ਤਖ਼ਤਾ ਦੇ ਜਥੇਦਾਰ ਸਾਹਿਬਾਨ ਧਾਮੀ ਪ੍ਰਧਾਨ ਨੂੰ ਮਨਾਉਣ ਦੀ ਜਗ੍ਹਾ ਤਖ਼ਤਾ ਦੇ ਹੁਕਮਾਂ ਤੋਂ ਬਾਗੀ ਬਾਦਲਕਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਤੇ ਹੋਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਉਹਨਾਂ ਦੀ ਰਹਾਇਸ਼ ਹੁਸ਼ਿਆਰਪੁਰ ਵਿਖੇ ਅਸਤੀਫਾ ਵਾਪਸ ਲੈਣ ਦੀ ਅਪੀਲ ਕਰਨੀ ਕੌਮ ਲਈ ਮੰਦਭਾਗਾ ਦਿਨਾਂ ਦੀ ਸ਼ੁਰੂਆਤ ਕਹੀ ਜਾ ਰਹੀ ਹੈ ਕਿਉਂਕਿ ਧਾਮੀ ਨੇ ਆਪਣਾ ਅਸਤੀਫਾ ਬਾਦਲਕਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਗੀ ਹੋ ਕੇ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਢਾਹ ਲਾਉਣ ਵਿਰੁੱਧ ਦਿੱਤਾ ਸੀ ਅਤੇ ਹੁਣ ਜਦੋਂ ਬਾਦਲਕਿਆਂ ਨੂੰ ਖਤਰਾ ਮਹਿਸੂਸ ਹੋਇਆ ਤਾਂ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਕੁਝ ਘੜੰਮ ਚੌਧਰੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਕੋਰਾ ਜਵਾਬ ਦਿੱਤਾ ਅਤੇ ਹੁਣ ਬਾਦਲਕਿਆਂ ਨੂੰ ਬਚਾਉਣ ਖਾਤਰ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਧਾਮੀ ਨੂੰ ਅਸਤੀਫਾ ਲੈਣ ਲਈ ਉਹਨਾਂ ਦੀ ਰਹਾਇਸ਼ ਤੇ ਪਹੁੰਚੇ ਜਿਸ ਦਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਤਿਖਾ ਵਿਰੋਧ ਕੀਤਾ ਰਿਹਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਆਪਣੀ ਕੁਰਸੀ ਬਚਾਉਣ ਖਾਤਰ ਬਾਦਲ ਦੀ ਹਮਾਇਤ’ਚ ਧਾਮੀ ਨੂੰ ਮਨਾਉਣ ਪਹੁੰਚੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਸਾਹਿਬਾਨਾਂ ਦੀ ਬਾਦਲਾਂਤੋਂ ਨੂੰ ਬਚਾਉਣ ਲਈ 🙏ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਦਲਾਂ ਨੂੰ ਬਚਾਉਣਾ ਛੱਡ ਕੇ ਕੌਮ ਦੇ ਭਲੇ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਮੁੱਖ ਰੱਖਦਿਆਂ ਬਾਦਲਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਗੀ ਹੋਣ ਦੇ ਦੋਸ਼ਾਂ ਦੀ ਵੱਡੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਅਸਤੀਫ਼ਾ ਦੇ ਚੁੱਕੇ ਭਾਈ ਧਾਮੀ ਨੂੰ ਮਨਾਉਣ ਪਹੁੰਚਣ ਦੀ ਨਿਖੇਦੀ ਅਤੇ ਬਾਦਲਾਂ ਵਿਰੁੱਧ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਗੀ ਹੋਣ ਦੇ ਦੋਸ਼ਾਂ ਦੀ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ

Leave a Reply

Your email address will not be published. Required fields are marked *