ਰਾਏਕੋਟ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਅੱਜ ਸ੍ਰ ਛੋਟਾ ਸਿੰਘ ਪੁੱਤਰ ਬਚਨ ਸਿੰਘ ਪਿੰਡ ਲੋਹਟਬੱਦੀ ਰਾਏਕੋਟ ਜਿਨ੍ਹਾਂ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਦੀ ਅੰਤਿਮ ਅਰਦਾਸ ਤੇ ਹਜ਼ਾਰਾਂ ਸੰਗਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸੱਚਖੰਡ ਵਾਸੀ ਸ੍ਰ ਛੋਟਾ ਸਿੰਘ ਪੁੱਤਰ ਬਚਨ ਸਿੰਘ ਪਿੰਡ ਲੋਹਟਬੱਦੀ ਦੇ ਨਿਵਾਸੀ ਸਨ ਅਤੇ ਡੇਢ ਸਾਲ ਤੋਂ ਪਿੰਡ ਭੈਣੀ ਰਾਏਕੋਟ ਵਿਖੇ ਰਹਿੰਦੇ ਸਨ, ਭਾਈ ਖਾਲਸਾ ਨੇ ਦੱਸਿਆ ਬੀਤੇ ਦਿਨੀਂ ਅਚਾਨਕ ਉਨ੍ਹਾਂ ਨੂੰ ਦਿੱਲ ਦਾ ਦੋਰਾ ਪਿਆ ਤੇ ਬੇਹੋਸ਼ ਗਏ , ਉਹਨਾਂ ਨੂੰ ਹਸਪਤਾਲ ਵਿਚ ਲਿਆਂਦਾ ਗਿਆ ਪਰ ਉਹ ਆਪਣੇ ਦਮ ਤੋੜ ਗਏ, ਭਾਈ ਖਾਲਸਾ ਨੇ ਦੱਸਿਆ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਪਿੰਡ ਭੈਣੀ ਰਾਏਕੋਟ ਲੁਧਿਆਣਾ ਵਿਖੇ ਉਨ੍ਹਾਂ ਨਮਿਤ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਅਖੰਡ ਕੀਰਤਨੀ ਜਥੇ ਵੱਲੋਂ ਉਨ੍ਹਾਂ ਨੂੰ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਵਾਈ ਗਈ, ਇਸ ਮੌਕੇ ਤੇ ਵੱਖ ਵੱਖ ਸ਼ਹਿਰਾਂ ਤੇ ਪਿੰਡਾਂ ਤੋਂ ਹਜ਼ਾਰਾਂ ਸੰਗਤਾਂ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਇਸ ਮੌਕੇ ਤੇ ਪਿੰਡ ਭੈਣੀ ਦੇ ਸਮੂਹ ਧਾਰਮਿਕ ਅਸਥਾਨਾਂ ਨੂੰ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸਾਂ ਕਰਨ ਹਿੱਤ ਮਾਇਆ ਦੇ ਗੱਫੇ ਭੇਂਟ ਕੀਤੇ ਗਏ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੌੜਸਰ ਲੋਹਟਬੱਦੀ ਦੇ ਮੁੱਖੀ ਜਥੇਦਾਰ ਬਾਬਾ ਰਣਜੀਤ ਸਿੰਘ ਜੀ, ਬਾਬਾ ਬਿੰਦਰ ਸਿੰਘ ਜੀ ਲੋਹਟਬੱਦੀ, ਸ੍ਰ ਸੋਨੋ ਸਿੰਘ ਲੋਹਟਬੱਦੀ, ਬਾਬਾ ਪਾਲਾ ਸਿੰਘ ਲੋਹਟਬੱਦੀ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ।



