ਫਿਲੌਰ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਪਿੰਡ ਪੱਦੀ ਜਗੀਰ ਗੋਰਾਇਆ ਫਿਲੌਰ ਵਿਖੇ ਸਮੂਹ ਨਗਰ ਦੇ ਵੱਡੇ ਉਪਰਾਲੇ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ,ਜਿਸ ਵਿੱਚ ਸੰਤ ਸਮਾਜ਼ ਦੇ ਮੁੱਖ ਬੁਲਾਰੇ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਪੁੱਜਕੇ ਕਲਯੁਗ ਮੇ ਕੀਰਤਨ ਪ੍ਰਧਾਨਾ ਸ਼ਬਦ ਗੁਰਬਾਣੀ ਕੀਰਤਨ ਦੀ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਦਰਗਾਹੀ ਗੁਰਬਾਣੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਦੱਸਿਆ ਗੁਰੂ ਰਵਿਦਾਸ ਮਹਾਰਾਜ ਜੀ ਗੁਰਬਾਣੀ ਵਹਿਮਾਂ ਭਰਮਾਂ ਕਰਮਕਾਂਡਾਂ ਤੋਂ ਦੂਰ ਹੋ ਕੇ ਅਕਾਲ ਪੁਰਖ ਨਾਲ ਜੋੜਦੀ ਹੈ ਇਸ ਕਰਕੇ ਹਰ ਪ੍ਰਾਣੀ ਨੂੰ ਗੁਰੂ ਗ੍ਰੰਥ ਦੀ ਬਾਣੀ ਨਾਲ ਜੁੜਨ ਚਾਹੀਦਾ ਹੈ,ਸਮਾਗਮ’ਚ ਵੱਖ ਵੱਖ ਧਾਰਮਿਕ ਬੁਲਾਰਿਆਂ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਵੀ ਸਮਾਗਮ ਦੀ ਹਾਜ਼ਰੀ ਲਵਾਈ ਤੇ ਗੁਰੂ ਰਵਿਦਾਸ ਮਹਾਰਾਜ ਜੀ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ, ਸਮੂਹ ਸੰਗਤਾਂ ਗੁਰੂ ਜਸ ਸ੍ਰਵਣ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੁਰਮਤਿ ਸਮਾਗਮ ਸਬੰਧੀ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਰੱਖੇਂ ਅਖੰਡ ਪਾਠ ਸਾਹਿਬਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਸਮਾਗਮ ਵਿੱਚ ਵਿਸ਼ੇਸ਼ ਸੱਦੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਆਪਣੇ ਜਥੇ ਸਮੇਤ ਸ਼ਬਦ ਗੁਰਬਾਣੀ ਕੀਰਤਨ ਦੀ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ, ਸਮਾਗਮ ਦੌਰਾਨ ਕਈ ਹੋਰ ਧਾਰਮਿਕ ਬੁਲਾਰਿਆਂ ਨੇ ਵੀ ਹਾਜ਼ਰੀ ਲਵਾਈ, ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਸੰਤ ਸੁਖਵਿੰਦਰ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਤੋਂ ਇਲਾਵਾ ਪਿੰਡ ਦੇ ਸਰਪੰਚ ਸਾਹਿਬ ਸਮੂਹ ਪੰਚਾਇਤ ਤੇ ਨਗਰ ਦੀਆਂ ਸੰਗਤਾਂ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰੀਆਂ ਤੇ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ,ਐਸ ਕੇ ਲਾਖਾ, ਸ੍ਰ ਕੁਲਬੀਰ ਸਿੰਘ ਬੜਾਪਿੰਡ, ਦਵਿੰਦਰ ਕੁਮਾਰ ਬਿੱਲਾ, ਸੁਖਦੇਵ ਸਿੰਘ ਲਾਖਾ,ਕਮਲ ਲਾਖਾ, ਗਿਆਨੀ ਮਹਿੰਦਰ ਸਿੰਘ, ਅਸ਼ੋਕ ਕੁਮਾਰ, ਧਰਮਵੀਰ, ਸੁਖਵਿੰਦਰ ਪੁਰਤਗਾਲ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ ਭਾਈ ਹਰਜੀਤ ਸਿੰਘ ਤੇ ਭਾਈ ਰਿੰਕੂ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ਇਸ ਮੌਕੇ ਪ੍ਰਬੰਧਕਾ ਵੱਲੋਂ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।


