ਜਗਰਾਓਂ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਅੱਜ ਗੁਰਦੁਆਰਾ ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਤਰਨਾਦਲ ਮੁਹੱਲਾ ਬਾਗ ਖੇਤਾਰਾਮ ਡੀ ਏ ਵੀ ਸਕੂਲ ਗਲੀ ਨੇੜੇ ਆਰ ਕੇ ਸਕੂਲ ਜਗਰਾਉਂ ਲੁਧਿਆਣਾ ਵਿਖੇ ਸਲਾਨਾ ਸਮਾਗਮ ਨੂੰ ਸਪਰਪਿਤ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਅਖੰਡ ਪਾਠ ਸਾਹਿਬ ਆਰੰਭ ਕਰਵਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਨੇ ਹੋਰ ਸ਼ਖ਼ਸੀਅਤਾਂ ਦਾ ਤਰਨਾ ਦਲ ਸ਼ਹੀਦ ਬਾਬਾ ਆਲਮ ਨੱਚਣਾ ਦੇ ਮੁੱਖੀ ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਸ਼ਾਮ ਨੂੰ ਸਮਾਗ਼ਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਰੰਗਰੇਟਾ ਕੌਮ ਦੀ ਅਵਾਜ਼ ਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਮੁਹੱਲਾ ਖੇਡਿਆ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇਂ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਆਲਮ ਸਿੰਘ ਨੱਚਣਾ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ, ਸ਼ਾਮ ਚਾਰ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ ਆਦਿ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਤੇ ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋਂ ਮੁਖੀ ਤਰਨਾ ਦਲ ਸ਼ਹੀਦ ਬਾਬਾ ਆਲਮ ਸਿੰਘ ਨੱਚਣਾ ਦੀ ਅਗਵਾਈ ਹੇਠ ਸਮੂਹ ਸ਼ਹਿਰ ਦੇ ਬਜ਼ਾਰਾਂ ਤੋਂ ਹੁੰਦੇ ਹੋਏ ਸਥਾਨਕ ਦਸਹਿਰਾ ਗਰਾਉਂਡ ਪਹੁੰਚੇ ਜਿੱਥੇ ਨਿਹੰਗ ਸਿੰਘ ਫ਼ੌਜਾਂ ਨੇ ਘੌੜਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿਲੀ ਤੇ ਕਿਲਾ ਪੁੱਟਣਾ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਤੇ ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋਂ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।
