ਗੁਰਦਾਸਪੁਰ, 26 ਫਰਵਰੀ ( ਸਰਬਜੀਤ ਸਿੰਘ)– ਆਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੁਲੜਬਾਜ਼ੀ ਰਾਹੀਂ ਧਾਰਮਿਕ ਬਿਰਤੀ ਵਾਲੀਆਂ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਮਾਰਨ ਵਾਲੇ ਹੁਲੜਬਾਜਾਂ ਨੂੰ ਠੱਲ ਪਾਉਣ ਲਈ ਅਨੰਦਪੁਰ ਸਾਹਿਬ ਦੀ ਧਰਤੀ ਤੇ ਜੋੜਮੇਲੇ ਮੌਕੇ ਸ਼ਹੀਦ ਹੋਏ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਦੀ ਦੂਸਰੀ ਬਰਸੀ 6 ਮਾਰਚ ਨੂੰ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਦੇ ਸਤਿਕਾਰ ਯੋਗ ਪਿਤਾ ਅਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਦੇਖ ਰੇਖ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ 4 ਮਾਰਚ ਤੋਂ 6 ਮਾਰਚ ਤਕ ਮਨਾਈ ਜਾ ਰਹੀ ਹੈ ਅਤੇ ਜਥੇਦਾਰ ਸਾਹਿਬ ਜੀ ਵੱਲੋਂ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਨੂੰ ਸ਼ਹੀਦ ਤਾਂ ਐਲਾਨ ਦਿੱਤਾ ਗਿਆ ਪਰ ਇਸ ਨੂੰ ਅਮਲੀ ਰੂਪ’ਚ ਨਾ ਲਿਆਉਣ ਕਰਕੇ ਸ਼ਹੀਦ ਦੇ ਪਰਿਵਾਰ ਤੇ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਨੰਦਪੁਰ ਸਾਹਿਬ ਵਿਖੇ ਹੁਲੜਬਾਜਾਂ ਨੂੰ ਨੱਥ ਪਾਉਣ ਵਾਲੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਦੀ ਸ਼ਹੀਦੀ ਨੂੰ ਅਮਲੀ ਰੂਪ’ਚ ਲਿਆਉਣ ਅਤੇ ਸਿੱਖ ਅਜੈਬ ਘਰ ਵਿਚ ਉਹਨਾਂ ਦੀ ਸ਼ਹੀਦੀ ਤਸਵੀਰ ਲਾਉਣ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਹੁਕਮ ਰਾਹੀਂ ਅਮਲੀ ਰੂਪ’ਚ ਲਿਆਉਣ ਦੀ ਲੋੜ ਤੇ ਜ਼ੋਰ ਦੇਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਗੁਰਦਾਸਪੁਰ ਦੇ ਛੇ ਮਾਰਚ ਨੂੰ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੇ ਮੁੱਖ ਪ੍ਰਬੰਧਕ ਸ਼ਹੀਦ ਦੇ ਪਿਤਾ ਸ੍ਰ ਗੁਰਬਖਸ਼ ਸਿੰਘ ਗਾਜ਼ੀ ਕੋਟ ਅਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਸ੍ਰ ਗੁਰਬਖਸ਼ ਸਿੰਘ ਗਾਜ਼ੀ ਕੋਟ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੇ ਹਵਾਲੇ ਨਾਲ ਦੱਸਿਆ ਇਸ ਵਾਰ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਦੀ ਦੂਸਰੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ, ਉਨ੍ਹਾਂ ਦੱਸਿਆ ਸ਼ਹੀਦੀ ਬਰਸੀ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ, ਜਥੇਦਾਰ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਗਿਆਨੀ ਹਰਪ੍ਰੀਤ ਸਿੰਘ ਜੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਮੀਤ ਸਿੰਘ ਕਾਲਕਾ, ਚੇਅਰਮੈਨ ਪੰਜਾਬ ਡਾ, ਮਨਜੀਤ ਸਿੰਘ ਭੂਮਾ, ਖਾੜਕੂ ਆਗੂ ਤੇ ਪੰਥ ਦੀ ਮਹਾਨ ਸ਼ਖ਼ਸੀਅਤ ਭਾਈ ਵੱਸਣ ਸਿੰਘ ਜਫਰਵਾਲ,ਸਰਬੱਤ ਖਾਲਸਾ ਦੇ ਚੀਫ ਕਮਾਂਡਰ ਭਾਈ ਮੋਹਕਮ ਸਿੰਘ ਜੀ ਦਮਦਮੀ ਟਕਸਾਲ ਤੋਂ ਇਲਾਵਾ ਸੈਂਕੜੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਲੱਖਾਂ ਦੇ ਇਕੱਠ’ਚ ਜੁੜੀਆਂ ਸੰਗਤਾਂ ਜਿਥੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ ਉਥੇ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਜੀ ਨੂੰ ਬੇਨਤੀ ਕਰਨਗੀਆ ਕਿ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਦੇ ਸ਼ਹੀਦੀ ਐਲਾਨ ਨੂੰ ਅਮਲੀ ਰੂਪ’ਚ ਲਿਆਂਦਾ ਜਾਵੇ ਤੇ ਉਨ੍ਹਾਂ ਦੀ ਸ਼ਹੀਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਾਈਂ ਜਾਵੇ ਤਾਂ ਕਿ ਨੌਜਵਾਨਾਂ ਨੂੰ ਇਤਿਹਾਸਕ ਜੋੜ ਮੇਲਿਆਂ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ ।


