ਭਵਿੱਖ ਦੀਆਂ ਜ਼ਰੂਰਤਾਂ ਅਨੁਸਾਰ ਕਣਕ ਦਾ ਬੀਜ ਖ਼ੁਦ ਤਿਆਰ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ


ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕੋ ਦਿਨ 34 ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ


ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਜੀ ਦੇ ਵਿਸ਼ੇਸ਼ ਆਦੇਸ਼ਾਂ ਦੀ ਪਾਲਣਾ ਕਰਦਿਆਂ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਲੜੀ ਤਹਿਤ ਬਲਾਕ ਦੀਨਾਨਗਰ ਦੇ ਪਿੰਡ ਮੁਣਾਂਵਾਲੀ  ਵਿਚ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਨੁੱਕੜ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਮੀਟਿੰਗ ਦਾ ਪ੍ਰਬੰਧ ਲਖਵਿੰਦਰ ਸਿੰਘ ਸਰਪੰਚ ਪਿੰਡ ਮੁਨੰਨਵਾਲੀ ਵੱਲੋਂ ਕੀਤਾ ਗਿਆ। ਇਸ ਮੌਕੇ ਲਖਵਿੰਦਰ ਸਿੰਘ, ਜਰਮਨਜੀਤ ਸਿੰਘ, ਸਿਖਲਾਈ ਅਫ਼ਸਰ ਰਾਜੀਵ ਖੋਖਰ ਸਹਾਇਕ ਮੰਡੀਕਰਨ ਅਫ਼ਸਰ ਖੇਤੀਬਾੜੀ ਵਿਕਾਸ ਅਫ਼ਸਰ, ਗੁਰਪਿੰਦਰ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਹਰੇਕ ਸਰਕਲ ਦੇ ਇੱਕ ਪਿੰਡ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਇੱਕ ਵਜੇ ਤੱਕ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਜਿਸ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਅਤੇ ਖੇਤੀ ਮਾਹਿਰ ਮੌਕੇ ਤੇ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋ ਕਿਸਾਨਾਂ ਦੀ ਖੇਤੀ ਵਿਕ੍ਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਰੁੱਤੇ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ 7000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਸਮੀ ਤਬਦੀਲੀਆਂ ਦਰਮਿਆਨ ਖੇਤੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਚੁਨੌਤੀਆਂ ਦਾ ਸਾਹਮਣਾ ਕਰਨ ਅਤੇ ਕਿਸਾਨਾਂ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢਣ ਲਈ ਬਹੁਤ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਖ਼ਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਂਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ  ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਆਪਣੀ ਫ਼ਸਲ ਦਾ ਨਿਰੰਤਰ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।


ਖੇਤੀ ਅਧਿਕਾਰੀ ਬਲਜਿੰਦਰ ਸਿੰਘ  ਨੇ ਕਿਹਾ ਕਿ  ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਲਿਆਉਣ, ਧਰਤੀ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫ਼ਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ।
ਰਾਜੀਵ ਖੋਖਰ ਨੇ ਖੇਤੀ ਜਿਣਸਾਂ ਦੇ ਮੰਡੀਕਰਨ ਬਾਰੇ  ਅਤੇ ਦਿਲਰਾਜ ਸਿੰਘ ਨੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜਰਮਨਜੀਤ ਸਿੰਘ ਫ਼ਸਲਾਂ ਦੀਆਂ ਬਿਮਾਰੀਆਂ ,ਕੀੜੇ ਮਕੌੜਿਆਂ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰਪਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ।

Leave a Reply

Your email address will not be published. Required fields are marked *