ਅਤੇ ਸੱਚ ਹੱਕ ਧਰਮ ਇਨਸਾਫ ਤੇ ਜ਼ੁਲਮ ਦੀ ਟੱਕਰ ਲੈਣ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ ਜੋਂ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਣ ਜੋ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ, ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਨੇ ਸਾਂਝੇ ਤੌਰ ਤੇ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾਂ ਦਾ ਸਨਮਾਨ ਕੀਤਾ ਅਤੇ ਗੁਰੂ ਕੇ ਲੰਗਰ ਗੁਰ ਮਰਯਾਦਾ ਅਨੁਸਾਰ ਸਭਨਾਂ ਨੂੰ ਪੰਗਤ ਵਿੱਚ ਬੈਠਕੇ ਛਕਾਏ ਗਏ ।

Leave a Reply

Your email address will not be published. Required fields are marked *