ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਉਤਰਾਖੰਡ ਦੇ ਰਿਸ਼ੀਕੇਸ’ਚ ਦੋ ਸਕੇ ਸਿੱਖ ਭਰਾਵਾਂ ਦੀ ਭੜਕੀ ਭੀੜ ਵੱਲੋਂ ਬੇਹੱਦ ਕੁੱਟਮਾਰ ਤੇ ਦਸਤਾਰਾਂ ਦੀ ਬੇਅਬਦੀ ਦੇ ਨਾਲ ਨਾਲ ਸੋਅਰੋਮ ਦੀ ਭੰਨਤੋੜ ਕਰਨ ਵਾਲੀ ਮੱਧਭਾਗੀ ਘਟਨਾ ਦੀ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਤੇ ਸਿੱਖ ਗਵਰਨਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਉਤਰਾਖੰਡ’ਚ ਦੋ ਸਿੱਖ ਭਰਾਵਾਂ ਦੀ ਭੜਕੀ ਭੀੜ ਵੱਲੋਂ ਕੀਤੀ ਬੇਹੱਦ ਕੁੱਟਮਾਰ ਤੇ ਦਸਤਾਰਾਂ ਦੀ ਬੇਅਬਦੀ ਕਰਨ ਵਾਲੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਤੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਲੋੜ ਤੇ ਜੋਰ ਦੇਣ, ਜਥੇਦਾਰ ਸੋਢੀ ਤੇ ਭਾਈ ਖਾਲਸਾ ਕਿਹਾ ਇਸ ਘਟਨਾ ਨਾਲ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਮਨ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ,ਉਥੇ ਦੇਸ਼’ਚ ਵੱਸ ਰਹੇ ਘੱਟ ਗਿਣਤੀ ਦੇ ਲੋਕਾਂ’ਚ ਸਹਿਮ,ਡਰ ਤੇ ਬੇਗਾਨਗੀ ਵਾਲਾ ਅਹਿਸਾਸ ਤੇ ਗਹਿਰੀ ਚਿੰਤਾ ਦਾ ਮਹੌਲ ਬਣਿਆ ਪਿਆ ਹੈ, ਇੰਨ੍ਹਾਂ ਪੰਥਕ ਆਗੂਆਂ ਨੇ ਕਿਹਾ ਭੜਕੀ ਭੀੜ ਵੱਲੋਂ ਰਿਸ਼ੀਕੇਸ਼’ਚ ਦੋ ਸਕੇ ਸਿੱਖ ਭਰਾਵਾਂ ਨਾਲ ਕੀਤੀ ਕੁੱਟਮਾਰ ਤੇ ਦਸਤਾਰਾਂ ਦੀ ਬੇਅਬਦੀ ਵਾਲਾ ਨਿੰਦਣਯੋਗ ਵਰਤਾਰਾ ਘੱਟ ਗਿਣਤੀਆਂ ਲਈ ਸਹਿਮ ਤੇ ਡਰ ਦਾ ਮਾਹੌਲ ਬਣਿਆ ਪਿਆ ਹੈ ਕਿਉਂਕਿ ਇਹ ਘੱਟ ਗਿਣਤੀਆਂ ਦੀ ਅਜ਼ਾਦੀ ਤੇ ਸਿੱਧਾ ਹਮਲਾ ਹੈ,ਇਸ ਮੱਦਭਾਗੀ ਘਟਨਾ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ,ਬੀਬੀ ਹਰਸਿਮਰਤ ਕੌਰ ਬਾਦਲ ਐਮ ਪੀ,ਸ਼੍ਰੋਮਣੀ ਕਮੇਟੀ ਸਕੱਤਰ ਕੁਲਵੰਤ ਸਿੰਘ ਮੰਨਣ ਤੋਂ ਇਲਾਵਾ 43 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਕੌਮੀ ਜਨਰੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵੱਲੋਂ ਵੀ ਇਸ ਮੱਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ ਗਈ ਅਤੇ ਉਤਰਾਖੰਡ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਸਖਤ ਸਜ਼ਾ ਦੀ ਮੰਗ ਕੀਤੀ ਗਈ ਤਾਂ ਕਿ ਅਜਿਹਾ ਹਮਲਾ ਦੁਬਾਰਾ ਕੋਈ ਹੋਰ ਸਿਰ ਫਿਰਿਆ ਕਰਨ ਦੀ ਜੁਰਅਤ ਨਾ ਕਰ ਸਕੇ,ਇਹਨਾਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਉਤਰਾਖੰਡ ਸਰਕਾਰ ਨਾਲ ਤਾਲਮੇਲ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਉਤਰਾਖੰਡ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਅੱਜ ਇਸ ਸਬੰਧੀ ਇਕ ਧਾਰਮਿਕ ਸਮਾਗਮ’ਚ ਬੋਲਦਿਆਂ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਇਹ ਹਮਲਾ ਘੱਟ ਗਿਣਤੀਆਂ ਨੂੰ ਦਬਾਉਣ ਤੇ ਉਹਨਾਂ ਅਜ਼ਾਦੀ ਤੇ ਸਿੱਧਾ ਹਮਲਾ ਹੈ ਅਤੇ ਉਤਰਾਖੰਡ ਸਰਕਾਰ ਨੂੰ ਇਸ ਤੇ ਸਖ਼ਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਕੇ ਸਖਤ ਸਜ਼ਾ ਦੇਣੀ ਚਾਹੀਦੀ ਹੈ ਕਿ ਤਾਂ ਕਿ ਘੱਟ ਗਿਣਤੀਆਂ ਵਿੱਚੋ ਬੇਗਾਨਗੀ ਵਾਲਾਂ ਡਰ ਮਹੌਲ ਦੂਰ ਕੀਤਾ ਜਾ ਸਕੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਭਾਵੇਂ ਕਿ ਸ਼੍ਰੋਮਣੀ ਕਮੇਟੀ ਦੇ ਆਗੂਆਂ ਵੱਲੋਂ ਉਤਰਾਖੰਡ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਵੀ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਘੱਟ ਗਿਣਤੀਆਂ ਦੀ ਜਾਂਨ ਮਾਲ ਦੀ ਰਾਖੀ ਹਿੱਤ ਕੋਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਜਥੇਦਾਰ ਸੋਢੀ ਸਾਹਿਬ ਨੇ ਕਿਹਾ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਇਹ ਮਾਮਲਾ ਸਿੱਖੀ ਅਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਉਨ੍ਹਾਂ ਨੂੰ ਹਿਮਾਚਲ’ਚ ਦੋ ਸਿੱਖ ਭਰਾਵਾਂ ਨਾਲ ਬੀਤੀ ਮੰਦਭਾਗੀ ਘਟਨਾ ਸਬੰਧੀ ਮੁੱਖ ਮੰਤਰੀ ਤੇ ਗਵਰਨਰ ਉਤਰਾਖੰਡ ਸਰਕਾਰ ਨਾਲ ਗੱਲਬਾਤ ਕਰਕੇ ਸਖਤ ਕਾਰਵਾਈ ਲਈ ਜ਼ੋਰ ਪਾਉਣਾ ਚਾਹੀਦਾ, ਇਸ ਮੌਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਜਥੇਦਾਰ ਬਾਬਾ ਬਲਬੀਰ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਫ਼ੌਜਾਂ ਹਾਜ਼ਰ ਸਨ ।
