ਮੋਗਾ, ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਜਦੂਰ ਮਹਾਂ ਪੰਚਾਇਤ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਮੂਹ ਕਿਸਾਨਾ ਨੂੰ 9 ਜਨਵਰੀ ਨੂੰ ਮੋਗੇ ਪੁਜਣ ਦਾ ਦਾ ਸੱਦਾ ਦਿੱਤਾ ਗਿਆ। ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਅਤੇ ਬਲਾਕ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਅਸਿਦੇ ਤਰੀਕੇ ਨਾਲ ਕਿਸਾਨ ਮਾਰੂ ਨੀਤੀਆਂ ਲਾਗੂ ਕਰਨ ਦੀਆਂ ਕੋਜ਼ੀਆ ਹਰਕਤਾਂ ਕਰ ਰਹੀ ਹੈ ਹਰਿਆਣਾ ਦੇ ਦੋਨਾ ਵਾਡਰਾ ਤੇ ਬੈਠੇ ਕਿਸਾਨਾ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਦੀ ਸਿਹਤ ਦਿਨੋ ਦਿਨ ਖ਼ਰਾਬ ਹੋ ਰਹੀ ਹੈ ਸਪਰੀਮ ਕੋਰਟ ਭਾਜਪਾ ਸਰਕਾਰ ਨੂੰ ਦੋਸੀ ਕਰਾਰ ਦੇਣ ਦੀ ਵਜਾਏ ਕਿਸਾਨ ਆਗੂਆਂ ਨੂੰ ਦੋਸੀ ਠਹਿਰਾਇਆ ਜਾ ਰਿਹਾ ਹੈ ਉਹਨਾਂ ਸਮੂਹ ਲੋਕਾਂ ਨੂੰ ਸਰਕਾਰ ਦੀ ਆ ਲੋਕ ਮਾਰੂ ਨੀਤੀਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂ ਹਰਬੰਸ ਸਿੰਘ ਰਸੂਲਪੁਰ ਸੰਤੋਖ ਸਿੰਘ ਸੰਦੀਪ ਸਿੰਘ ਮਿੰਟੂ ਹਰਜਿੰਦਰ ਸਿੰਘ ਕਰਤਾਰ ਸਿੰਘ ਆਦਿ ਕਿਸਾਨ ਹਾਜਰ ਸਨ।