ਮੋਗਾ, ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਦੇਸ਼ਾਂ ਵਿਦੇਸ਼ਾਂ ਦੇ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ ਪਾਕੇ ਧਾਰਮਿਕ ਦੀਵਾਨਾਂ ਰਾਹੀਂ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਦੀ ਧਾਰਮਿਕ ਲਹਿਰ ਚੱਲੀ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਸੈਦੋਕੇ ਨਿਹਾਲ ਸਿੰਘ ਵਾਲਾ ਮੋਗੇ ਵਿਖੇ ਪਰਸੋਂ ਦੇ ਰੱਖੇਂ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਇਸ ਮੌਕੇ ਤੇ ਮੁੱਖ ਸੇਵਾਦਾਰ ਬਾਬਾ ਦੇਵ ਸਿੰਘ ਸੈਦੋਕੇ ਨੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਅਤੇ ਫੈਡਰੇਸ਼ਨ ਆਗੂ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਨੇ ਸਮੂਹ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦੇਣ ਦੇ ਨਾਲ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਪੁਰਜ਼ੋਰ ਅਪੀਲ ਕੀਤੀ ਅਤੇ ਸਭਨਾਂ ਨੂੰ ਗੁਰਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਪ੍ਰਸ਼ਾਦਾ ਛਕਾਇਆ ਗਿਆ ਇਸ ਮੌਕੇ ਜਥੇਦਾਰ ਦੇਵ ਸਿੰਘ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੋਂ ਇਲਾਵਾ ਸੈਂਕੜੇ ਹਾਜ਼ਰ ਸਨ।