ਸ਼੍ਰੀ ਪਟਨਾ ਸਾਹਿਬ, ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਹਰ ਸਾਲ ਤਖ਼ਤ ਸ਼੍ਰੀ ਪਟਨਾ ਸਾਹਿਬ ਵਿਖੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀ ਮਰਿਯਾਦਾ ਤਹਿਤ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਆਪਣੀਆਂ ਫ਼ੌਜਾਂ ਸਮੇਤ ਸਾਰੇ ਧਾਰਮਿਕ ਸਮਾਗਮਾਂ’ਚ ਹਾਜ਼ਰੀ ਲਵਾਈ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਤੋਂ ਇੱਕ ਸਜਾਏ ਵਿਸ਼ਾਲ ਨਗਰ ਕੀਰਤਨ ਵਿੱਚ ਹਾਜ਼ਰੀ ਤੇ ਕੱਲ੍ਹ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਲਵਾਈਆਂ ਤੇ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ, ਇਹਨਾਂ ਸਾਰੀਆਂ ਨਿਹੰਗ ਸਿੰਘ ਫ਼ੌਜਾਂ ਦੀ ਅਗਵਾਈ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਕਰ ਰਹੇ, ਇਥੇ ਸਾਰੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਦਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਬਲਦੇਵ ਸਿੰਘ ਵੱਲਾ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਤੇ ਉਨ੍ਹਾਂ ਨਾਲ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਲਬੀਰ ਸਿੰਘ, ਜਥੇਦਾਰ ਤਰਸੇਮ ਸਿੰਘ ਰੰਘੜਨੰਗਲ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਹਾਜਰ ਸਨ ।