ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਗੁਰਦਾਸਪੁਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹਾ ਪ੍ਰਬੰਧਕੀ ਗੁਰਦਾਸਪੁਰ ਵਿਖੇ ਰੈਲੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਵਨ ਸਿੰਘ ਜ਼ਿਲਾ ਪ੍ਰਧਾਨ ਅਤੇ ਸਰਬਜੀਤ ਢੀਂਗਰਾ ਸੂਬਾ ਵਿੱਤ ਸਕੱਤਰ ਵਲੋ ਸਾਂਝੇ ਤੌਰ ਦੱਸਿਆ ਕਿ ਸਰਕਾਰ ਮੁਲਾਜ਼ਮ ਮੰਗਾ ਵੱਲ ਧਿਆਨ ਨਹੀਂ ਦੇ ਰਹੀ ਹੈ। ਜਿਸ ਕਰਕੇ ਜਥੇਬੰਦੀ ਨੂੰ ਆਪਣੀਆ ਹੱਕੀ ਮੰਗਾਂ ਲਈ ਸਰਕਰ ਵੱਲੋ ਮਜ਼ਬੂਰ ਕੀਤਾ ਜਾਂ ਰਿਹਾ ਹੈ ਅਤੇ 4 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿੱਚ ਰੈਲੀ ਕੀਤੀ ਜਾਵੇਗੀ। ਇਸ ਮੌਕੇ ਲਖਵਿੰਦਰ ਸਿੰਘ ਗੁਰਾਇਆ, ਪੁਸ਼ਪਿੰਦਰ ਸਿੰਘ, ਮਨਜੀਤ ਰਾਮ, ਮੈਨੂਅਲ ਨਾਹਰ, ਪੁਨੀਤ ਸਾਗਰ, ਅਤੇ ਵੱਖ ਵੱਖ ਵਿਭਾਗਾਂ ਦੇ ਆਗੂ ਅਤੇ ਸਾਥੀ ਮੌਜੂਦ ਸਨ।


