ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ-6 ਸਕੀਮ ਅਧੀਨ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਸੈਦਵਾਲ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ, ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ, ਡਾ ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ, ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ, ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਇੰਸਪੈਕਟਰ ਮਿਸ ਅੰਨੂ, ਅਨਾਮਿਕਾ ਸ਼ਰਮਾ, ਸਰਪੰਚ ਕੁਲਵਿੰਦਰ ਸਿੰਘ ਸੈਦੋਵਾਲ ਅਤੇ ਸਰਪੰਚ ਗੁਰਮੁੱਖ ਸਿੰਘ ਗੁੰਨੋਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਦੁੱਧ ਉਤਪਾਦਨ ਵੀ ਹਾਜ਼ਰ ਸਨ।