ਕੰਗਣਾ ਰਣੌਤ ਆਪਣੀ ਫਿਲਮ ਐਮਰਜੈਨਸੀ ‘ਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੀ ਸੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)– ਸਮੂਹ ਭਾਰਤ ਦੇਸ਼ ਵਾਸੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਿੱਖ ਕੌਮ ਦੀ ਦੇਸ਼ ਨੂੰ ਅਜ਼ਾਦ ਕਰਾਉਣ ਸਮੇਤ ਕਾਰਗਿਲ ਦੀ ਲੜਾਈ ਦੇ ਨਾਲ ਨਾਲ ਹੋਰ ਗੁਵਾਂਢੀ ਦੇਸਾ ਦੇ ਬਾਰਡਰਾਂ ਤੇ 85% ਕੁਰਬਾਨੀਆਂ ਹੋਣ ਦੇ ਬਾਵਜੂਦ ਵਿੱਚ ਚਿੱਟੇ ਦਿਨ ਦੇਸ਼ ਵਿੱਚ ਸਿਖਾਂ ਨਾਲ ਹਰ ਪਾਸੇ ਧੱਕੇਸਾਹੀ ਬੇਇਨਸਾਫ਼ੀ ਤੇ ਜ਼ੁਲਮ ਲਗਾਤਾਰ ਹੋ ਰਿਹਾ ਹੈ ਅਤੇ ਹਿੰਦੀ ਹਿੰਦੂ ਹਿੰਦੁਸਤਾਨ ਦਾ ਨਾਹਰਾ ਦੇਣ ਵਾਲੀਆਂ ਸਿੱਖ ਵਿਰੋਧੀ ਕੱਟੜਪੰਥੀ ਆਰ ਐਸ ਐਸ ਦੀਆਂ ਜਥੇਬੰਦੀਆਂ ਦੇ ਆਗੂ ਹਰ ਸਮੇਂ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਲਈ ਯਤਨਸ਼ੀਲ ਰਹਿੰਦੀਆਂ ਹਨ ਅਤੇ ਇਸੇ ਹੀ ਸਿੱਖ ਵਿਰੋਧੀ ਨੀਤੀ ਦੀ ਕੜੀ ਤਹਿਤ ਭਾਜਪਾਈਆਂ ਦੀ ਹਿਮਾਚਲ ਦੇ ਮੰਡੀ ਹਲਕੇ ਤੋਂ ਐਮ ਪੀ ਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਆਪਣੀ ਐਮਰਜੈਂਸੀ ਫਿਲਮ ਵਿੱਚ 20ਵੀ ਸਦੀ ਦੇ ਮਹਾਨ ਮਹਾਂਪੁਰਸ਼ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿਖਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਭਾਵੇਂ ਕਿ ਫ਼ਿਲਮੀ ਸੈਂਸਰ ਬੋਰਡ ਨੇ ਸਿੱਖਾਂ ਦੇ ਵਿਰੁੱਧ ਨੂੰ ਮੁੱਖ ਰੱਖਦਿਆਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਕਈ ਸਿੱਖ ਵਿਰੋਧੀ ਸੀਨ ਫਿਲਮ ਵਿੱਚੋਂ ਕੱਢ ਦਿੱਤੇ ਸਨ,ਪਰ ਇਸ ਦੇ ਬਾਵਜੂਦ ਵੀ ਕੰਗਣਾ ਰਣੌਤ ਅੱਜ ਇਹ ਫਿਲਮ ਭਾਵੇਂ ਸਾਰੇ ਦੇਸ਼ ਦੇ ਕਈ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਗਈ,ਪਰ ਪੰਜਾਬ ਵਿਚ ਕੰਗਣਾ ਰੋਣੌਤ ਦੀ ਇਹ ਸਿੱਖ ਵਿਰੋਧੀ ਐਮਰਜੈਂਸੀ ਫਿਲਮ ਸਿਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਪੰਥਕ ਜਥੇਬੰਦੀਆਂ ਦੇ ਵੱਡੇ ਵਿਰੋਧ ਨੂੰ ਮੁੱਖ ਰੱਖਦਿਆਂ ਪੰਜਾਬ ਸੂਬੇ ਵਿੱਚ ਨਹੀਂ ਲੱਗ ਸਕੀ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫਿਲਮ ਦੀ ਪੰਜਾਬ ਵਿੱਚ ਨਾਂ ਲੱਗਣ ਦੇਣ ਵਾਲੀ ਪੰਜਾਬ ਵਾਸੀਆਂ ਦੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਜਿਥੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਦਾ ਧੰਨਵਾਦ ਕਰਦੀ ਹੋਈ  ਅਪੀਲ ਕਰਦੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਉਹਨਾਂ ਸਾਰੀਆਂ ਫਿਲਮਾਂ ਦਾ ਵਿਰੋਧ ਕੀਤਾ ਜਾਵੇ ਜੋਂ ਫਿਲਮਾਂ ਸਿਖਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹੋਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਿਮਾਚਲ ਦੇ ਮੰਡੀ ਹਲਕੇ ਤੋਂ ਭਾਜਪਾਈ ਐਮ ਪੀ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਰੀਲੀਜ਼ ਹੋਈ ਐਮਰਜੰਨਸੀ ਫਿਲਮ ਨੂੰ ਪੰਜਾਬ ਵਿੱਚ ਨਾਂ ਲੱਗਣ ਦੇਣ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਕੌਮ ਦੀਆਂ ਸਰਗਰਮ ਧਰਮੀ ਜਥੇਬੰਦੀਆਂ ਵੱਲੋਂ ਫਿਲਮ ਨੂੰ ਪੰਜਾਬ ਵਿੱਚ ਨਾਂ ਲੱਗਣ ਦੇਣ ਸਬੰਧੀ ਨਿਭਾਈ ਸਰਗਰਮ ਭੂਮਿਕਾ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਜਿਹੀ ਫਿਲਮ ਦਾ ਪੰਜਾਬ ਵਿੱਚ ਲੱਗਣਾ ਪੰਜਾਬ ਦੀ ਧਰਮੀਂ ਨੌਜਵਾਨੀ ਨੂੰ ਸਿੱਖਾਂ ਤੋਂ ਦੂਰ ਕਰਨ ਦੇ ਬਰਾਬਰ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫਿਲਮ ਵਿੱਚ 20ਵੀ ਸਦੀ ਦੇ ਮਹਾਨ ਤਪੱਸਵੀ ਜਰਨੈਲ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੱਖਾਂ ਦਾ ਕਿਰਦਾਰਕੁਸ਼ੀ ਕਰਨ ਵਾਲ਼ੀ ਸਿੱਖ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਇਸ ਫਿਲਮ ਨੂੰ ਵੱਡੇ ਯਤਨਾਂ ਨਾਲ ਪੰਜਾਬ ਵਿੱਚ ਨਾਂ ਲੱਗਣ ਦੇਣ ਦੀ ਮੁੱਖ ਭੂਮਿਕਾ ਨਿਭਾਉਣ ਵਾਲੀ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਜਥੇਬੰਦੀਆਂ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਤੇ ਸ਼ਲਾਘਾ ਦੇ ਨਾਲ ਨਾਲ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਕਾਰਜ ਮੰਨਦੀ ਹੈ, ਕਿਉਂਕਿ ਇਸ ਨਾਲ ਸਿੱਖ ਪੰਥ ਦੀਆਂ ਕੱਟੜਪੰਥੀ ਵਿਰੋਧੀ ਸਰਕਾਰੀ ਏਜੰਸੀਆਂ ਦੇ ਮੂੰਹ ਤੇ ਕਰਾਰੀ ਚੁਪੇੜ ਵੱਜੀ ਹੈ, ਜਿਸ ਨਾਲ ਭਵਿੱਖ ਵਿੱਚ ਕਦੇ ਵੀ ਕੋਈ ਫਿਲਮੀ ਅਦਾਕਾਰ ਆਪਣੀ ਫਿਲਮ ਵਿੱਚ ਸਿਖਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦੀ ਜੁਰਅਤ ਨਹੀਂ ਕਰ ਸਕੇਗਾ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਜਸਬੀਰ ਸਿੰਘ ਚੌਕੀਮਾਨ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *