ਫਿਰੋਜਪੁਰ, ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਫੇਮੀਵਾਲਾ ਮਖੂ ਫਿਰੋਜ਼ਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ ਗਿਆ, ਸ੍ਰੀ ਸੁਖਮਣੀ ਸਾਹਿਬ ਜੀ ਦੇ ਸੰਪੂਰਨ ਭੋਗ ਅਰਦਾਸ ਤੋਂ ਬਾਅਦ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਹਾਜ਼ਰੀ ਲਵਾਈ, ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਦਲਪੰਥ ਮੁਖੀ ਜਥੇਦਾਰ ਬਾਬਾ ਗੁਰਦੀਪ ਅੰਸ਼ ਬੰਸ ਭਾਈ ਰੂਪ ਚੰਦ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੇਵਾਲਾ ਮਖੂ ਫਿਰੋਜ਼ਪੁਰ ਦੇ ਮੁੱਖੀ ਵੱਲੋਂ ਹਰ ਮੱਸਿਆ ਤੇ ਗੁਰਬਾਣੀ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਸਬੰਧੀ ਚਲਾਈ ਧਾਰਮਿਕ ਲਹਿਰ ਤਹਿਤ ਫੱਗਣ ਮਹੀਨੇ ਦੀ ਮੱਸਿਆ ਦੇ ਗੁਰਮਤਿ ਸਮਾਗਮ ਸਬੰਧੀ ਸ੍ਰੀ ਸੁਖਮਣੀ ਸਾਹਿਬ ਜੀ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਭਾਈ ਬਲਬੀਰ ਸਿੰਘ ਦਲਬੀਰ ਸਿੰਘ ਦਰਦੀ ਨੇ ਕਥਾ ਵਿਚਾਰ ਰਾਹੀਂ ਹੋਲੇ ਮਹੱਲੇ ਦੇ ਇਤਿਹਾਸਕ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਜਸਬੀਰ ਸਿੰਘ ਦੇ ਕਵੀਸ਼ਰੀ ਜਥਾ ਤੋਂ ਇਲਾਵਾ ਕਈ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਗੁਰ ਇਤਿਹਾਸ ਤੇ ਰੌਸ਼ਨੀ ਪਾਈ, ਇਸ ਮੌਕੇ ਤੇ ਬੋਲਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਭਾਈ ਰੂਪ ਚੰਦ ਦਲਪੰਥ ਦੇ ਮੁੱਖੀ ਜਥੇਦਾਰ ਬਾਬਾ ਗੁਰਦੀਪ ਸਿੰਘ ਜੀ ਅੰਸ ਬੰਸ ਭਾਈ ਰੂਪ ਚੰਦ ਨੇ ਬੋਲਦਿਆਂ ਜਿਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਦਲਪੰਥ ਵੱਲੋਂ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਭਾਰੀ ਦਿਵਾਨ ਸਜਾਏ ਜਾਣਗੇ ਤੇ ਮਹੱਲਾ ਵੀ ਖੇਡਿਆ ਜਾਵੇਗਾ, ਜਥੇਦਾਰ ਬਾਬਾ ਗੁਰਦੀਪ ਸਿੰਘ ਜੀ ਨੇ ਸਮੂਹ ਦਲਪੰਥਾ ਦੇ ਮੁਖੀ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੇ ਘੌੜਿਆ ਦੇ ਜਥੇਦਾਰ ਬਾਬਾ ਨਿਹਾਲ ਸਿੰਘ ਦਲਪੰਥਾ ਵਿਰੋਧੀ ਗਤੀਵਿਧੀਆਂ ਕਰਕੇ ਦਲਪੰਥ ਦੀਆਂ ਸਾਰੀਆਂ ਸੇਵਾਵਾਂ ਤੋਂ ਖ਼ਾਰਜ ਕਰ ਦਿੱਤਾ ਹੈ ਅਤੇ ਹੁਣ ਉਸ ਦਾ ਦਲਪੰਥ ਨਾਲ ਕੋਈ ਸਬੰਧ ਨਹੀਂ , ਬਾਬਾ ਗੁਰਦੀਪ ਸਿੰਘ ਜੀ ਨੇ ਕਿਹਾ ਜੋ ਦਲਪੰਥ ਇਸ ਨੂੰ ਸੇਵਾਵਾਂ ਦੇਣ ਅਸੀਂ ਧੰਨਵਾਦੀ ਹੈ ਪਰ ਸਾਡੀ ਜਥੇਬੰਦੀ ਨਾਲ ਇਸ ਦਾ ਹੁਣ ਕੋਈ ਸਬੰਧ ਇਸ ਮੌਕੇ ਜਥੇਦਾਰ ਕਸ਼ਮੀਰਾ ਸਿੰਘ, ਭਾਈ ਦਲਬੀਰ ਸਿੰਘ ਦਰਦੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
