ਫਿਲੌਰ, ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਕੀਰਤਨ ਕਰਵਾਇਆ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਵਿਖੇ ਹਰ ਐਤਵਾਰ ਸ਼ਰਧਾਲੂਆਂ ਵੱਲੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ, ਜਪੁਜੀ ਸਾਹਿਬ ਤੇ ਸੰਪਟ ਹੋਟਲ 8 ਪਾਠਾਂ ਦੇ ਭੋਗ ਪਾਏ ਗਏ ਤੇ ਹੁਕਮਨਾਮੇ ਦੀ ਕਥਾ ਵਿਚਾਰ ਸੰਤ ਸੁਖਵਿੰਦਰ ਜੀ ਵੱਲੋਂ ਕੀਤੀ ਗਈ, ਹਜ਼ੂਰੀ ਕੀਰਤਨੀਏ ਭਾਈ ਹਰਜੀਤ ਸਿੰਘ ਤੇ ਰਿੰਕੂ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਹੋਲੇ ਮਹੱਲੇ ਦੇ ਇਤਿਹਾਸ ਨਾਲ ਜੋੜਿਆ, ਸਮੂਹ ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਜਰਨੈਲ ਸਿੰਘ ਜੀ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਤੇ ਸੰਤ ਜਰਨੈਲ ਸਿੰਘ ਆਲੋਵਾਲ ਤੇ ਇਲਾਵਾ ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ ਭਾਈ ਹਰਜੀਤ ਸਿੰਘ, ਭਾਈ ਹਰਜੀਤ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।



