ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ, ਕਹਿੰਦੇ ਗ਼ਲਤ ਸੁਣਾਈ ਸਜ਼ਾ ਜਥੇਦਾਰ ਜੀ ਨੇ, ਨਹੀਂ ਬਖਸ਼ੇਗੀ ਬਾਦਲਾਂ ਨੂੰ ਸਿੱਖ ਕੌਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਅੱਜ ਸਿੱਖ ਕੌਮ ਦੀ ਸੁਪਰੀਮ ਪਾਵਰ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਕਿ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਬਾਦਲਾਂ ਵਿਰੁੱਧ ਸੁਣਾਏ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਬਾਦਲ, ਉਨ੍ਹਾਂ ਇਹ ਵੀ ਕਿਹਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਬੰਧੀ ਇਨਕੁਆਰੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਹੱਕ ਅਤੇ ਇਸ ਸਬੰਧੀ ਉਨ੍ਹਾਂ ਅਕਾਲ ਤਖ਼ਤ ਸਾਹਿਬ ਤੋਂ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ ਤੇ ਕਿਹਾ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਲੱਗੇ ਦੋਸ਼ਾਂ ਦੀ ਇਨਕੁਆਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਦੂਜੇ ਪਾਸੇ ਪੰਥ ਦੋਸ਼ੀ ਸੁਖਬੀਰ ਸਿੰਘ ਬਾਦਲ ਫਿਰ ਪ੍ਰਧਾਨ ਬਣਨ ਦੀ ਖ਼ਾਹਿਸ਼ ਨਾਲ ਇਹ ਕਹਿ ਰਹੇ ਹਨ ਕਿ ਅਸੀਂ ਕੋਈ ਗੁਨਾਹ ਕੀਤਾ ਹੀ ਨਹੀਂ, ਮੈਂ ਤਾਂ ਸਿਰਫ ਇਸ ਕਰਕੇ ਝੂਠੇ ਗੁਨਾਹਾਂ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪ੍ਰਵਾਨ ਕੀਤਾ ਸੀ ਕਿ ਸ਼ਾਇਦ ਕੌਮ ਮੈਨੂੰ ਮੁਆਫ ਕਰ ਦੇਵੇਗੀ ਤੇ ਮੈਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਦੇ ਦੇਵੇਗੀ, ਪਰ ਅਜਿਹਾ ਕੁਝ ਹੁੰਦਾ ਮੈਨੂੰ ਨਜ਼ਰ ਨਹੀਂ ਆ ਰਿਹਾ, ਇਸ ਕਰਕੇ ਜਥੇਦਾਰ ਸਾਹਿਬ ਮੇਰੇ ਅਸਤੀਫੇ ਨੂੰ ਪ੍ਰਵਾਨ ਕਰਨ ਦੀ ਗੱਲ ਨਾਂ ਕਰਨ, ਸਾਡੇ ਵੱਲੋਂ ਸਿੱਖ ਕੌਮ ਤੇ ਸਿੱਖ ਪੰਥ ਜਾਵੇ ਢੱਠੇ ਖੂਹ’ਚ ਮੈਂ ਤਾਂ ਪ੍ਰਧਾਨ ਬਣਿਆ ਹੀ ਰਹਿਣਾ ਵਾ ਅਤੇ ਇਸ ਸਬੰਧੀ ਅਸੀਂ ਤਾਂ ਮਾਘੀ ਤੇ ਕਾਨਫਰੰਸ ਵੀ ਕਰਾਂਗੇ, ਇਥੇ ਹੀ ਬਸ ਨਹੀਂ ਨਹੀਂ ਨਵੇਂ ਬਣ ਰਹੇ ਅਕਾਲੀ ਦਲ ਤੇ ਉਨ੍ਹਾਂ ਇਤਰਾਜ ਜਿਤਾਇਆ ਹੈ,ਬਾਦਲ ਦੇ ਇਸ ਫੈਸਲੇ ਨੇ ਦੇਸ਼ਾਂ ਵਿਦੇਸ਼ਾਂ ਵਿਚ ਵੱਸ ਰਹੀਆਂ ਸਿੱਖ ਸੰਗਤਾਂ ਦੇ ਧਰਮੀ ਹਿਰਦਿਆਂ ਨੂੰ ਵਲੂੰਧਰੇ ਕੇ ਰੱਖ ਦਿੱਤਾ ਹੈ ਅਤੇ ਉਹ ਦੁਖੀ ਹੋ ਕੇ ਸਿੱਖ ਪੰਥ ਤੋਂ ਮੰਗ ਕਰ ਰਹੇ ਹਨ ਕਿ ਸਰਬੱਤ ਖਾਲਸਾ ਬੁਲਾ ਕੇ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ ਅਤੇ ਜਥੇਦਾਰ ਸਾਹਿਬਾਨ ਵੱਲੋਂ ਕੀਤੇ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਤੱਕ ਬਾਦਲਕਿਆਂ ਨੂੰ ਮੂੰਹ ਨਾ ਲਾਇਆ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬਾਦਲਕਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਕੀਤੇ ਹੁਕਮਾਂ ਨੂੰ ਟਿੱਚ ਸਮਝਦਿਆਂ ਮਾਘੀ ਤੇ ਕਾਨਫਰੰਸ ਕਰਨ ਵਾਲੇ ਐਲਾਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦੀ ਹੈ ਕਿ ਉਹ ਨਿਹੰਗ ਸਿੰਘ ਜਥੇਬੰਦੀਆਂ ਨੂੰ ਹੁਕਮ ਕਰਨ ਕਿ ਉਹ ਘੌੜਿਆ ਨਾਲ ਬੰਨ੍ਹ ਕੇ ਲਿਆਉਣ ਤੇ ਅਕਾਲ ਤਖ਼ਤ ਤੇ ਇਸ ਨੂੰ ਬੰਨਿਆ ਜਾਵੇ ਤੇ ਕੋਰੜੇ ਮਾਰੇ ਤਾਂ ਕਿ ਅੱਗੇ ਤੋਂ ਕੋਈ ਪੰਥਕ ਅਖਵਾਉਣ ਵਾਲਾ ਅਖੌਤੀ ਅਕਾਲੀ ਜਥੇਦਾਰ ਸਾਹਿਬ ਜੀ ਵੱਲੋਂ ਕੀਤੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਨ ਦੀ ਜੁਰਅਤ ਨਾ ਕਰ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗਿਆਨੀ ਰਘਬੀਰ ਸਿੰਘ ਜੀ ਦੇ ਹੁਕਮਾਂ ਵਿਰੁੱਧ ਬਾਦਲਕਿਆਂ ਵੱਲੋਂ ਮਾਘੀ ਤੇ ਕਾਨਫਰੰਸ ਕਰਨ ਦੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਕਿਹਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਬਾਦਲਾ ਵਿਰੁੱਧ ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਕੀਤੇ ਹੁਕਮਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਪਰ ਸੁਖਬੀਰ ਦੀ ਕੁਰਸੀ ਬਚਾਉਣ ਲਈ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ ਅਤੇ ਜਥੇਦਾਰ ਦੇ ਹੁਕਮਾਂ ਤੋਂ ਬਾਗੀ ਹੋ ਕੇ ਮਾਘੀ ਕਾਨਫਰੰਸ ਕੀਤੀ ਜਾ ਰਹੀ ਹੈ, ਜੋਂ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਢੁੱਕਵਾਂ ਜਵਾਬ ਦੇਣ ਲਈ ਕੋਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਵੇਗੀ ਜਿਸ ਨਾਲ ਬਾਦਲਕਿਆਂ ਦੀ ਰਹਿਦੀ ਖੂੰਹਦੀ ਸ਼ਾਖ਼ ਵੀ ਖ਼ਤਮ ਹੋ ਜਾਵੇਗੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬਾਦਲਕਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਗੀ ਹੋਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਅਤੇ ਜਥੇਦਾਰ ਸਾਹਿਬ ਜੀ ਨੂੰ ਬੇਨਤੀ ਕਰਦੀ ਹੈ ਇੱਕ ਸਾਲ ਵਿੱਚ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਕਰੌੜਾਂ ਰੁਪਏ ਲੈਣ ਵਾਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਹੁਕਮ ਕਰਨ ਕਿ ਸੁਖਬੀਰ ਘੌੜਿਆ ਨਾਲ ਬੰਨ੍ਹ ਕੇ ਅਕਾਲ ਤਖ਼ਤ ਲਿਆਉਣ ਤੇ ਮਹਾਰਾਜਾ ਰਣਜੀਤ ਸਿੰਘ ਵਾਲੀ ਸਜ਼ਾ ਕੋਰੜੇ ਮਾਰੇ ਜਾਣ ਦੇ ਨਾਲ ਨਾਲ ਸਮੁੱਚੇ ਸਿੱਖ ਪੰਥ ਨੂੰ ਅਪੀਲ ਕਰਦੀ ਹੈ ਕਿ ਸਰਬੱਤ ਖਾਲਸਾ ਬੁਲਾ ਕੇ ਬਾਦਲਕਿਆਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਹਰ ਹੀਲੇ ਬਹਾਲ ਰੱਖਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜਸਬੀਰ ਸਿੰਘ ਚੌਕੀਮਾਨ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *