ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਪੰਜਾਬ’ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਜੋ ਪੂਰੇ ਨਹੀਂ ਹੋਏ,ਜਿੰਨਾ ਵਿੱਚੋ ਨਸ਼ਿਆਂ ਦੇ ਤਸਕਰਾਂ ਨੂੰ ਠੱਲ੍ਹ ਪਾਉਣ ਦੇ ਨਾਲ ਨਾਲ ਪੰਜਾਬ’ਚ ਨਸ਼ਾ ਬੰਦ ਕਰਕੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਅਹਿਮ ਵਾਅਦਾ ਕੀਤਾ ਸੀ, ਸਰਕਾਰ ਢਾਈ ਸਾਲ ਤੱਕ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ, ਇਸ ਅਸਫਲੀ ਕਾਰਨ ਪੰਜਾਬ ਦੇ ਲੋਕਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਸੀ ਅਤੇ ਆਪ ਪਾਰਟੀ ਦੀ ਦਿੱਲੀ ਵਿਖੇ ਕਰਾਰੀ ਹਾਰ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਹੁਣ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਮਨ ਬਣਾ ਲਿਆ ਹੈ ਅਤੇ ਇਸ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਨੇ ਅੱਜ ਲੁਧਿਆਣਾ ਦੇ ਤਸਕਰ ਪਤੀ ਪਤਨੀ ਨੂੰ ਜਿਥੇ ਗ੍ਰਿਫਤਾਰ ਕੀਤਾ ,ਉਥੇ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਇਮਾਰਤ ਬਿਲਡੋਲਜਰਾ ਨਾਲ ਵੀ ਢਹਿ ਢੇਰੀ ਕਰ ਦਿੱਤੀ,ਪੰਜਾਬ ਦੇ ਨਸ਼ਾ ਤਸਕਰਾਂ ਤੋਂ ਦੁਖੀ ਲੋਕਾਂ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਤੇ ਸ਼ਲਾਘਾਯੋਗ ਫੈਸਲਾ ਮੰਨਿਆ ਜਾ ਰਿਹਾ ਹੈ,ਬਹੁਤ ਸਾਰੇ ਧਾਰਮਿਕ, ਸਿਆਸੀ,ਆਮ ਲੋਕਾਂ ਦੇ ਨਾਲ ਨਾਲ ਮੂਲਮੰਤ੍ਰ ਗਰੁੱਪ ਦੇ ਹਜ਼ਾਰਾਂ ਨੌਜਵਾਨ ਆਗੂਆਂ ਨੇ ਨੌਜਵਾਨ ਆਗੂ ਤੇਜਸਵੀਰ ਸਿੰਘ ਰਾਜਪੁਰਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕੀਤੀ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਵੱਡੀ ਕਾਰਵਾਈ’ਚ ਲੁਧਿਆਣਾ ਵਿਖੇ ਨਸ਼ਾ ਤਸਕਰਾਂ ਪਤਨੀ ਨੂੰ ਗ੍ਰਿਫ਼ਤਾਰ ਅਤੇ ਨਸ਼ਿਆਂ ਦੇ ਵਪਾਰ ਨਾਲ ਬਣਾਏ ਮਕਾਨ ਨੂੰ ਬੁਲਡੋਜ਼ਰ ਨਾਲ ਢਾਹ ਦੀ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਇਸ ਨਸ਼ਾ ਵਿਰੋਧੀ ਚਲਾਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਉਨ੍ਹਾਂ ਸਾਰੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਕੇ ਜ਼ੇਲ੍ਹਾਂ’ਚ ਸੁੱਟਿਆ ਜਾਵੇ ਤਾਂ ਹੀ ਨਿੱਤ ਦਿਨ ਪੰਜਾਬ’ਚ ਨਸ਼ਿਆਂ ਦੀ ਭੇਟ ਚੜ੍ਹ ਰਹੀ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਦੇ ਹਨ , ਭਾਈ ਖਾਲਸਾ ਨੇ ਦੱਸਿਆ ਇਸ ਮੁਹਿੰਮ ਨਾਲ ਜਿੱਥੇ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤਾ ਵਾਹਦਾ ਪੂਰਾ ਕੀਤਾ ਜਾ ਸਕਦਾ ਹੈ ਅਤੇ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਜ਼ੋਰਦਾਰ ਸ਼ਬਦਾਂ’ਚ ਹਮਾਇਤ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖ ਕੇ ਵੱਡੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਤੇ ਉਹਨਾਂ ਨੂੰ ਜੇਲ੍ਹ ਵਿੱਚ ਸੁੱਟਿਆ ਜਾਵੇ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਤੇ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ ।


