ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਵੱਲੋਂ 3 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਛੋਟੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗੇ ਨਾਗਰਿਕ ਬਣਕੇ ਆਪਣਾ ਵਧੀਆ ਕੰਮ-ਕਾਜ ਕਰਨ ਅਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ।