ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗੇ ਵਿੱਚ ਕੀਤੀ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਹਿੱਸਾ ਲੈਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਵਿੱਚ ਗੁਰਦਾਸ ਪੁਰ ਤੋਂ ਅਤੇ ਗੁਰਦਾਸਪੁਰ ਜਿਲੇ ਦੀਆਂ ਹੋਰ ਥਾਵਾਂ ਤੋਂ ਸੈਂਕੜੇ ਕਿਸਾਨਾਂ ਨੇ ਆਪਣੇ ਆਪਣੇ ਸਾਧਨਾਂ ਤੇ ਮੋਗਾ ਰੈਲੀ ਵਲ਼ ਸਿਰਕਤ ਕੀਤੀ। ਵੱਖ-ਵੱਖ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਚ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਇੱਕ ਲੜਾਕੂ ਉਤਸਾਹ ਨਾਲ ਮੋਗੇ ਦੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਆਪਣੇ ਆਪਣੇ ਕਿਸਾਨ ਜਥਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਦਾ ਇਮਤਿਹਾਨ ਲੈ ਰਹੀ ਹੈ ਹੈ ਅਤੇ ਪੰਜਾਬ ਦੀ ਕਿਸਾਨੀ ਵਿੱਚ ਫੁੱਟ ਪੈਦਾ ਕਰਨਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਇਰਾਦੇ ਕਦੇ ਵੀ ਸਫਲ ਨਹੀਂ ਹੋ ਸਕਣਗੇ ਅਤੇ ਹਰ ਹਾਲਤ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਨੂੰ ਇੱਕਜੁੱਟ ਕਰਕੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਜਾਰੀ ਰੱਖੇਗਾ। ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਵੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਬਹੁਤ ਸਾਰੇ ਮਸਲੇ ਪੰਜਾਬ ਸਰਕਾਰ ਨਾਲ ਸੰਬੰਧਿਤ ਹਨ ਜਿਨਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਿਲਕੁਲ ਗੈਰ ਸੰਜੀਦਾ ਹੈ।ਮੋਗੇ ਦੀ ਰੈਲੀ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਉੱਚਾ ਧਕਾਲਾ, ਥੁੜਾ ਸਿੰਘ ਭਾਗੋਕਾਵਾਂ, ਨਰਿੰਦਰ ਸਿੰਘ ਮੱਲ੍ਹੀ,ਸੁਖਜਿੰਦਰ ਸਿੰਘ ਸ਼ਮਸ਼ੇਰਪੁਰ, ਗੁਰਦੀਪ ਸਿੰਘ ਕਮਾਲਪੁਰ, ਪ੍ਰੀਤਮ ਸਿੰਘ ਉੱਚਾ ਧਾਕਲਾ, ਪਾਲਵਿੰਦਰ ਸਿੰਘ, ਸੋਨੂ ਸਿੰਘ ਦੀਨਾਨਗਰ ਅਤੇ ਜਗਤਾਰ ਸਿੰਘ ਸ਼ਾਮਿਲ ਸਨ।


