ਗੁਰਦਾਸਪੁਰ, 6 ਜਨਵਰੀ ( ਸਰਬਜੀਤ ਸਿੰਘ)– ਦੋ ਦਸੰਬਰ ਦੇ ਫੈਸਲੇ ਨੂੰ ਇੰਨ ਬਿੰਨ ਲਾਗੂ ਨਾ ਕਰਨ ਤੋਂ ਨਰਾਜ਼ ਚੱਲ ਰਹੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੀ ਚੁੱਪ ਤੋੜਦਿਆਂ ਸਪੱਸ਼ਟ ਕੀਤਾ ਕਿ ਦੋ ਤਾਰੀਕ ਦੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਫੈਸਲੇ ਤੋਂ ਬਾਅਦ ਬਾਦਲਕਿਆਂ ਦੇ ਅਸਤੀਫਿਆਂ ਸਬੰਧੀ ਕੋਈ ਸਮਾਂ ਨਹੀਂ ਵਧਾਇਆ ਗਿਆ, ਸਗੋਂ ਬਾਦਲ ਕੇ ਜਥੇਦਾਰ ਸਾਹਿਬ ਦੇ ਕੀਤੇ ਹੁਕਮਾਂ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸੇ ਕਰਕੇ ਬਾਗ਼ੀ ਧੜੇ ਵੱਲੋਂ ਜਥੇਦਾਰ ਸਾਹਿਬ ਨੂੰ ਸਕਾਇਤ ਕੀਤੀ ਗਈ ਕਿ ਬਾਦਲਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਵਿੱਚ ਬਹੁਤ ਬੁਰੀ ਤਰ੍ਹਾਂ ਅਸਫਲ ਸਿੱਧ ਹੋਏ ਹਨ ਜਿਸ ਨਾਲ ਸਮੁੱਚੀ ਸਿੱਖ ਕੌਮ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਜਿਹੇ ਹਲਾਤਾਂ ਵਿੱਚ ਉਹ ਬਾਦਲਕਿਆਂ ਨਾਲ ਏਕਤਾ ਕੇਵੇ ਕਰ ਸਕਦੇ ਹਨ, ਇਸ ਕਰਕੇ ਸਭ ਤੋਂ ਪਹਿਲਾਂ ਜਥੇਦਾਰ ਸਾਹਿਬ ਜੀ ਦੇ ਹੁਕਮਾਂ ਤਹਿਤ ਸੁਖਬੀਰ ਬਾਦਲ ਸਮੇਤ ਹੋਰਾਂ ਦੇ ਅਸਤੀਫੇ ਪ੍ਰਵਾਨ ਕੀਤੇ ਜਾਣ ਤਾਂ ਹੀ ਅਕਾਲੀ ਦਲ ਏਕਤਾ ਵੱਲ ਵਧ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬਾਦਲਕਿਆਂ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਦੀ ਤਾਮੀਲ ਨਾਂ ਕਰਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਸਭ ਤੋਂ ਪਹਿਲਾਂ ਬਾਗੀਆਂ ਤੇ ਹੋਰਾਂ ਦੀ ਮੰਗ ਅਨੁਸਾਰ ਦੋ ਦਸੰਬਰ ਦੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਹੋਏ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵ ਤਾਂ ਹੀ ਏਕਤਾ ਵੱਲ ਵਧਿਆ ਜਾ ਸਕਦਾ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਪੱਤਰਕਾਰਾਂਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵਲੋਂ ਸੁਖਬੀਰ ਬਾਦਲ ਸਮੇਤ ਸਾਰੇ ਦੋਸ਼ੀਆਂ ਦੇ ਅਸਤੀਫੇ ਪ੍ਰਵਾਨ ਕਰਨ ਤੇ ਸਾਰੇ ਫੈਸਲੇ ਇੰਨ ਬਿੰਨ ਲਾਗੂ ਕਰਨ ਦੀ ਕੀਤੀ ਹਦਾਇਤ ਦੀ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਫੈਸਲਾ ਮੰਨਿਆ ਤੇ ਜਥੇਦਾਰ ਸਾਹਿਬ ਤੋਂ ਮੰਗ ਕੀਤੀ ਕਿ ਬਾਦਲਕਿਆਂ ਦੇ ਨਾਲ ਨਾਲ ਸਾਰੀਆਂ ਪੰਥਕ ਧਿਰਾਂ ਨੂੰ ਅਕਾਲ ਤਖ਼ਤ ਸਾਹਿਬ ਤੇ ਸੱਦ ਕੇ ਇੱਕ ਅਕਾਲੀ ਦਲ ਬਣਾਉਣ ਦੇ ਹੁਕਮ ਜਾਰੀ ਕਰਨ ਤਾਂ ਹੀ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਰਾਰੀ ਦੇ ਸਕਦਾ ਹੈ ਤੇ ਆਪਣੀ ਸਰਕਾਰ ਸਰਕਾਰ ਬਣਾਉਣ ਦੇ ਕਾਬਲ ਬਣ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲੋਕਾਂ ਨੂੰ ਝੂਠ ਬੋਲਦੇ ਰਹੇ ਕਿ ਅਸਤੀਫਿਆਂ ਸਬੰਧੀ ਹੋਰ ਸਮਾਂ ਵਧਾਇਆ ਗਿਆ ਹੈ, ਭਾਈ ਖਾਲਸਾ ਨੇ ਦੱਸਿਆ ਜਥੇਦਾਰ ਸਾਹਿਬ ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਕੋਈ ਸਮਾਂ ਨਹੀਂ ਵਧਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਦੂਜੇ ਪਾਸੇ ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜਥੇਦਾਰ ਸਾਹਿਬ ਵੱਲੋਂ ਕੀਤੇ ਹੁਕਮਾਂ ਨੂੰ ਮੰਨਦੀ ਹੈ ਪਰ ਅਕਾਲੀ ਦਲ ਵੱਲੋਂ ਸੁਖਬੀਰ ਦਾ ਅਸਤੀਫ਼ਾ ਪ੍ਰਵਾਨ ਕਰਨ ਵਿਚ ਦੇਰੀ ਕਰਨ ਦਾ ਮਕਸਦ ਬਾਦਲ ਕੇ ਸੁਖਬੀਰ ਨੂੰ ਫਿਰ ਪ੍ਰਧਾਨ ਬਣਾਉਣ ਦੀ ਵਿਉਂਤਬੰਦੀ ਬਣਾ ਰਹੇ ਹੋ ਜੋਂ ਸਮੁੱਚੇ ਸਿੱਖ ਪੰਥ ਪ੍ਰਵਾਨ ਨਹੀਂ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਥੇਦਾਰ ਸਾਹਿਬ ਵੱਲੋਂ ਸੁਖਬੀਰ ਬਾਦਲ ਦੇ ਨਾਲ ਨਾਲ ਸਮੂਹ ਦੇ ਅਸਤੀਫੇ ਪ੍ਰਵਾਨ ਕਰਨ ਦੀ ਕੀਤੀ ਹਦਾਇਤ ਦੀ ਪੂਰਨ ਹਮਾਇਤ ਕਰਦੀ ਹੋਈ ਜਥੇਦਾਰ ਸਾਹਿਬ ਤੋਂ ਮੰਗ ਕਰਦੀ ਹੈ ਕਿ ਬਾਦਲਕਿਆਂ ਦੇ ਨਾਲ ਨਾਲ ਸਮੁੱਚੇ ਸਿੱਖ ਪੰਥ ਨੂੰ ਇਕੱਠੇ ਕਰਕੇ ਇੱਕ ਅਕਾਲੀ ਦਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ਤਾਂ ਹੀ ਸਿੱਖ ਪੰਥ ਦਾ ਭਲਾ ਹੋ ਸਕਦਾ ਹੈ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਭਾਈ ਜਸਬੀਰ ਸਿੰਘ ਚੌਕੀਮਾਨ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।