ਮੋਰਚੇ ਦੀ ਲਾਮਬੰਦੀ ਲਈ ਕਿਸਾਨ ਜਥੇਬੰਧੀ ਦੀ ਕਲਾਨੌਰ ਵਿੱਚ ਹੋਈ ਵਿਸ਼ੇਸ਼ ਮੀਟਿੰਗ

ਗੁਰਦਾਸਪੁਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ – ਭੋਜਰਾਜ

ਕਲਾਨੌਰ, ਗੁਰਦਾਸਪੁਰ 28 ਫਰਵਰੀ(ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਦੀਦਾਰ ਸਿੰਘ ਕਲਾਨੌਰ ਦੀ ਅਗਵਾਈ ਇਹ ਹੇਠ ਕਲਾਨੌਰ ਵਿਖੇ ਹੋਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਵਿਸ਼ੇਸ਼ ਤੌਰ ਤੇ ਪਹੁੰਚੇ।

ਇਸ ਮੌਕੇ ਸਰਕਲ ਕਲਾਨੌਰ ਦੇ ਦਰਜਣਾ ਇਕਾਈਆਂ ਦੇ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਵਾਸਤੇ ਪਿਛਲੇ ਕਰੀਬ 13 ਮਹੀਨਿਆਂ ਤੋਂ ਹਰਿਆਣੇ ਦੇ 3 ਬਾਰਡਰਾਂ ਤੇ ਸੰਘਰਸ਼ ਚੱਲ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਅੱਜ 95 ਦਿਨ ਹੋ ਗਏ ਹਨ ਅਤੇ ਉਹਨਾਂ ਦੀ ਹਾਲਤ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ। ਇਸ ਮੌਕੇ ਸਾਰੇ ਕਿਸਾਨਾਂ ਦਾ ਫਰਜ਼ ਬਣਦਾ ਹੈ ਕਿ ਉਹ ਖਨੌਰੀ ਬਾਰਡਰ ਉੱਤੇ ਹਫਤਾਵਰੀ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ। ਇਸ ਮੌਕੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹਫਤਾਵਰੀ ਹਾਜਰੀ ਵਧਾਉਣ ਲਈ ਇਕਾਈਆਂ ਦੇ ਪ੍ਰਧਾਨਾਂ ਨੂੰ ਪਾਬੰਧ ਕੀਤਾ ਗਿਆ।

ਇਸ ਮੌਕੇ ਸੂਬਾ ਆਗੂ ਪਰਮਪਾਲ ਸਿੰਘ ਮੇਤਲਾ, ਲੀਗਲ ਅਡਵਾਈਜ਼ਰ ਪ੍ਰਭਜੋਤ ਸਿੰਘ ਕਾਹਲੋਂ, ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਵਡਾਲਾ ਬਾਂਗਰ,ਬਲਾਕ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਸ਼ੇਰ ਅਮਰਜੀਤ ਸਿੰਘ ਰੰਧਾਵਾ,ਸਰਕਲ ਪ੍ਰਧਾਨ ਅਮਨਬੀਰ ਸਿੰਘ ਮਨੋਹਰਪੂਰ, ਬਲਾਕ ਧਾਰੀਵਾਲ ਦੇ ਪ੍ਰਧਾਨ ਸੁੱਖਜਿੰਦਰ ਸਿੰਘ ਬੜੋਏ,ਪ੍ਰਧਾਨ ਬਲਾਕ ਬਟਾਲਾ ਲਖਬੀਰ ਸਿੰਘ , ਪਰਮਜੀਤ ਸਿੰਘ ਸਾਬੀ ਗਵਾਰਾ, ਅਮਨਦੀਪ ਸਿੰਘ ਭੰਡਾਲ, ਸੁਖਦੇਵ ਸਿੰਘ ਮਸਤਕੋਟ, ਪਰਗਣ ਸਿੰਘ ਭਡਵਾਂ, ਮੀਰ ਸਿੰਘ ਘੁੰਮਣ,ਟਿੰਕਾ ਰੁਲੀਆਨਾਂ ਸਮੇਤ ਦਰਜਨ ਇਕਾਈਆਂ ਦੇ ਪ੍ਰਧਾਨ ਸ਼ਾਮਿਲ ਰਹੇ।

Leave a Reply

Your email address will not be published. Required fields are marked *